ਰਾਜ ਸੂਚਨਾ ਕਮਿਸ਼ਨਰ ਖੁਸ਼ਵੰਤ ਸਿੰਘ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ


ਪਟਿਆਲਾ (ਦ ਸਟੈਲਰ ਨਿਊਜ਼)। ਰਾਜ ਸੂਚਨਾ ਕਮਿਸ਼ਨਰ ਖੁਸ਼ਵੰਤ ਸਿੰਘ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੂਚਨਾ ਦੇ ਅਧਿਕਾਰ ਐਕਟ 2005 ਦੀ ਧਾਰਾ-4 ਤਹਿਤ ਸਵੈ ਇੱਛਾ ਨਾਲ ਆਪਣੇ ਵਿਭਾਗ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਲਈ ਕਿਹਾ। ਉਹ ਅੱਜ ਪਟਿਆਲਾ ਦੌਰੇ ਦੌਰਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਰਾਜ ਸੂਚਨਾ ਕਮਿਸ਼ਨਰ ਨੇ ਦੱਸਿਆ ਕਿ ਸੂਚਨਾ ਅਧਿਕਾਰ ਐਕਟ 2005 ਦੀ ਧਾਰਾ 4 ਤਹਿਤ ਪਬਲਿਕ ਅਥਾਰਟੀਆਂ ਨੇ ਲੋਕਾਂ ਦੀ ਮੰਗ ਉਤੇ ਨਹੀਂ ਸਗੋਂ ਸਵੈ ਇੱਛਾ ਨਾਲ ਸਮੇਂ-ਸਮੇਂ ਉਤੇ ਲੋਕਾਂ ਨੂੰ ਆਪਣੇ ਵਿਭਾਗ ਨਾਲ ਸਬੰਧਤ ਸੂਚਨਾ ਪ੍ਰਕਾਸ਼ਿਤ ਕਰਨੀ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਵਿਭਾਗਾਂ ਦੀਆਂ ਆਪਣੀਆਂ ਵੈੱਬਸਾਈਟਾਂ ‘ਤੇ ਸਾਲਾਨਾ ਰਿਪੋਰਟਾਂ, ਲੋਕ ਸੂਚਨਾ ਅਫ਼ਸਰਾਂ ਦੀ ਡਾਇਰੈਕਟਰੀ, ਵਿਭਾਗੀ ਸਕੀਮਾਂ ਦੀ ਜਾਣਕਾਰੀ, ਲਾਭਪਾਤਰੀਆਂ ਦੀ ਸੂਚੀ ਆਦਿ ਸਾਂਝੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਆਨ ਲਾਈਨ ਵਿਧੀ ਰਾਹੀਂ ਜਾਣਕਾਰੀ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਆਉਂਦੀ ਹੈ ਤਾਂ ਉਸ ਦਾ ਸਹੀ ਮਾਰਗਦਰਸ਼ਨ ਕੀਤਾ ਜਾਵੇ ਤਾਂ ਕਿ ਉਹ ਜਾਣਕਾਰੀ ਨੂੰ ਸਹੀ ਤਰੀਕੇ ਨਾਲ ਪ੍ਰਾਪਤ ਕਰ ਸਕੇ।

Advertisements


ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਾਰਦਰਸ਼ੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਅਜਿਹੇ ਵੇਰਵਿਆਂ ਨੂੰ ਸਾਂਝਾ ਕਰਨ ਲਈ ਇੱਕ ਨਿਸ਼ਚਿਤ ਵਿਧੀ ਵਿਕਸਤ ਕਰਨ ਅਤੇ ਉਸ ਅਨੁਸਾਰ ਜਾਣਕਾਰੀ ਨੂੰ ਜਨਤਕ ਕਰਨ ਲਈ ਕਿਹਾ।ਖੁਸ਼ਵੰਤ ਸਿੰਘ ਨੇ ਕਿਹਾ ਕਿ ਸੂਚਨਾ ਅਧਿਕਾਰ ਐਕਟ ਦੀ ਮੁਕੰਮਲ ਜਾਣਕਾਰੀ ਲਈ ਸਮੇਂ ਸਮੇਂ ਉਤੇ ਅਧਿਕਾਰੀਆਂ ਦੀ ਟ੍ਰੇਨਿੰਗ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਪੀ.ਆਈ.ਓ ਦੇ ਸ਼ੰਕੇ ਦੂਰ ਹੋ ਸਕਣ।  ਇਸ ਮੌਕੇ ਉਨ੍ਹਾਂ ਅਧਿਕਾਰੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਈਸ਼ਾ ਸਿੰਘਲ, ਡੀ.ਐਫ.ਓ. ਵਿਦਿਆ ਸਾਗਰੀ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ, ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਏ.ਸੀ.ਏ. ਪੀ.ਡੀ.ਏ. ਮਨਜੀਤ ਸਿੰਘ ਚੀਮਾ, ਐਸ.ਡੀ.ਐਮ. ਪਾਤੜਾਂ ਨਵਦੀਪ ਕੁਮਾਰ, ਐਸ.ਡੀ.ਐਮ. ਨਾਭਾ ਕੰਨੂ ਗਰਗ, ਐਸ.ਡੀ.ਐਮ. ਦੁਧਨਸਾਂਧਾ ਕਿਰਪਾਲਵੀਰ ਸਿੰਘ, ਆਰ.ਟੀ.ਏ. ਬਬਨਦੀਪ ਸਿੰਘ,  ਸਹਾਇਕ ਕਮਿਸ਼ਨਰ ਅਸ਼ਵਨੀ ਅਰੋੜਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here