
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸਾਬ ਸਿੰਘ ਢਿੱਲੋਂ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਸੋਮਵਾਰ ਨੂੰ ਪਹਿਲੀ ਵਾਰ ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਮਿਲਣ ਪਹੁੰਚੇ।ਇਸ ਮੌਕੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਸਾਬ ਸਿੰਘ ਢਿੱਲੋਂ ਨੂੰ ਭਾਜਪਾ ਕਿਸਾਨ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਬਣਨ ਮਿਠਾਈ ਖਵਾ ਕੇ ਮੂੰਹ ਮਿਥ ਕਰਵਾਇਆ ਤੇ ਸੁਭ ਕਾਮਨਾਵਾਂ ਦਿੱਤੀਆਂ।ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਛੋਟੇ ਤੋਂ ਛੋਟੇ ਵਰਕਰ ਦਾ ਸਤਿਕਾਰ ਕੀਤਾ ਜਾਂਦਾ ਹੈ।ਵਰਕਰ ਹੀ ਪਾਰਟੀ ਦੀ ਰੀੜ ਦੀ ਹੱਡੀ ਹੁੰਦੇ ਹਨ।ਜਦੋਂ ਹਰ ਵਾਰਡ ਵਿੱਚ ਬੂਥ ਮਜ਼ਬੂਤ ਹੋਣਗੇ ਤਾਂ ਹੀ ਪਾਰਟੀ ਮਜ਼ਬੂਤ ਹੋਵੇਗੀ।

ਉਨ੍ਹਾਂ ਕਾਂਗਰਸ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਉਸ ਪਾਰਟੀ ‘ਚ ਵਰਕਰਾਂ ਦੀ ਇੱਜ਼ਤ ਨਹੀਂ ਕੀਤੀ ਜਾਂਦੀ।ਕਾਂਗਰਸ ‘ਚ ਕਦੇ ਵੀ ਵਰਕਰਾਂ ਨਾਲ ਮੀਟਿੰਗ ਨਹੀਂ ਕੀਤੀ ਜਾਂਦੀ,ਜਦੋਂ ਕੋਈ ਮੰਤਰੀ ਆਉਂਦਾ ਹੈ ਜਾਂ ਜਨਮ ਦਿਨ ਮਨਾਇਆ ਜਾਂਦਾ ਹੈ ਤਾਂ ਕਾਂਗਰਸੀ ਵਰਕਰ ਇਕੱਠੇ ਹੁੰਦੇ ਹਨ,ਪਰ ਭਾਜਪਾ ਵੱਲੋਂ ਮਹੀਨੇ ਵਿੱਚ ਦੋ ਵਾਰ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਤਾਂ ਜੋ ਵਰਕਰਾਂ ਨਾਲ ਤਾਲਮੇਲ ਬਣਿਆ ਰਹੇ।ਸਾਂਪਲਾ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਅਗਵਾਈ ਵਿੱਚ ਦੇਸ਼ ਤੇਜ਼ੀ ਨਾਲ ਵਿਕਾਸ ਦੀ ਰਾਹ ਤੇ ਚੱਲ ਰਿਹਾ ਹੈ।ਭਾਜਪਾ ਦੇ ਸ਼ਾਸਨ ‘ਚ ਨਾ ਸਿਰਫ ਵਿਕਾਸ ਦਾ ਪਹੀਆ ਤੇਜ਼ੀ ਨਾਲ ਚੱਲ ਰਿਹਾ ਹੈ, ਬਲਕਿ ਪੂਰੇ ਵਿਸ਼ਵ ਚ ਭਾਰਤ ਦਾ ਡੰਕਾ ਵੱਜ ਰਿਹਾ ਹੈ।ਉਨ੍ਹਾਂ ਕਿਹਾ ਕਿ ਸਿਰਫ ਭਾਜਪਾ ਚ ਹੀ ਛੋਟੇ ਤੋਂ ਛੋਟੇ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਂਦਾ ਹੈ।
