ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਅਫਰੀਕਨ ਸਵਾਈਨ ਫੀਵਰ ਦੀ ਪ੍ਰਭਾਵੀ ਰੋਕਥਾਮ, ਨਿਯੰਤਰਣ ਅਤੇ ਖਾਤਮੇ ਲਈ ਪਾਬੰਦੀਆਂ ਦੇ ਹੁਕਮ ਜਾਰੀ

ਫਿਰੋਜ਼ਪੁਰ , (ਦ ਸਟੈਲਰ ਨਿਊਜ਼)। ਜ਼ਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਅਮ੍ਰਿਤ ਸਿੰਘ ਆਈ.ਏ.ਐੱਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਅਫਰੀਕਨ ਸਵਾਈਨ ਫੀਵਰ ਦੀ ਪ੍ਰਭਾਵੀ ਰੋਕਥਾਮ, ਨਿਯੰਤਰਣ ਅਤੇ ਖਾਤਮੇ ਲਈ “ਜਾਨਵਰਾਂ ਵਿੱਚ ਛੂਤ ਦੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਕੰਟਰੋਲ ਐਕਟ, 2009 ਤਹਿਤ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਜਿਸ ਤਹਿਤ ਪਿੰਡ ਬਿਲਾਸਪੁਰ (ਚੀਕਾ ਰੋਡ) ਅਤੇ ਸਨੌਰੀ ਅੱਡਾ (ਪਟਿਆਲਾ) ਜ਼ਿਲ੍ਹਾ ਪਟਿਆਲਾ ਦੇ ਇਲਾਕੇ ਵਿੱਚ ਸੂਰਾਂ ਵਿੱਚ ਅਫਰੀਕਨ ਸਵਾਇਨ ਫੀਵਰ ਦੀ ਬਿਮਾਰੀ ਪਾਈ ਗਈ ਹੈ, ਬਿਮਾਰੀ ਦੀ ਰੋਕਥਾਮ ਦੇ ਮੱਦੇਨਜ਼ਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। 

Advertisements

ਜਾਰੀ ਹੁਕਮਾਂ ਅਨੁਸਾਰ ਸੂਰ ਪਾਲਣ ਦਾ ਕੰਮ ਕਰ ਰਹੇ ਹਰ  ਵਿਅਕਤੀ ਪ੍ਰਭਾਵਿਤ ਇਲਾਕੇ (ਬਿਮਾਰੀ ਦੇ ਸਥਾਨ ਤੋਂ 10 ਕਿਲੋਮੀਟਰ ਦੇ ਘੇਰੇ ਵਿੱਚ) ਵਿੱਚੋਂ ਫਿਰੋਜਪੁਰ ਤੋਂ ਬਾਹਰ ਜਾਣ ਅਤੇ ਬਾਹਰਲੇ ਪ੍ਰਭਾਵਿਤ ਇਲਾਕੇ ਤੋਂ ਆਉਣ ਜਾਣ ‘ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਨਾਲ ਲੱਗਦੇ ਜ਼ਿਲ੍ਹਿਆਂ ਤੋਂ ਸੂਰ ਅਤੇ ਸੂਰਾ ਤੋਂ ਬਣੇ ਪਦਾਰਥ ਲੈ ਕੇ ਜਾਣ ਜਾਂ ਲੈ ਕੇ ਆਉਣ ਤੋਂ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਹੁਕਮਾਂ ਅਨੁਸਾਰ ਕੋਈ ਜਿੰਦਾ ਮ੍ਰਿਤਕ (ਜੰਗਲੀ ਸੂਰ ਵੀ), ਸੂਰ ਦਾ ਮੀਟ, ਸੂਰਾਂ ਦੀ ਫੀਡ, ਸੂਰ ਫਾਰਮ ਦਾ ਕੋਈ ਸਮਾਨ/ਮਸ਼ੀਨਰੀ ਦੀ ਪ੍ਰਭਾਵਿਤ ਇਲਾਕੇ ਤੋਂ ਬਾਹਰ ਜਾਂ ਬਾਹਰਲੇ ਇਕਾਲੇ ਤੋਂ ਪ੍ਰਭਾਵਿਤ ਇਲਾਕੇ ਵਿੱਚ ਲਿਜਾਣ ਤੇ ਪਾਬੰਦੀ ਹੋਵੇਗੀ। ਕਿਸੇ ਵੀ ਵਿਅਕਤੀ ਵੱਲੋਂ ਅਫਰੀਕਨ ਸਵਾਇਨ ਫੀਵਰ ਨਾਲ ਪ੍ਰਭਾਵਿਤ ਸੂਰ ਜਾਂ ਸੂਰਾਂ ਦੇ ਮੀਟ ਤੋਂ ਬਣੇ ਪਦਾਰਥ ਬਜ਼ਾਰ ਵਿੱਚ ਲੈ ਕੇ ਜਾਣ ਤੇ ਪਾਬੰਦੀ ਹੋਵੇਗੀ। 

LEAVE A REPLY

Please enter your comment!
Please enter your name here