ਵਧੀਕ ਜ਼ਿਲਾ ਮੈਜਿਸਟਰੇਟ ਨੇ ਬਿਨ੍ਹਾਂ ਥਾਣੇ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖੇ ਜਾਣ, ਅੰਬ ਦੇ ਦਰਖੱਤਾਂ ਦੀ ਕਟਾਈ ’ਤੇ ਰੋਕ ਲਗਾਈ

ਗੁਰਦਾਸਪੁਰ(ਦ ਸਟੈਲਰ ਨਿਊਜ਼): ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਵਿੱਚ ਵੱਸਦੇ ਸਮੁੱਚੇ ਮਾਲਕਾਂ ਨੂੰ ਹੁਕਮ ਕੀਤਾ ਹੈ ਕਿ ਬਿਨ੍ਹਾਂ ਸਬੰਧਤ ਥਾਣਿਆਂ ਵਿੱਚ ਇਤਲਾਹ ਕੀਤੇ ਨਵੇਂ ਕਿਰਾਏਦਾਰ ਨਾ ਰੱਖਣ। ਇਹ ਹੁਕਮ ਮਿਤੀ 29 ਅਗਸਤ 2022 ਤੋਂ 27 ਅਕਤੂਬਰ 2022 ਤੱਕ ਲਾਗੂ ਰਹੇਗਾ।

Advertisements

ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰਖੱਤਾਂ ਨੂੰ ਵਿਸ਼ੇਸ਼ ਹਾਲਤ ਵਿੱਚ ਕੱਟਣਾ ਜਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰੀਕ੍ਰਿਆ ਅਪਣਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫ਼ਾ 4 ਅਤੇ 5 ਅਧੀਨ ਬੰਦ ਰਕਬੇ ਵਿੱਚ ਪ੍ਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਇਹ ਹੁਕਮ ਮਿਤੀ 29 ਅਗਸਤ 2022 ਤੋਂ 27 ਅਕਤੂਬਰ 2022 ਤੱਕ ਲਾਗੂ ਰਹੇਗਾ।
ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋਂ (ਸਿਵਲ ਰਿਟ ਪਟੀਸ਼ਨ ਨੰਬਰ 72 ਇਨ ਰੈਫਰੇਂਸ ਨੋਟਿਸ ਪਲਿਊਸ਼ਨ ਵਿਦ ਅਪੀਲ ਨੰਬਰ 3735 ਆਫ 2005 ਅਰਾਈਜਿੰਗ ਆਊਟ ਐੱਸ.ਪੀ.ਐੱਲ. ਨੰਬਰ 2185/2003) ਵਿੱਚ ਪਾਸ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਵਿੱਚ ਜਾਬਤਾ ਫ਼ੌਜਦਾਰੀ 1973 (1974 ਦਾ ਐਕਟ ਨੰਬਰ 2 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀਆਂ ਸੀਮਾਵਾਂ ਅੰਦਰ ਉੱਚੀ ਅਵਾਜ਼ ਵਿੱਚ ਚਲਾਏ ਜਾਂਦੇ ਮਿਊਜਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ ਦੇ ਪ੍ਰੈਸ਼ਰ ਹਾਰਨਾਂ ਅਤੇ ਸ਼ੌਰ ਪ੍ਰਦੂਸ਼ਨ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਿਤੀ 29 ਅਗਸਤ 2022 ਤੋਂ 27 ਅਕਤੂਬਰ 2022 ਤੱਕ ਲਾਗੂ ਰਹੇਗਾ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪਾਲਸਟਿਕ/ਚਾਈਨਾ ਡੋਰ ਨਾਲ ਪਤੰਗਬਾਜ਼ੀ ਕਰਨ ’ਤੇ ਰੋਕ ਲਗਾਈ

ਗੁਰਦਾਸਪੁਰ: ਪੰਜਾਬ ਸਰਕਾਰ, ਗ੍ਰਹਿ ਵਿਭਾਗ ਦੇ ਮੀਮੋ ਨੰਬਰ 5/57/2014-3ਗ4/391068, ਮਿਤੀ 14 ਜਨਵਰੀ 2015 ਰਾਹੀਂ ਮਿਲੇ ਅਦੇਸ਼ਾਂ ਮੁਤਾਬਕ ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਤੰਗ/ਗੁੱਡੀਆਂ ਉਡਾਉਣ ਲਈ ਸਿਥੈਟਿਕ/ਪਲਾਸਟਿਕ ਦੀ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦਾ ਇਹ ਹੁਕਮ ਮਿਤੀ 29 ਅਗਸਤ 2022 ਤੋਂ 27 ਅਕਤੂਬਰ 2022 ਤੱਕ ਲਾਗੂ ਰਹੇਗਾ।

ਪ੍ਰਾਈਵੇਟ ਗੱਡੀਆਂ ਜਿਨ੍ਹਾਂ ਦਾ ਰੰਗ, ਚਿੰਨ, ਸ਼ਕਲ ਅਤੇ ਡਿਜ਼ਾਇਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹਨ, ਉਨ੍ਹਾਂ ’ਤੇ ਪਾਬੰਦੀ ਲਗਾਈ