ਭਾਜਪਾ ਵਿੱਚ ਸਾਰੀਆਂ ਨੂੰ ਆਪਣੀ ਗੱਲ ਕਹਿਣ ਦਾ ਪੂਰਾ ਮੌਕਾ ਦਿੱਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਕੇਂਦਰੀ ਸਰਕਾਰ ਨੇ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਹਰ ਯੋਗ ਵਿਅਕਤੀ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਦਿੱਤਾ ਹੈ।ਸਾਂਪਲਾ ਨੇ ਕਿਹਾ ਕਿ ਭਾਜਪਾ ਨੂੰ ਤਾਕਤਵਰ ਬਣਾਉਣ ਵਿੱਚ ਛੋਟੇ ਤੋਂ ਛੋਟੇ ਵਰਕਰ ਦਾ ਯੋਗਦਾਨ ਹੈ।ਸਾਨੂੰ ਸਭ ਨੂੰ ਇਹ ਗੱਲ ਸਾਫ਼ ਨਜ਼ਰ ਆ ਰਹੀ ਹੈ ਕਿ ਅਮਰੀਕਾ ਵਰਗੇ ਦੇਸ਼ ਦਾ ਰਾਸ਼ਟਰਪਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਆਦਰਸ਼ ਮੰਨ ਰਿਹਾ ਹੈ।ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਸਾਰੀਆਂ ਗਤੀਵਿਧੀਆਂ ਅਤੇ ਪ੍ਰੋਗਰਾਮ ਸਮਰਪਣ ਨਿੱਧੀ ਜ਼ਿਆਦਤਰ ਭਾਜਪਾ ਦੇ ਵਰਕਰਾਂ ਵਲੋਂ ਦਿੱਤੀ ਜਾਣ ਵਾਲੀ ਆਜੀਵਨ ਸਹਿਯੋਗ ਨਿੱਧੀ ਜਾਂ ਸਮਰਪਣ ਨਿੱਧੀ ਹੁੰਦੇ ਹਨ।ਹਰ ਜ਼ਿਲ੍ਹੇ ਦੇ ਹਰ ਵਰਕਰ ਦਾ ਇਸ ਵਿਚ ਯੋਗਦਾਨ ਹੁੰਦਾ ਹੈ।ਸਮਰਪਣ ਨਿੱਧੀ ਪ੍ਰਾਪਤ ਕਰਨ ਲਈ ਯੋਜਨਾ ਬਣਾਉਣੀ ਜ਼ਰੂਰੀ ਹੈ।ਵਰਕਰਾਂ ਤੋਂ ਸਮਰਪਣ ਨਿੱਧੀ ਦੀ ਕਿੰਨੀ ਰਾਸ਼ੀ ਪ੍ਰਾਪਤ ਹੋਵੇਗੀ ਇਹ ਮਹਤਵਪੂਰਣ ਨਹੀਂ ਹੈ,ਵਰਕਰ ਦਾ ਸਹਿਯੋਗ ਯਕੀਨੀ ਬਣਾਉ ਲਈ ਉਸ ਨਾਲ ਮੇਲ ਕਰਨਾ ਮਹੱਤਵਪੂਰਨ ਹੈ।ਭਾਜਪਾ ਦੇ ਹਰ ਵਰਕਰ ਦੀ ਪਾਰਟੀ ਉਸ ਨੂੰ ਇਸ ਗੱਲ ਦਾ ਅਹਿਸਾਸ ਕਰਵਾਉਣਾ ਮਹਤਵਪੂਰਣ ਹੈ।
ਸਾਬ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਦੀ ਉੱਚ ਲੀਡਰਸ਼ਿਪ ਨੇ ਉਨ੍ਹਾਂ ਵਰਗੇ ਆਮ ਵਰਕਰ ‘ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ।ਲੋਕਾ ਦੀਆਂ ਆਸ਼ਾਵਾਂ ਅਨੁਸਾਰ ਕੰਮ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ।ਆਮ ਲੋਕਾਂ ਦੀ ਭਲਾਈ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖ ਕੇ ਕੰਮ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿੱਥੇ ਅੱਜ ਵੀ ਅੰਦਰੂਨੀ ਲੋਕਤੰਤਰ ਕਾਇਮ ਹੈ।ਇੱਥੇ ਹਰ ਵਰਕਰ ਦਾ ਸਤਿਕਾਰ ਕੀਤਾ ਜਾਂਦਾ ਹੈ।ਵਰਕਰਾਂ ਨੂੰ ਸੰਗਠਨ ਤੋਂ ਲੈ ਸਰਕਾਰ ਤੱਕ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਮੌਕਾ ਮਿਲਦਾ ਹੈ।











