ਪ੍ਰਿੰਸੀਪਲ ਲਲਿਤਾ ਅਰੋੜਾ ਨੇ ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਜੀਵਨੀ ਬਾਰੇ ਅਤੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਸਵੇਰ ਦੀ ਸਭਾ ਵਿੱਚ ਪ੍ਰਿੰਸੀਪਲ ਲਲਿਤਾ ਅਰੋੜਾ ਨੇ ਹਾਕੀ ਦੇ ਜਾਦੂਗਰ ਧਿਆਨ ਚੰਦ ਜੀ ਦੀ ਜੀਵਨੀ ਬਾਰੇ ਅਤੇ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਿਆ। ਰਾਸ਼ਟਰੀ ਖੇਡ ਦਿਵਸ ਤੇ ਬੱਚਿਆਂ ਨੂੰ ਖੇਡਾਂ ਕਰਵਾਈਆਂ ਗਈਆਂ । ਜਿਸ ਵਿੱਚ ਲਗਪਗ ਇੱਕ ਹਜ਼ਾਰ ਖਿਡਾਰੀਆਂ ਨੇ ਭਾਗ ਲਿਆ। ਜਿਸ ਵਿੱਚ ਬਾਸਕਟਬਾਲ, ਹਾਕੀ, ਯੋਗਾ, ਹੈਂਡਬਾਲ ਕਿੱਕ ਬਾਕਸਿੰਗ ਜੁੱਡੋ ਅਥਲੈਟਿਕਸ ਟੇਬਲ ਟੈਨਿਸ ਖੇਡਾਂ ਕਰਵਾਈਆਂ।

Advertisements

ਇਸ ਮੌਕੇ ਤੇ ਪ੍ਰਿੰਸੀਪਲ ਲਲਿਤਾ ਅਰੋੜਾ ਨੇ ਸਰੀਰਕ ਸਿੱਖਿਆ ਅਧਿਆਪਕ ਜੋਗਿੰਦਰ ਕੌਰ ਤੇ ਸਰਬਜੀਤ ਕੌਰ ਨੂੰ ਵੀ ਵਧਾਈ ਦਿੱਤੀ ਅਤੇ ਇਸ ਮੌਕੇ ਤੇ ਜਸਪਾਲ ਸਿੰਘ, ਬੀਰਬਲ ਸਿੰਘ, ਸੰਜੀਵ ਅਰੋੜਾ, ਬਲਦੇਵ ਸਿੰਘ, ਅਪਰਾਜਿਤਾ ਕਪੂਰ, ਰਵਿੰਦਰ ਕੌਰ, ਪ੍ਰਵੀਨ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here