ਪੀਣ ਵਾਲੇ ਨਹਿਰੀ ਪਾਣੀ ਪ੍ਰਾਜੈਕਟ ਦੇ ਕੰਮ ‘ਚ ਤੇਜੀ ਲਿਆਂਦੀ ਜਾਵੇ: ਸਾਕਸ਼ੀ ਸਾਹਨੀ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਸ਼ਹਿਰ ਵਾਸੀਆਂ ਨੂੰ 24 ਘੰਟੇ ਨਿਰਵਿਘਨ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਪਲਾਈ ਦੇਣ ਲਈ ਪੰਜਾਬ ਸਰਕਾਰ ਵੱਲੋਂ ਉਲੀਕੇ 503 ਕਰੋੜ ਰੁਪਏ ਦੇ ਨਹਿਰੀ ਪਾਣੀ ‘ਤੇ ਅਧਾਰਤ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਬਣੀ ਸਟੀਅਰਿੰਗ ਕਮੇਟੀ ਦੀ ਅੱਜ ਇੱਥੇ ਬੈਠਕ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਹਿਰੀ ਪਾਣੀ ਦੇ ਇਸ ਅਹਿਮ ਪ੍ਰਾਜੈਕਟ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਪ੍ਰਾਜੈਕਟ ਦੇ ਕੰਮ ‘ਚ ਤੇਜੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਪਟਿਆਲਾ ਸ਼ਹਿਰ ਦੀ ਭਵਿਖੀ ਜੀਵਨ ਰੇਖਾ ਮੰਨੇ ਜਾਂਦੇ ਇਸ ਨਹਿਰੀ ਪਾਣੀ ‘ਤੇ ਅਧਾਰਤ ਜਲ ਸਪਲਾਈ ਯੋਜਨਾ ਨੂੰ ਮਿਥੇ ਸਮੇਂ ਦੇ ਅੰਦਰ-ਅੰਦਰ ਪੂਰਾ ਕਰਨ ਲਈ ਵਚਨਬੱਧ ਹੈ। ਮੀਟਿੰਗ ‘ਚ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਜੁਗਲ ਕਿਸ਼ੋਰ ਅਤੇ ਲਾਰਸਨ ਐਂਡ ਟੂਬਰੋ ਕੰਪਨੀ ਦੇ ਪ੍ਰਾਜੈਕਟ ਮੈਨੇਜਰ ਸੁਖਦੇਵ ਝਾਅ ਨੇ ਪ੍ਰਾਜੈਕਟ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ।

Advertisements


ਡਿਪਟੀ ਕਮਿਸ਼ਨਰ ਨੇ ਜ਼ਮੀਨਦੋਜ਼ ਸਰਵਿਸ ਜਲ ਭੰਡਾਰਨ ਸਮੇਤ ਪਾਣੀ ਦੀਆਂ ਟੈਂਕੀਆਂ ਦੀ ਉਸਾਰੀ ਸਮੇਤ ਪਾਣੀ ਦੀ ਪੂਰਤੀ ਲਈ ਨਵੀਆਂ ਲਾਇਨਾਂ ਵਿਛਾਏ ਜਾਣ ਦੇ ਕੰਮ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਕੰਪਨੀ ਨੂੰ ਹਦਾਇਤ ਕੀਤੀ ਕਿ ਜਿੱਥੇ ਕਿਤੇ ਪਾਈਪ ਲਾਈਨ ਵਿਛਾਈ ਜਾ ਰਹੀ ਹੈ, ਉਥੇ ਸੜਕ ਨੂੰ ਆਵਾਜਾਈ ਲਈ ਠੀਕ ਕਰਨਾ ਉਨ੍ਹਾਂ ਦੀ ਜਿੰਮੇਵਾਰੀ ਹੋਵੇਗੀ ਅਤੇ ਉਥੇ ਰਿਫਲੈਕਟਰ ਆਦਿ ਲਗਾਏ ਜਾਣ ਤਾਂ ਕਿ ਹਾਦਸੇ ਨਾ ਵਾਪਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਅਮਰੁਤ ਸਕੀਮ ਤਹਿਤ ਪੰਜਾਬ ਸਰਕਾਰ ਦੇ ਹਿੱਸੇ ਵਾਲੇ ਇਸ ਅਹਿਮ ਪ੍ਰਾਜੈਕਟ ਤਹਿਤ 236 ਮਿਲੀਅਨ ਲਿਟਰ ਪਾਣੀ ਨੂੰ ਸੰਭਾਲਣ ਲਈ ਜਮੀਨਦੋਜ਼ ਜਲ ਭੰਡਾਰਨ, 115 ਮਿਲੀਅਨ ਲਿਟਰ ਪ੍ਰਤੀ ਦਿਨ ਦੀ ਸਮਰੱਥਾ ਵਾਲਾ ਜਲ ਸ਼ੁੱਧੀਕਰਨ ਪਲਾਂਟ, 17.25 ਮਿਲੀਅਨ ਲਿਟਰ ਸਾਫ਼ ਪਾਣੀ ਵਾਲਾ ਜਲ ਭੰਡਾਰਨ, ਸ਼ਹਿਰ ‘ਚ 312.22 ਕਿਲੋਮੀਟਰ ਨਵੀਆਂ ਪਾਇਪ ਲਾਈਨਾਂ ਪਾਉਣ ਸਮੇਤ 12 ਟੈਂਕੀਆਂ ਅਤੇ 16 ਜਮੀਨ ਦੋਜ਼ ਟੈਂਕੀਆਂ ਦਾ ਕੰਮ ਜਾਰੀ ਹੈ।


ਮੀਟਿੰਗ ‘ਚ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾ. ਅਕਸ਼ਿਤਾ ਗੁਪਤਾ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਚੋਪੜਾ, ਕਾਰਜਕਾਰੀ ਇੰਜੀਨੀਅਰ ਰਣਬੀਰ ਸਿੰਘ, ਡਰੇਨੇਜ ਦੇ ਐਕਸੀਐਨ ਰਮਨ ਬੈਂਸ, ਸਿੰਚਾਈ ਵਿਭਾਗ ਦੇ ਐਕਸੀਐਨ ਕਿਰਨਦੀਪ ਕੌਰ ਤੇ ਜਲ ਸਪਲਾਈ ਬੋਰਡ ਦੇ ਐਸ.ਡੀ.ਓ. ਸੰਜੇ ਕੁਮਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here