Tuesday, October 20, 2026
Home Hoshiarpur ਸ਼ੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਵਿਖੇ ਨੇਤਰਦਾਨ ਜਾਗਰੁਕਤਾ ਸੈਮੀਨਾਰ ਆਯੋਜਿਤ

ਸ਼ੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ ਵਿਖੇ ਨੇਤਰਦਾਨ ਜਾਗਰੁਕਤਾ ਸੈਮੀਨਾਰ ਆਯੋਜਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਰਾਸ਼ਟਰੀ ਨੇਤਰਦਾਨ ਜਾਗਰੁਕਤਾ ਪੰਦਰਵਾੜਾ ਜੋ ਕਿ 25 ਅਗਸਤ 2022 ਤੋਂ 8 ਸਤੰਬਰ 2022 ਤੱਕ ਮਨਾਇਆ ਜਾ ਰਿਹਾ ਹੈ ਦੇ ਤਹਿਤ ਨੇਤਰਦਾਨ ਸੰਸਥਾ ਹੁਸ਼ਿਆਰਪੁਰ ਵੱਲੋ ਸ਼ੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੰਡੋਰੀ ਖਜੂਰ, ਵਿਖੇ ਨੇਤਰਦਾਨ ਜਾਗਰੁਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਸੰਸਥਾ ਦੇ ਮੈਂਬਰਾ ਨੇ ਉੱਥੇ ਮੌਜੂਦ ਵਿਦਿਆਰਥੀਆਂ ਨੂੰ ਨੇਤਰਦਾਨ ਕਰਨ ਪ੍ਰਤੀ ਜਾਗਰੁਕ ਕੀਤਾ।
ਸਕੂਲ ਦੀ ਪ੍ਰਿਸੀਪਲ ਡਾ ਕਿਰਨਜੀਤ ਕੌਰ ਧਾਮੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਇੱਕ ਵਿਅਕਤੀ ਦੀਆ ਅੱਖਾ ਦੋ ਨੇਤਰਹੀਣਾ ਦੀ ਜਿੰਦਗੀ ਨੂੰ ਰੋਸ਼ਨ ਕਰ ਸਕਦੀਆਂ ਹਨ। ਉਹਨਾ ਨੇ ਅਪੀਲ ਕੀਤੀ ਕਿ ਵੱਧ ਤੋਂ ਵੱਧ ਵਿਅਕਤੀ ਇਸ ਮੁਹਿੰਮ ਦਾ ਹਿੱਸਾ ਬਣਨ ਤਾਂ ਜੋ ਨੇਤਰਹੀਣਤਾ ਨੂੰ ਖਤਮ ਕੀਤਾ ਜਾ ਸਕੇ।ਇਸ ਮੌਕੇ ਨੇਤਰਦਾਨ ਸੰਸਥਾ ਦੇ ਪ੍ਰਧਾਨ ਮਨਮੋਹਣ ਸਿੰਘ, ਸੀਨੀਅਰ ਉਪ ਪ੍ਰਧਾਨ ਜਸਵੀਰ ਸਿੰਘ, ਜਰਨਲ ਸਕੱਤਰ ਸ ਬ ਲਜੀਤ ਸਿੰਘ,ਗੁਰਪ੍ਰੀਤ ਸਿੰਘ ਅਤੇ ਮੈਡਮ ਸੰਤੋਸ਼ ਸੈਣੀ ਜੀ ਵੀ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here