ਚੀਮਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਤੇ ਖਾਨ ਸੂਬਾ ਕਾਰਜਕਾਰੀ ਮੈਂਬਰ ਚੁਣੇ ਜਾਣ ਤੇ ਸਨਮਾਨਿਤ

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਦ ਪੰਜਾਬ ਰਾਜ ਜਿਲ੍ਹਾ (ਡੀ.ਸੀ.) ਦਫਤਰ ਕਰਮਚਾਰੀ ਯੂਨੀਅਨ ਕਪੂਰਥਲਾ ਦੇ ਜਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਚੀਮਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਜਵਾਨ ਖਾਨ ਪੰਜਾਬ ਦੇ ਸੂਬਾ ਕਾਰਜਕਾਰੀ ਮੈਂਬਰ ਚੁਣੇ ਜਾਣ ਤੇ ਡੀ.ਸੀ. ਦਫਤਰ ਕਪੂਰਥਲਾ ਦੇ ਕਰਮਚਾਰੀਆਂ ਵੱਲੋਂ ਇਕ ਸਨਮਾਨ ਸਮਾਰੋਹ ਕੀਤਾ ਗਿਆ। ਇਸ ਮੌਕੇ ਉਪਰੰਤ ਨਰਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਡੀ.ਸੀ. ਦਫਤਰ ਕਰਮਚਾਰੀ ਐਸੋਸੀਏਸ਼ਨ ਕਪੂਰਥਲਾ ਦੀ ਇਕ ਅਹਿਮ ਅਤੇ ਹੰਗਾਮੀ ਮੀਟਿੰਗ ਹੋਈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਡੀ.ਸੀ. ਦਫਤਰ ਕਪੂਰਥਲਾ ਦੇ ਕਰਮਚਾਰੀਆਂ ਵੱਲੋਂ ਨਰਿੰਦਰ ਸਿੰਘ ਚੀਮਾ ਦੇ ਸੂਬਾ ਜਨਰਲ ਸਕੱਤਰ ਅਤੇ ਰਜਵਾਨ ਖਾਨ ਦੇ ਸੂਬਾ ਕਾਰਜਕਾਰੀ ਮੈਂਬਰ ਚੁਣੇ ਜਾਣ ਤੇ ਉਹਨਾਂ ਨੂੰ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।

Advertisements

ਮੀਟਿੰਗ ਵਿੱਚ ਕਰਮਚਾਰੀਆਂ ਨੇ ਦਫਤਰ ਡਿਪਟੀ ਕਮਿਸ਼ਨਰ ਕਪੂਰਥਲਾ ਵਿੱਚ ਉਹਨਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਮੰਗਾਂ ਅਤੇ ਉਹਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਐਸੋਸੀਏਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ। ਕਰਮਚਾਰੀਆਂ ਦੀਆਂ ਮੰਗਾਂ/ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਉਪਰੰਤ ਡੀ.ਸੀ. ਦਫਤਰ ਕਰਮਚਾਰੀ ਐਸੋਸੀਏਸ਼ਨ ਕਪੂਰਥਲਾ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਹੈ ਕਿ ਕਰਮਚਾਰੀਆਂ ਦੀਆਂ ਮੰਗਾਂ ਦਾ ਨਿਪਟਾਰਾ 10 ਦਿਨਾਂ ਦੇ ਅੰਦਰ ਅੰਦਰ ਕਰਨ ਸਬੰਧੀ ਨੋਟਿਸ (ਵਿਸਥਾਰਪੂਰਵਕ) ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਦਿੱਤਾ ਜਾਵੇਗਾ। ਜੇਕਰ ਕਰਮਚਾਰੀਆਂ ਦੀਆਂ ਮੰਗਾਂ/ਸਮੱਸਿਆਵਾਂ ਦਾ ਨਿਪਟਾਰਾ ਨਹੀਂ ਕੀਤਾ ਗਿਆ ਤਾਂ ਜਥੇਬੰਦੀ ਸੰਘਰਸ਼ ਦੇ ਰਾਹ ਤੇ ਤੁਰਨ ਲਈ ਮਜ਼ਬੂਰ ਹੋਵੇਗੀ।

