Tuesday, October 13, 2026
Home Chandigarh ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ...

ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਈ: ਮੀਤ ਹੇਅਰ

ਚੰਡੀਗੜ੍ਹ(ਦ ਸਟੈਲਰ ਨਿਊਜ਼): ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੀਆਂ ਦੇ ਰੰਗਾਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਅਤੇ ਹਿੱਸਾ ਲੈਣ ਵਾਲੇ ਚਾਹਵਾਨ ਖਿਡਾਰੀਆਂ ਦੀ ਮੰਗ ਨੂੰ ਦੇਖਦਿਆਂ ਖੇਡ ਵਿਭਾਗ ਨੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ।

Advertisements

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਖਿਡਾਰੀਆਂ ਵਿੱਚ ਖੇਡਾਂ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਕਾਰਨ ਇਹ ਫੈਸਲਾ ਲਿਆ ਗਿਆ। ਇਸ ਤੋਂ ਪਹਿਲਾ ਰਜਿਸਟ੍ਰੇਸ਼ਨ 30 ਅਗਸਤ ਤੱਕ ਸੀ। ਹੁਣ ਸਿਰਫ ਬਲਾਕ ਪੱਧਰ ਦੀਆਂ ਛੇ ਖੇਡਾਂ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ ਖੋ ਤੇ ਰੱਸਾਕਸ਼ੀ ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਤਰੀਕ 8 ਸਤੰਬਰ ਤੱਕ ਵਧਾਈ ਗਈ ਹੈ ਕਿਉਂਕਿ ਬਲਾਕ ਪੱਧਰ ਦੇ ਛੇ ਖੇਡਾਂ ਦੇ ਮੁਕਾਬਲੇ ਭਲਕੇ ਪਹਿਲੀ ਸਤੰਬਰ ਤੋਂ 7 ਸਤੰਬਰ ਤੱਕ ਕਰਵਾਏ ਜਾ ਰਹੇ ਹਨ ਜਿਨ੍ਹਾਂ ਲਈ ਸਭ ਤਿਆਰੀ ਮੁਕੰਮਲ ਹੋ ਗਈ ਹੈ। 

ਖੇਡ ਮੰਤਰੀ ਨੇ ਦੱਸਿਆ ਕਿ ਜ਼ਿਲਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚਾਹਵਾਨ ਖਿਡਾਰੀ ਵੈਬਸਾਈਟ www.punjabkhedmela2022.in ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਉਹ ਖੇਡ ਵਿਭਾਗ ਦੇ ਦਫ਼ਤਰਾਂ ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮੱਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

LEAVE A REPLY

Please enter your comment!
Please enter your name here