ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਮੁਹੱਈਆ ਕਰਵਾਉਣ ਲਈ ਭੋਗਪੁਰ ਵਿਖੇ ਲਗਾਇਆ ਅਸੈਸਮੈਂਟ ਕੈਂਪ

ਜਲੰਧਰ(ਦ ਸਟੈਲਰ ਨਿਊਜ਼): ਸਰੀਰਕ ਤੌਰ ’ਤੇ ਦਿਵਿਆਂਗ ਵਿਅਕਤੀਆਂ ਨੂੰ ਬਨਾਵਟੀ ਅੰਗ ਅਤੇ ਹੋਰ ਸਹਾਇਤਾ ਸਮੱਗਰੀ ਮੁਹੱਈਆ ਕਰਵਾਉਣ ਲਈ  ਲਗਾਏ ਜਾ ਰਹੇ ਬਲਾਕ ਪੱਧਰੀ ਅਸੈਸਮੈਂਟ ਕੈਂਪਾਂ ਦੀ ਲੜੀ ਤਹਿਤ ਵੀਰਵਾਰ ਨੂੰ ਬੱਸ ਸਟੈਂਡ ਭੋਗਪੁਰ ਵਿਖੇ ਕੈਂਪ ਲਾ ਕੇ ਦਿਵਿਆਂਗਜਨਾਂ ਦੀ ਅਸੈਸਮੈਂਟ ਕੀਤੀ ਗਈ। ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੂਫੈਕਚਰਿੰਗ ਕਾਰਪੋਰੇਸ਼ਨ) ਦੇ ਸਹਿਯੋਗ ਨਾਲ ਲਗਾਏ ਜਾ ਰਹੇ ਹਨ ਅਤੇ ਅੱਜ ਦੇ ਕੈਂਪ ਵਿੱਚ 82 ਦਿਵਿਆਂਗ ਵਿਅਕਤੀਆਂ ਦੀ ਅਸੈਸਮੈਂਟ ਕੀਤੀ ਗਈ ਹੈ, ਜਿਨ੍ਹਾਂ ਨੂੰ 133 ਬਨਾਵਟੀ ਅੰਗ ਅਤੇ ਹੋਰ ਸਹਾਇਕ ਉਪਕਰਣ ਮੁਹੱਈਆ ਕਰਵਾਏ ਜਾਣਗੇ।

Advertisements

ਮੁਹੱਈਆ ਕਰਵਾਏ ਜਾਣ ਵਾਲੇ ਬਨਾਵਟੀ ਅੰਗਾਂ ਤੇ ਸਹਾਇਕ ਸਮੱਗਰੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿੱਚ 34 ਟਰਾਈਸਾਈਕਲ, 8 ਐਮ.ਐਸ.ਆਈ.ਈ.ਡੀ ਕਿੱਟਾਂ, 19 ਵੀਲ ਚੇਅਰ, 13 ਵਾਕਿੰਗ ਸਟਿੱਕਸ, 18 ਸੁਣਨ ਵਾਲੀਆਂ ਮਸ਼ੀਨਾਂ (ਹੀਅਰਿੰਗ ਏਡ), 25 ਫੌੜੀਆਂ, 1 ਸੀ.ਪੀ. ਚੇਅਰ ਅਤੇ 15 ਹੋਰ ਸਹਾਇਕ ਉਪਕਰਣ ਸ਼ਾਮਲ ਹਨ । ਉਨ੍ਹਾਂ ਦੱਸਿਆ ਕਿ ਇਹ ਸਹਾਇਕ ਉਪਕਰਣ ਦਿਵਿਆਂਗਜਨਾਂ ਵਿਅਕਤੀਆਂ ਨੂੰ ਜਲਦ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਕੱਲ ਸ਼ੁੱਕਰਵਾਰ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਲੋਹੀਆਂ ਖਾਸ ਵਿਖੇ ਲਗਾਏ ਜਾ ਰਹੇ ਕੈਂਪ ਵਿੱਚ ਵੱਧ ਤੋਂ ਵੱਧ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸੀ.ਡੀ.ਪੀ.ਓ. ਭੋਗਪੁਰ ਇੰਦਰਜੀਤ ਕੌਰ, ਸੁਪਰਡੰਟ ਸੋਹਰਾਬ ਸਿੰਘ, ਸੀ.ਐਸ.ਸੀ. ਇੰਚਾਰਜ ਗੁਰਸੇਵਕ ਸਿੰਘ, ਸੁਪਰਵਾਈਜ਼ਰ ਤੇ ਆਂਗਣਵਾੜੀ ਵਰਕਰ ਮੌਜੂਦ ਸਨ।

                                                           

LEAVE A REPLY

Please enter your comment!
Please enter your name here