ਇਸ ਸਮੇਂ ਸਰਵ ਰਜਵਾਨ ਖਾਨ ਜ਼ਿਲ੍ਹਾ ਜਨਰਲ ਸਕੱਤਰ, ਗੁਰਵਿੰਦਰ ਸਿੰਘ ਜਿਲ੍ਹਾ ਮੀਤ ਪ੍ਰਧਾਨ, ਨਿਸ਼ਾ ਤਲਵਾੜ ਜ਼ਿਲ੍ਹਾ ਖਜਾਨਚੀ, ਕੁਲਜੀਤ ਸਿੰਘ ਜੁਆਇੰਟ ਸਕੱਤਰ, ਜਗਤਾਰ ਸਿੰਘ ਜੁਆਇੰਟ ਸਕੱਤਰ, ਹਰਪ੍ਰੀਤ ਸਿੰਘ ਜੁਆਇੰਟ ਸਕੱਤਰ, ਸੁਖਜਿੰਦਰਪਾਲ ਗੋਲਡੀ ਅਡੀਸ਼ਨਲ ਪ੍ਰੈਸ ਸਕੱਤਰ, ਜਗਦੀਪ ਕੁਮਾਰ ਕਾਰਜਕਾਰੀ ਮੈਂਬਰ, ਸਰਿਤਾ ਬਹਿਲ ਕਾਰਜਕਾਰੀ ਮੈਂਬਰ, ਯਸਪਾਲ ਸ਼ਰਮਾ ਕਾਰਜਕਾਰੀ ਮੈਂਬਰ, ਨਰਿੰਦਰ ਭੱਲਾ ਕਾਰਜਕਾਰੀ ਮੈਂਬਰ ਅਤੇ ਲਛਮਣ ਦਾਸ, ਨੀਲਮ ਕੁਮਾਰ, ਰਾਜੇਸ਼ ਕੁਮਾਰ, ਸ੍ਰੀਮਤੀ ਵੀਨਾ ਸ਼ਰਮਾ, ਵਨੀਤ ਓਬਰਾਏ, ਜਬਰਜੰਗ ਸਿੰਘ, ਸੋਨੂੰ ਕੁਮਾਰ,  ਰਘੂ ਕੁਮਾਰ, ਸਿਮਰਨਜੀਤ ਸਿੰਘ, ਅਮਨਦੀਪ, ਸੁਖਜਿੰਦਰ ਸਿੰਘ, ਹਰਮੀਤ ਸਿੰਘ, ਸਾਜਨ ਕੁਮਾਰ, ਨਵਦੀਪ ਸਿੰਘ, ਰੁਪਿੰਦਰ ਸਿੰਘ, ਗੁਰਬਿੰਦਰ ਸਿੰਘ, ਸੰਜੀਵ ਕੁਮਾਰ, ਸ੍ਰੀਮਤੀ ਸੰਦੀਪ ਕੌਰ, ਸ੍ਰੀਮਤੀ ਪਰਮਜੀਤ ਕੌਰ, ਚਤਰ ਸਿੰਘ, ਦੀਪਕ ਕੁਮਾਰ, ਵਰੁਣ ਯਾਦਵ, ਸੰਦੀਪ ਜੋਸ਼ੀ, ਇਸ਼ਾਂਤ ਸੁਨਾਰੀਆ, ਪਰੇਮਪਾਲ, ਪ੍ਰਵੀਨ ਕੁਮਾਰ ਆਦਿ ਸਾਰਾ ਸਟਾਫ ਹਾਜ਼ਰ ਸੀ।

LEAVE A REPLY

Please enter your comment!
Please enter your name here