ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 16 ਬੱਸਾਂ ਦੇ ਕੀਤੇ ਚਲਾਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਨੂੰ ਪੁਖਤਾ ਢੰਗ ਨਾਲ ਲਾਗੂ ਕਰਦਿਆਂ ਪਿਛਲੇ ਦੋ ਦਿਨਾਂ ਦੌਰਾਨ ਜਿਲ੍ਹੇ ਅੰਦਰ 45 ਦੇ ਕਰੀਬ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਖਤ ਚੈਕਿੰਗ ਦੌਰਾਨ ਦੋ ਦਿਨਾਂ ਵਿਚ ਸੇਫ਼ ਸਕੂਲ ਵਾਹਨ ਸਕੀਮ ਅਧੀਨ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 16 ਬੱਸਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿਚੋਂ ਬਿਨਾਂ ਕਾਗਜਾਤ, ਬਿਨਾਂ ਫਿਟਨੈਸ ਸਰਟੀਫਿਕੇਟ ਵਾਲੀਆਂ 7 ਬੱਸਾਂ ਨੂੰ ਵੱਖ-ਵੱਖ ਥਾਣਿਆਂ ਵਿਚ ਬੰਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਹੁਣ ਤੱਕ 26 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਤੋਂ ਇਲਾਵਾ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਵੀ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਵਲੋਂ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਦੇ ਸਕੂਲਾਂ ਨਾਲ ਸਬੰਧਤ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਉਹ ਆਪਣੀਆਂ ਸਕੂਲੀ ਬੱਸਾਂ ਦੇ ਲੋੜੀਂਦੇ ਦਸਤਾਵੇਜ ਪੂਰੇ ਰੱਖਣ। ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਟਰਾਂਸਪੋਰਟ ਕਮੇਟੀਆਂ ਬਣਾਉਣੀਆਂ ਅਤਿ ਜ਼ਰੂਰੀ ਹਨ।

Advertisements


ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਦੱਸਿਆ ਕਿ ਚਲਾਨ ਕੀਤੀਆਂ ਬੱਸਾਂ ਵਿਚੋਂ ਕੁਝ ਸਕੂਲੀ ਬੱਸਾਂ ਸੀਟਿੰਗ ਕਪੈਸਟੀ ਤੋਂ ਵੱਧ ਗਿਣਤੀ ਵਿਚ ਬੱਚੇ ਲੈ ਕੇ ਜਾ ਰਹੀਆਂ ਸਨ ਜੋ ਕਿ ਸਰਾਸਰ ਕਾਨੂੰਨ (ਸੇਫ਼ ਸਕੂਲ ਵਾਹਨ ਪਾਲਿਸੀ) ਦੇ ਉਲਟ ਹੈ। ਉਨ੍ਹਾਂ ਵਲੋਂ ਸਮੂਹ ਸਕੂਲੀ ਡਰਾਈਵਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਬੱਸ ਚਲਾਉਣ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਕਿਉਂਕਿ ਇਹ ਅਕਸਰ ਹਾਦਸੇ ਦਾ ਕਾਰਨ ਬਣਦਾ ਹੈ। ਇਸ ਸਬੰਧੀ ਉਨ੍ਹਾਂ ਨੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸੈਕੰਡਰੀ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲੀ ਬੱਸਾਂ ਵਿਚ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਬਾਰੇ ਲੋੜੀਂਦੇ

LEAVE A REPLY

Please enter your comment!
Please enter your name here