ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਸੁਲਾਤਾਨਪੁਰ ਲੋਧੀ ਤੋਂ ਆਉਂਣ ਵਾਲੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ: ਵਿਧਾਇਕ ਸ਼ੈਰੀ ਕਲਸੀ

ਬਟਾਲਾ, (ਦ ਸਟੈਲਰ ਨਿਊਜ਼), ਰਿਪੋਰਟ: ਲਵਪ੍ਰੀਤ ਖੁਸ਼ੀਪੁਰ। ਕੱਲ 2 ਸਤੰਬਰ ਨੂੰ ਗੁਰੂਦੁਆਰਾ ਸ਼੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਉਂਣ ਵਾਲੇ ਨਗਰ ਕੀਰਤਨ ਦਾ ਭਰਵਾਂ ਸੁਵਾਗਤ ਕੀਤਾ ਜਾਵੇਗਾ ਅਤੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਏ ਜਾਣਗੇ। ਇਹ ਪ੍ਰਗਟਾਵਾ ਕਰਦਿਆਂ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੀ ਚਰਨ ਛੋਹ ਧਰਤੀ ਬਟਾਲਾ ਵਿੱਚ ਦੇਸ਼- ਵਿਦੇਸ਼ਾ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਪਿਛਲੇ ਕਈ ਦਿਨ੍ਹਾਂ ਤੋਂ ਵੱਖ-ਵੱਖ ਵਿਭਾਗਾਂ ਵਲੋਂ ਵਿਆਹ ਪੁਰਬ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਗਈਆ ਹਨ।

Advertisements

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ 2 ਅਤੇ 3 ਸਤੰਬਰ ਨੂੰ ਨਿਕਲਣ ਵਾਲੇ ਨਗਰ ਕੀਰਤਨ ਦੇ ਰੂਟਾਂ ਸਮੇਤ ਬਟਾਲਾ ਸ਼ਹਿਰ ਦੇ ਵੱਖ-ਵੱਖ ਬਜਾਰਾ ਵਿੱਚ ਸੰਗਤਾਂ ਦੀ ਸਹੂਲਤਾ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਹਿਰ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਲੜੀਆਂ/ਸਜਾਵਟ ਆਦਿ ਕਰਨ ਤੇ ਵਿਆਹ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੰਗਤਾਂ ਦੀ ਸਹੂਲਤ ਨੂੰ ਮੁੱਖ ਰਖਦਿਆਂ ਆਵਾਜਾਈ ਅਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ ਅਤੇ ਸੰਗਤਾਂ ਨੂੰ ਅਪੀਲ ਹੈ ਕਿ ਉਹ ਪ੍ਰਸ਼ਾਸ਼ਨ ਨਾਲ ਪੂਰਨ ਸਹਿਯੋਗ ਕਰਨ।

LEAVE A REPLY

Please enter your comment!
Please enter your name here