ਬੁਖਾਰ ਹੋਣ ‘ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿਖੇ ਖੂਨ ਦੀ ਜਾਂਚ ਕਰਵਾਓ: ਸਿਵਲ ਸਰਜਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)।  ਬਰਸਾਤ ਦੇ ਮੌਸਮ ਵਿੱਚ ਵੈਕਟਰ ਬੌਰਨ ਬਿਮਾਰੀਆਂ ਜਿਵੇਂ ਮਲੇਰੀਆ, ਡੇਂਗੂ, ਚਿਕਨਗੂਣੀਆ ਦੇ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਜਾਂਦੀ ਹੈ। ਸਿਹਤ ਵਿਭਾਗ ਇਨਾਂ ਬੀਮਾਰੀਆਂ ਦੇ ਬਚਾਅ ਲਈ ਸਮੇਂ ਸਮੇਂ ਤੇ ਜਾਗਰੂਕਤਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਸੁਚੇਤ ਕਰਦਾ ਰਹਿੰਦਾ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਸਿਵਲ ਸਰਜਨ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਜਿਲ੍ਹੇ ਵਿੱਚ ਇਸ ਸਾਲ ਹੁਣ ਤੱਕ  ਡੇਂਗੂ ਦੇ ਕੁੱਲ 1291 ਟੈਸਟ ਕੀਤੇ ਗਏ  ਜਿਨ੍ਹਾਂ ਵਿੱਚੋਂ 23 ਕੇਸ ਪੋਜ਼ਿਟਿਵ ਪਾਏ ਗਏ ਹਨ । ਇਨ੍ਹਾਂ ਵਿੱਚ 18 ਪੇਂਡੂ ਖੇਤਰਾਂ ਅਤੇ 5 ਕੇਸ ਸ਼ਹਿਰ ਹੁਸ਼ਿਆਰਪੁਰ ਨਾਲ ਸੰਬੰਧਤ ਹਨ । ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਜਰੂਰੀ ਹੈ ਕਿ ਆਪਣੇ ਆਪ ਦਾ ਮੱਛਰ ਤੋਂ ਬਚਾਅ ਕੀਤਾ ਜਾਵੇ। ਇਸ ਲਈ ਜਰੂਰੀ ਹੈ ਇਸਦੇ ਪੈਦਾ ਹੋਣ ਦੇ ਕਾਰਣਾਂ ਦੀ ਰੋਕਥਾਮ ਕੀਤੀ ਜਾਵੇ। 

Advertisements

ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਮਾਦਾ ਏਡੀਜ਼ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਤੇ ਇਹ ਮੱਛਰ ਸਾਫ ਖੜੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ। ਡੇਂਗੂ ਮੱਛਰ ਸਿਰਫ ਦਿਨ ਵੇਲੇ ਕੱਟਦਾ ਹੈ। ਤੇਜ਼ ਬੁਖਾਰ, ਸਿਰ ਦਰਦ, ਚਮੜੀ ਤੇ ਦਾਣੇ, ਮਾਸ ਪੇਸ਼ੀਆਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਨੱਕ ਵਿੱਚ ਖੁਨ ਦਾ ਵਗਣਾ ਡੇਂਗੂ ਦੇ ਮੁੱਖ ਲੱਛਣ ਹਨ। ਉਨਾਂ ਕਿਹਾ ਕਿ ਜੇਕਰ ਤਹਾਨੂੰ ਬੁਖਾਰ ਦੌਰਾਨ ਇਨਾਂ’ਚੋ ਕੋਈ ਵੀ ਲੱਛਣ ਨਜ਼ਰ ਆਉਂਦੇ ਹਨ ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਸੰਪਰਕ ਕਰੋ।ਉਨ੍ਹਾਂ ਕਿਹਾ ਕਿ ਡੇਂਗੂ ਦੇ ਟੈਸਟ ਅਤੇ ਇਲਾਜ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਬਚਾਅ ਲਈ ਵਿਭਾਗ ਵਲੋਂ ਡਰਾਈ ਡੇ-ਫਰਾਈ ਡੇ ਮਨਾ ਕੇ ਮੱਛਰ ਦੇ ਲਾਰਵੇ ਨੂੰ ਖਤਮ ਕਰਨ ਦੇ ਨਾਲ- ਨਾਲ ਜਾਗਰੂਕ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਐਂਟੀ ਲਾਰਵਾ ਵਿੰਗ ਅਤੇ ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਘਰ ਘਰ ਵਿਜ਼ਿਟ  ਦੌਰਾਨ ਕੂਲਰ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ ਆਦਿ ਵਿੱਚ ਜਮਾ ਪਾਣੀ ਨੂੰ ਨਸ਼ਟ ਕਰਵਾਕੇ, ਪੂਰੀ ਤਰ੍ਹਾਂ  ਖੁਸ਼ਕ (ਡਰਾਈ) ਰੱਖਣ ਲਈ ਕਿਹਾ ਜਾਂਦਾ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਖਤਮ ਕੀਤਾ ਜਾਂਦਾ ਜਾ ਸਕੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਹਫਤੇ ਕਿਸੇ ਇਕ ਦਿਨ ਡੇਂਗੂ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਦੇ ਪੈਦਾ ਹੋਣ ਵਾਲੀ ਥਾਂਵਾਂ (ਜਿਵੇਂ ਕੂਲਰ, ਗਮਲੇ ਫਰਿਜ਼ਾਂ ਦੀਆਂ ਟੇ੍ਰਆਂ ਆਦਿ) ਨੂੰ ਸਾਫ ਕਰਨ ਤੇ ਸੁਕਾਉਣ ਲਈ ਸਮਰਪਿਤ ਕਰੀਏ। ਮੱਛਰ ਦੇ ਕਟੱਣ ਤੋਂ ਬਚਾਅ ਲਈ ਦਿਨ ਵਿੱਚ ਪੂਰੀਆਂ ਬਾਹਾਂ ਦੇ ਕੱਪੜੇ ਪਹਿਨਣ ਨਾਲ, ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨ ਅਤੇ ਸਾਫ ਸਫਾਈ ਦਾ ਪੂਰਾ ਧਿਆਨ ਰੱਖਣ ਤਾਕਿ ਅਸੀਂ ਇਨਾਂ ਬੀਮਾਰੀਆਂ ਤੋਂ ਬੱਚ ਸਕੀਏ।

LEAVE A REPLY

Please enter your comment!
Please enter your name here