ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਅਧੀਨ 45 ਕਰੋੜ ਦੀ ਵੰਡ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਦੇ ਨਿਰਦੇਸ਼ਾਂ ਹੇਠ ਉਸਾਰੀ ਕਿਰਤੀਆਂ ਦੀ ਭਲਾਈ ਲਈ ਲਗਾਤਰ ਯਤਨ ਕੀਤੇ ਜਾ ਰਹੇ ਹਨ । ਉਸਾਰੀ ਕਿਰਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੋਰ ਵਧੀਆਂ ਢੰਗ ਨਾਲ ਲਾਗੂ ਕਰਨ ਅਤੇ ਉਨ੍ਹਾਂ ਦੀ ਮੱਦਦ ਕਰਨ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਉਸਾਰੀ ਕਿਰਤੀਆਂ ਸਬੰਧੀ ਵੱਖ ਵੱਖ ਸਕੀਮਾਂ ਅਧੀਨ ਮੌਜੂਦਾ ਸਰਕਾਰ ਬਨਣ ਉਪਰੰਤ 45 ਕਰੋੜ ਦੀ ਰਾਸ਼ੀ ਦੀ ਵੰਡ ਕੀਤੀ ਗਈ ਹੈ । 

Advertisements

ਵਧੇਰੇ ਜਾਣਕਾਰੀ ਦਿੰਦੇ ਹੋਏ ਕਿਰਤ ਵਿਭਾਗ ਦੇ ਬੁਲਾਰੇ  ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ ਵੈਲਫੇਅਰ ਬੋਰਡ ਵੱਲੋਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਕਈ ਸਕੀਮਾਂ  ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਸ ਵਿਅਕਤੀ ਦੀ ਉਮਰ 18-60 ਸਾਲ ਦੇ ਵਿੱਚ ਹੋਵੇ ਅਤੇ ਉਸ ਨੇ ਪਿਛਲੇ 12 ਮਹੀਨਿਆਂ ਦੌਰਾਨ 90 ਦਿਨ ਜਾਂ ਇਸ ਤੋਂ ਵੱਧ ਬਤੌਰ ਉਸਾਰੀ ਕਿਰਤੀ ਵੱਜੋਂ ਕੰਮ ਕੀਤਾ ਹੋਵਾ ਉਹ ਲਾਭਪਾਤਰੀ ਬਣ ਸਕਦਾ ਹੈ । ਉਨ੍ਹਾਂ ਦੱਸਿਆ ਕਿ ਰਾਜ ਮਿਸਤਰੀ,ਇੱਟਾਂ ਸੀਮੇਂਟ ਪਕੜਾਉਂਣ ਵਾਲਾ ਮਜ਼ਦੂਰ, ਪੇਂਟਰ, ਇੰਲੈਕਟ੍ਰਿਸ਼ੀਅਨ, ਵੈਲਡਰ, ਕਾਰਪੇਂਟਰ, ਪਲੰਬਰ,ਪੱਥਰ ਰਗੜਾਈ ਕਰਨ ਵਾਲਾ, ਸ਼ੀਸੇ ਲਗਾਉਂਣ ਵਾਲਾ, ਪੀ.ਓ.ਪੀ ਆਦਿ ਉਸਾਰੀ ਦਾ ਕੰਮ ਕਰਨ ਵਾਲਾ ਕਿਰਤੀ ਬੋਰਡ ਦਾ ਲਾਭਪਾਤਰੀ ਬਣ ਸਕਦਾ ਹੈ ।  

