
ਫਿਰੋਜ਼ਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ,ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਲਾਕ ਪੱਧਰ ਟੂਰਨਾਮੈਂਟ ਲੜਕੇ/ਲੜਕੀਆਂ (ਅੰਡਰ-14, 17, 21, 21-40 ਸਾਲ ਓਪਨ ਵਰਗ, 41-50 ਸਾਲ ਓਪਨ ਵਰਗ, 50 ਸਾਲ ਤੋਂ ਵੱਧ ਓਪਨ ਵਰਗ ਐਸ.ਬੀ.ਐਸ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 01 ਸਤੰਬਰ, 2022, ਨੂੰ ਅਥਲੈਟਿਕਸ, ਕਬੱਡੀ (ਨਸ), ਕਬੱਡੀ(ਸਸ), ਖੋਹ-ਖੋਹ, ਵਾਲੀਬਾਲ, ਫੁੱਟਬਾਲ, ਰੱਸਾ-ਕੱਸੀ ਖੇਡਾਂ ਕਰਵਾਈਆਂ ਗਈਆਂ। ਜਿਸ ਵਿੱਚ ਬਲਾਕ ਦੇ ਵੱਖ-ਵੱਖ ਪਿੰਡਾਂ/ਕਲੱਬਾਂ/ਅਕੈਡਮੀਆਂ/ਐਸੋਸੀਏਸ਼ਨਾਂ ਅਤੇ ਸਕੂਲਾਂ ਦੀਆਂ ਟੀਮਾਂ ਨੇ ਇਸ ਟੂਰਨਾਮੈਂਟ ਵਿਚ ਭਾਗ ਲਿਆ।

ਰਣਬੀਰ ਸਿੰਘ ਭੁੱਲਰ ਐਮ.ਐੱਲ.ਏ ਫ਼ਿਰੋਜ਼ਪੁਰ ਸ਼ਹੀਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਹੀ ਸਰਵਪੱਖੀ ਵਿਕਾਸ ਕਰਦੀਆਂ ਹਨ ਅਤੇ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ। ਉਨ੍ਹਾਂ ਨੇ ਇਥੇ ਇਹ ਵੀ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2022 ਪੰਜਾਬ ਸਰਕਾਰ ਦਾ ਇਕ ਵਿਸ਼ੇਸ਼ ਉਪਰਾਲਾ ਹੈ।
ਜ਼ਿਲ੍ਹਾ ਖੇਡ ਅਫ਼ਸਰ ਫ਼ਿਰੋਜ਼ਪੁਰ ਸ਼੍ਰੀਮਤੀ ਅਨਿੰਦਰਵੀਰ ਕੌਰ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਅਥਲੈਟਿਕਸ ਇਵੈਂਟ ਅੰਡਰ 14 ਲੜਕਿਆਂ ਵਿੱਚ 200 ਮੀਟਰ ਵਿੱਚ ਸ਼ਿਵਾ ਨੇ ਪਹਿਲਾ, ਅਨਮੋਲ ਨੇ ਦੂਜਾ ਅਤੇ ਅਮਰ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਅੰਡਰ 14 ਲੜਕੀਆਂ ਵਿੱਚ ਸਨੇਹਾ ਨੇ ਪਹਿਲਾ, ਖੁਸ਼ਬੂ ਨੇ ਦੂਜਾ ਅਤੇ ਇੰਦਰਵੀਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 17 ਲੜਕਿਆਂ ਨੇ 200 ਮੀਟਰ ਵਿਚ ਅਭੈਰਾਜ ਨੇ ਪਹਿਲਾ, ਜਸ਼ਨਦੀਪ ਸਿੰਘ ਨੇ ਦੂਜਾ ਅਤੇ ਲਵਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ । ਇਸੇ ਤਰ੍ਹਾਂ ਅੰਡਰ 17 ਲੜਕੀਆਂ ਵਿਚ ਟੀਨਾ ਨੇ ਪਹਿਲਾ, ਹਰਪ੍ਰੀਤ ਕੌਰ ਨੇ ਦੂਜਾ ਅਤੇ ਲਵਲੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ 21 ਲੜਕਿਆਂ ਨੇ 800 ਮੀਟਰ ਵਿੱਚ ਅਨਮੋਲਦੀਪ ਸਿੰਘ ਨੇ ਪਹਿਲਾ, ਅਮਰਜੀਤ ਸਿੰਘ ਨੇ ਦੂਜਾ ਅਤੇ ਅਰਪਨ ਸੰਧੂ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ 21 ਲੜਕੀਆਂ ਨੇ 100 ਮੀਟਰ ਵਿੱਚ ਦਿਕਸ਼ਾ ਨੇ ਪਹਿਲਾ, ਰਿਆ ਰਾਜ ਨੇ ਦੂਜਾ ਅਤੇ ਸਿਮਰਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 21-40 ਵਿਚ ਮੈਨ ਨੇ 100 ਮੀਟਰ ਵਿਚ ਵਰਿੰਦਰ ਸਿੰਘ ਨੇ ਪਹਿਲਾ, ਸ਼ੋਭਿਤ ਚਾਵਲਾ ਨੇ ਦੂਜਾ ਅਤੇ ਸੁੱਚਾ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ 400 ਮੀਟਰ ਵਿੱਚ ਅਮਰਜੀਤ ਸਿੰਘ ਨੇ ਪਹਿਲਾ, ਮਨਪ੍ਰੀਤ ਸਿੰਘ ਨੇ ਦੂਜਾ ਅਤੇ ਸੁੱਚਾ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ 40-50 ਵੋਮੈਨ 100 ਮੀਟਰ ਵਿੱਚ ਸੋਨੂੰ ਬਾਲਾ ਨੇ ਪਹਿਲਾ ਅਤੇ ਮਮਤਾ ਸ਼ਰਮਾ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ 40-50 ਵੋਮੈਨ 200 ਮੀਟਰ ਵਿੱਚ ਮਮਤਾ ਸ਼ਰਮਾ ਨੇ ਪਹਿਲਾ, ਸੋਨੂੰ ਬਾਲਾ ਨੇ ਦੂਜਾ ਅਤੇ ਮੋਨਿਕਾ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
ਵਾਲੀਬਾਲ ਖੇਡ ਅੰਡਰ 14 ਲੜਕਿਆਂ ਵਿੱਚ ਸ਼ਾਂਤੀ ਵਿੱਦਿਆ ਮੰਦਰ ਫਿਰੋਜ਼ਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ 17 ਲੜਕਿਆਂ ਵਿੱਚ ਸ਼ਾਂਤੀ ਵਿੱਦਿਆ ਮੰਦਰ ਫਿਰੋਜ਼ਪੁਰ ਨੇ ਪਹਿਲਾ ਅਤੇ ਲੜਕੀਆਂ ਵਿੱਚ ਐਚ.ਐਮ. ਸਸਸ ਫਿਰੋਜ਼ਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ 21 ਲੜਕਿਆਂ ਵਿਚ ਐਚ.ਐਮ.ਸਸ ਸਕੂਲ ਫਿਰੋਜ਼ਪੁਰ ਨੇ ਪਹਿਲਾ, ਗੁਰੂ ਨਾਨਕ ਕਾਲਜ ਫਿਰੋਜ਼ਪੁਰ ਨੇ ਦੂਜਾ ਅਤੇ ਸਸਸਸ ਫਿਰੋਜ਼ਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 21 ਲੜਕੀਆਂ ਵਿੱਚ ਦੇਵ ਸਮਾਜ ਕਾਲਜ ਫਿਰੋਜ਼ਪੁਰ ਨੇ ਪਹਿਲਾ ਅਤੇ ਐਚ. ਐਮ.ਸਸਸ ਫਿਰੋਜ਼ਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਕਬੱਡੀ(ਨਸ) ਵਿਚ ਅੰਡਰ 14 ਲੜਕੀਆਂ ਵਿਚ ਪਿੰਡ ਨਿਜਾਮਦੀਨ ਵਾਲਾ ਨੇ ਪਹਿਲਾ ਅਤੇ ਦੁਲਚੀ ਕੇ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਅੰਡਰ 17 ਲੜਕਿਆਂ ਵਿਚ ਪਿੰਡ ਨੂਰਪੁਰ ਸੇਠਾਂ ਨੇ ਪਹਿਲਾ ਅਤੇ ਗੱਟੀ ਰਾਜੋ ਕੇ ਨੇ ਦੂਜਾ ਸਥਾਨ ਹਾਸਲ ਕੀਤਾ। ਖੋ-ਖੋ ਅੰਡਰ 14 ਲੜਕਿਆਂ ਵਿੱਚ ਸਹਸ ਬਸਤੀ ਬੇਲਾ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 14 ਲੜਕੀਆਂ ਵਿੱਚ ਸਸਸਸ ਲੱਖਾ ਹਾਜੀ ਨੇ ਪਹਿਲਾ ਅਤੇ ਸ਼ਾਂਤੀ ਵਿੱਦਿਆ ਮੰਦਰ ਫ਼ਿਰੋਜ਼ਪੁਰ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ 17 ਲੜਕੀਆਂ ਵਿਚ ਸਸਸਸ ਲੱਖਾ ਹਾਜੀ ਨੇ ਪਹਿਲਾ ਅਤੇ ਸਹਸ ਬਸਤੀ ਬੇਲਾ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ 21 ਲੜਕੀਆਂ ਵਿਚ ਸ਼ਾਂਤੀ ਵਿੱਦਿਆ ਮੰਦਰ ਫਿਰੋਜ਼ਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਇਸ ਤਰ੍ਹਾਂ ਅੰਡਰ 21-40 ਲੜਕੀਆਂ ਵਿਚ ਦੇਵ ਸਮਾਜ ਕਾਲਜ ਫਾਰ ਵੋਮੈਨ ਫਿਰੋਜ਼ਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ।
ਫੁੱਟਬਾਲ ਖੇਡ ਅੰਡਰ 14 ਅਤੇ 17 ਲੜਕਿਆਂ ਵਿੱਚ ਸ਼ਾਂਤੀ ਵਿੱਦਿਆ ਮੰਦਰ ਸਕੂਲ ਫਿਰੋਜ਼ਪੁਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਡਰ 21-40 ਲੜਕਿਆਂ ਵਿੱਚ ਫਿਰੋਜ਼ਪੁਰ ਫੁੱਟਬਾਲ ਕਲੱਬ ਫਿਰੋਜ਼ਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਰੱਸਾ ਕੱਸੀ ਗੇਮ ਵਿਚ ਅੰਡਰ 14 ਸਹਸ ਭੂਰੇ ਖੁਰਦ ਦੀਆਂ ਲੜਕੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ 17 ਲੜਕਿਆਂ ਵਿੱਚ ਜੀ ਐਚ.ਐਸ. ਬਸਤੀ ਬੇਲਾ ਸਿੰਘ ਨੇ ਪਹਿਲਾ ਅਤੇ ਸਸਸਸ ਖਾਈ ਫੇਮੇ ਕੀ ਨੇ ਦੂਜਾ ਅਤੇ ਸਸਸਸ ਅਟਾਰੀ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜੀ ਐਚ.ਐਸ. ਬਸਤੀ ਬੇਲਾ ਸਿੰਘ ਦੀਆਂ ਲੜਕੀਆਂ ਨੇ ਅੰ:17 ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਅੰਡਰ 21 ਲੜਕਿਆਂ ਅਤੇ ਲੜਕੀਆਂ ਵਿੱਚ ਜੀ. ਐਨ.ਸੀ. ਸਕੂਲ ਫਿਰੋਜ਼ਪੁਰ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ 21-40 ਵਿੱਚ ਸ਼ਹੀਦ ਭਗਤ ਸਿੰਘ ਕਲੱਬ ਬਸਤੀ ਬੇਲਾ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਮੂਹ ਸਟਾਫ ਜ਼ਿਲ੍ਹਾ ਖੇਡ ਦਫਤਰ, ਫਿਰੋਜ਼ਪੁਰ ਅਤੇ ਵੱਖ-ਵੱਖ ਸਕੂਲਾਂ ਦੇ ਟੀਚਰ ਆਦਿ ਹਾਜ਼ਰ ਸਨ।












