ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ’ਤੇ ਮਿਲੇਗੀ 10 ਫੀਸਦੀ ਛੋਟ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ  ਅਨੁਸਾਰ ਸਾਲ 2022-23 ਦਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ 2022 ਤੱਕ ਜਮ੍ਹਾਂ ਕਰਵਾਉਣ ’ਤੇ 10 ਪ੍ਰਤੀਸ਼ਤ ਦੀ ਛੋਟ ਦਿੱਤੀ ਜਾ ਰਹੀ ਹੈ।

Advertisements

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ 30 ਸਤੰਬਰ ਤੱਕ ਜਮ੍ਹਾਂ ਕਰਵਾਉਣ ਅਤੇ ਚਾਲੂ ਸਾਲ ’ਤੇ 10 ਫੀਸਦੀ ਦੀ ਛੋਟ ਦਾ ਲਾਭ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਇਹ ਟੈਕਸ ਨਗਰ ਨਿਗਮ ਵਿਖੇ ਸਥਾਪਿਤ ਕੀਤੇ ਕਾਊਂਟਰ ਅਤੇ ਆਨਲਾਈਨ ਐਮ ਸੇਵਾ ਦੇ ਪੋਰਟਲ ’ਤੇ ਵੀ ਜਮ੍ਹਾਂ ਕਰਵਾਇਆ ਜਾ ਸਕਦਾ ਹੈ। 

LEAVE A REPLY

Please enter your comment!
Please enter your name here