ਉਨ੍ਹਾਂ ਕਿਹਾ ਕਿ ਲਾਭਪਾਤਰੀ ਉਸਾਰੀ ਕਿਰਤੀ ਦੀ ਦੋ ਲੜਕੀਆਂ ਦੇ ਵਿਆਹ ਲਈ ਸ਼ਗਨ ਸਕੀਮ ਅਧੀਨ 65 ਹਜਾਰ ਰੁਪਏ ਦਿੱਤੇ ਜਾਂਦੇ ਹਨ । ਇਸੇ ਤਰ੍ਹਾਂ ਐਨਕਾ ਲਈ 800 ਰੁਪਏ,ਦੰਦਾਂ ਲਈ 5 ਹਜ਼ਾਰ ਰੁਪਏ ਅਤੇ ਸੁਣਨ ਵਾਲੀ ਮਸ਼ੀਨਾਂ ਲਈ 6 ਹਜਾਰ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ । ਇਸ ਤੋਂ ਇਲਾਵਾ ਰਜਿਸਟ੍ਰਡ ਉਸਾਰੀ ਕਿਰਤੀਆਂ ਅਤੇ ਪਰਿਵਾਰਿਕ ਮੈਂਬਰਾਂ ਲਈ ਦਾਹ ਸੰਸਕਾਰ ਵਾਸਤੇ 20 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਦੀ ਹੈ । ਉਨ੍ਹਾਂ ਕਿਹਾ ਕਿ  ਖਤਰਨਾਕ ਬਿਮਾਰੀਆਂ ਦੇ ਇਲਾਜ ਲਈ ਕਿਰਤੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਇਨਡੌਰ ਇਲਾਜ ਦੇ ਖਰਚੇ ਲਈ 1 ਲੱਖ ਰੁਪਏ ਤੱਕ ਦੀ ਪ੍ਰਤੀ ਪੂਰਤੀ ਕੀਤੀ ਜਾ ਸਕਦੀ ਹੈ ।

ਇਸਤਰੀ ਕਿਰਤੀ ਨੂੰ ਬੱਚੇ ਦੇ ਜਨਮ ਸਮੇਂ 21 ਹਜਾਰ ਰੁਪਏ ਅਤੇ ਪੁਰਸ਼ ਕਿਰਤੀ ਨੂੰ 5 ਹਜਾਰ ਰੁਪਏ ਪ੍ਰਤੀ ਬੱਚਾ ਵੱਧ ਤੋਂ ਵੱਧ ਦੋ ਬੱਚਿਆ ਲਈ ਦਾ ਲ਼ਾਭ ਦਿੱਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਕਿ  ਬੋਰਡ ਦੇ ਰਜਿਸਟਰ ਲਾਭਪਾਤਰੀਆਂ ਨੂੰ ਆਯੂਸ਼ਮਾਨ ਯੋਜਨਾ ਅਧੀਨ ਰਜਿਸ਼ਟਰ ਕਰਨ ਉਪਰੰਤ 5 ਲੱਖ ਰੁਪਏ ਦਾ ਇਲਾਜ ਪ੍ਰਤੀ ਪਰਿਵਾਰ ਮਿਲ ਸਕਦਾ ਹੈ । ਇਸ ਮੰਤਵ ਲਈ ਆਨਲਾਈਨ ਅਰਜੀ ਨੇੜੇ ਦੇ ਸੇਵਾ ਕੇਂਦਰ ਵਿਖੇ ਇੱਕ ਵਾਰ ਸਮੇਤ ਰਜਿਸਟ੍ਰੇਸ਼ਨ ਫੀਸ ਵਜੋਂ 25 ਰੁਪਏ ਅਤੇ 10 ਰੁਪਏ ਪ੍ਰਤੀ ਮਹੀਨਾਂ ਦੇ ਹਿਸਾਬ ਨਾਲ ਇੱਕ ਸਾਲ ਤੋਂ ਤਿੰਨ ਸਾਲ ਲਈ ਰਜਿਸ਼ਟ੍ਰੇਸ਼ਨ ਕਰਵਾ ਸਕਦਾ ਹੈ । ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹਲਕੇ ਦੇ ਨਜਦੀਕੀ ਸੇਵਾ ਕੇਂਦਰ, ਸਹਾਇਕ ਕਿਰਤ ਕਮਿਸ਼ਨਰ ਜਾਂ ਇੰਸਪੈਕਟਰ,ਲੇਬਰ ਇੰਨਫੋਰਸਮੈਂਟ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

LEAVE A REPLY

Please enter your comment!
Please enter your name here