ਪੰਜਾਬ ਦੇ 10 ਜ਼ਿਲ੍ਹਿਆ ਵਿੱਚ ਬਿਰਧ ਘਰ ਖੋਲਣ ਦੀ ਤਜ਼ਵੀਜ਼: ਡਾ.ਬਲਜੀਤ ਕੌਰ

ਚੰਡੀਗੜ੍ਹ, (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਜੁਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਦੇ ਬਠਿੰਡਾ, ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਪਟਿਆਲਾ, ਤਰਨ ਤਾਰਨ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ, ਐਸ.ਏ.ਐਸ. ਨਗਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਵਿਚ ਬਿਰਧ ਘਰ ਖੋਲ੍ਹਣ ਜਾ ਰਹੀ ਹੈ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਰਾਜ ਵਿੱਚ ਬਿਰਧ ਆਸ਼ਰਮ ਦੀ ਜ਼ਰੂਰਤ ਹੈ ਜਿਸ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਬਜੁਰਗ ਲਈ ਬਿਰਧ ਆਸ਼ਰਮ ਖੋਲ੍ਹਣ ਦੀ ਤਜ਼ਵੀਜ਼ ਬਣਾਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਮੁਢਲੇ ਤੌਰ ‘ਤੇ ਰਜਿਸਟਰਡ ਗੈਰ ਸਰਕਾਰੀ ਸੰਸਥਾਵਾਂ/ਟਰੱਸਟ/ਰੈਡ ਕਰਾਸ ਸੁਸਾਇਟੀ ਨੂੰ ਵਿੱਤੀ ਸਹਾਇਤਾਂ ਦੇ ਕੇ ਇਹਨਾਂ ਬਿਰਧ ਆਸ਼ਰਮਾਂ ਨੂੰ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਬਿਰਧ ਆਸ਼ਰਮ 25 ਬਜੁਰਗਾਂ ਤੋਂ ਲੈ ਕੇ 150 ਬਜੁਰਗਾਂ ਦੀ ਦੇਖਭਾਲ ਦੀ ਸਮਰੱਥਾ ਦੇ ਹੋਣਗੇ। ਉਨ੍ਹਾਂ ਕਿਹਾ ਕਿ ਇਹਨਾਂ ਬਿਰਧ ਆਸ਼ਰਮਾਂ ਸਬੰਧੀ ਵਿਭਾਗ ਵੱਲੋਂ ਕਾਰਵਾਈ ਬਹੁਤ ਤੇਜ਼ੀ ਨਾਲ ਚਲਾਈ ਜਾ ਰਹੀ ਹੈ।

LEAVE A REPLY

Please enter your comment!
Please enter your name here