ਹਾਕਮ ਥਾਪਰ ਨੇ ਪਟਿਆਲਾ ਦੇ ਡੀ.ਪੀ.ਆਰ.ਓ. ਵਜੋਂ ਸੰਭਾਲਿਆ ਅਹੁਦਾ

ਪਟਿਆਲਾ (ਦ ਸਟੈਲਰ ਨਿਊਜ਼)। 2011 ਬੈਚ ਦੇ ਸੂਚਨਾ ਅਤੇ ਲੋਕ ਸੰਪਰਕ ਅਧਿਕਾਰੀ ਹਾਕਮ ਥਾਪਰ ਨੇ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅੱਜ ਅਪਣਾ ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਹੁਸ਼ਿਆਰਪੁਰ ਵਿਖੇ ਤਾਇਨਾਤ ਸਨ। ਆਪਣਾ ਅਹੁਦਾ ਸੰਭਾਲਣ ਮਗਰੋਂ ਹਾਕਮ ਥਾਪਰ ਨੇ ਕਿਹਾ ਕਿ ਸਮੁੱਚੇ ਮੀਡੀਆ ਸਾਥੀਆਂ ਦੇ ਸਹਿਯੋਗ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਆਮ ਨਾਗਰਿਕਾਂ ਤੱਕ ਪਹੁੰਚਾਉਣਾ ਉਨ੍ਹਾਂ ਦੀ ਪਹਿਲਕਦਮੀ ਹੋਵੇਗੀ।

Advertisements


ਹਾਕਮ ਥਾਪਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੀਡੀਆ ਦਰਮਿਆਨ ਇੱਕ ਪੁਲ ਦੀ ਤਰ੍ਹਾਂ ਕੰਮ ਕਰਨਗੇ ਅਤੇ ਮੀਡੀਆ ਕਰਮੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਨਿਪਟਾਰੇ ਲਈ ਹਰ ਵੇਲੇ ਤਤਪਰ ਰਹਿਣਗੇ। ਜਿਕਰਯੋਗ ਹੈ ਕਿ ਹਾਕਮ ਥਾਪਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਜਲੰਧਰ, ਬਠਿੰਡਾ ਅਤੇ ਮਾਨਸਾ ਵਿਖੇ ਵੀ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ।

LEAVE A REPLY

Please enter your comment!
Please enter your name here