ਗੁਰਦਾਸਪੁਰ: ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਐਸੀਆਂ ਪ੍ਰਾਈਵੇਟ ਗੱਡੀਆਂ ਜਿਨ੍ਹਾਂ ਦਾ ਰੰਗ, ਚਿੰਨ, ਸ਼ਕਲ ਅਤੇ ਡਿਜ਼ਾਇਨ ਸੈਨਾ ਦੀਆਂ ਮੋਟਰ ਗੱਡੀਆਂ ਨਾਲ ਮਿਲਦੇ ਜੁਲਦੇ ਹੋਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਤੁਰੰਤ ਲਾਗੂ ਹੋਣਗੇ ਅਤੇ ਮਿਤੀ 29 ਅਗਸਤ 2022 ਤੋਂ 27 ਅਕਤੂਬਰ 2022 ਤੱਕ ਲਾਗੂ ਰਹੇਗਾ। ਵਿਸ਼ੇ ਦੀ ਗੰਭੀਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫ਼ਾ ਪਾਸ ਕੀਤਾ ਗਿਆ ਹੈ।
ਸੂਰਜ ਡੁੱਬਣ ਤੋ ਬਾਅਦ ਅਤੇ ਸਵੇਰੇ ਸੂਰਜ ਚੜਣ ਤੋ ਪਹਿਲਾਂ ਗਊ ਵੰਸ਼ ਦੀ ਢੋਆ ਢੋਆਈ ’ਤੇ ਪਾਬੰਦੀ ਲਗਾਈ

ਗੁਰਦਾਸਪੁਰ: ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ., ਵਧੀਕ ਜਿਲਾ ਮੈਜਿਸਟਰੇਟ, ਗੁਰਦਾਸਪੁਰ  ਵਲੋਂ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਜ਼ਿਲ੍ਹੇ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋ ਬਾਅਦ ਅਤੇ ਸਵੇਰੇ ਸੂਰਜ ਚੜਣ ਤੋ ਪਹਿਲਾਂ ਗਊ ਵੰਸ਼ ਦੀ ਢੋਆ ਢੋਆਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸਦੇ ਨਾਲ ਹੀ ਜਿੰਨਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਹਨਾ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਡਾਇਰੈਕਟਰ ਪੁਸ਼ੂ ਪਾਲਣ ਵਿਭਾਗ, ਗੁਰਦਾਸਪੁਰ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ  ਅਤੇ ਪਿੰਡਾਂ ਵਿਚ ਜਿੰਨਾ ਲੋਕਾਂ ਨੇ ਆਪਣੇ ਪਾਸ ਗਊ ਵੰਸ਼ ਨੂੰ ਰੱਖਿਆ ਹੋਇਆ ਹੈ, ਉਹ ਉਨ੍ਹਾਂ ਨੂੰ ਰਜਿਸਟਰਡ ਕਰਵਾਉਣ ਲਈ  ਏਰੀਏ ਦੇ ਸਬੰਧਤ ਪੁਸ਼ੂ ਪਾਲਣ ਅਫ਼ਸਰ ਪਾਸ ਰਜਿਸਟਰਡ  ਕਰਵਾਉਣ। ਇਹ ਹੁਕਮ ਮਿਤੀ 29 ਅਗਸਤ 2022 ਨੂੰ ਜਾਰੀ ਕੀਤੇ ਗਏ ਹਨ ਜੋ 27 ਅਕਤੂਬਰ 2022 ਤੱਕ ਲਾਗੂ ਰਹਿਣਗੇ।
ਅੰਤਰਰਾਸ਼ਟਰੀ ਸਰਹੱਦ ਨੇੜੇ ਉੱਚੀਆਂ ਫਸਲਾਂ, ਰੁੱਖ ਤੇ ਉੱਚੀਆਂ ਇਮਾਰਤਾਂ ਬਣਾਉਣ ’ਤੇ ਪਾਬੰਦੀ ਲਗਾਈ

ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਕਿਸਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਾਸ਼ਟਰੀ ਸਰਹੱਦ ਅਤੇ ਬਾਰਡਰ ਸੁਰੱਖਿਆ ਫੈਂਸ ਦੇ ਵਿੱਚ ਅਤੇ ਬਾਰਡਰ ਸੁਰੱਖਿਆ ਫੈਂਸ ਤੋਂ ਭਾਰਤੀ ਇਲਾਕੇ ਵਾਲੇ ਪਾਸੇ 50 ਗਜ਼ (150 ਫੁੱਟ) ਦੇ ਇਲਾਕੇ ਅੰਦਰ ਉੱਚੇ ਕੱਦ ਦੇ ਬੂਟੇ ਪਾਪੂਲਰ, ਸਫ਼ੈਦੇ, ਬਗੀਚੇ, ਗੰਨਾਂ ਅਤੇ ਹੋਰ ਉੱਚੇ ਕੱਦ ਦੀਆਂ ਫਸਲਾਂ ਆਦਿ ਨਹੀਂ ਲਗਾਵੇਗਾ ਅਤੇ ਨਾ ਹੀ ਇਸ ਏਰੀਏ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ਕਰੇਗਾ। ਇਹ ਹੁਕਮ ਮਿਤੀ 29 ਅਗਸਤ 2022 ਨੂੰ ਜਾਰੀ ਕੀਤੇ ਗਏ ਹਨ ਜੋ 27 ਅਕਤੂਬਰ 2022 ਤੱਕ ਲਾਗੂ ਰਹਿਣਗੇ।
ਪਸ਼ੂਆਂ ਦੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ

ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਦੱਸਿਆ ਹੈ ਕਿ ਡਾਇਰੈੇਕਟਰ ਪੁਸ਼ੂ ਪਾਲਣ ਵਿਭਾਗ, ਪੰਜਾਬ ਵਲੋਂ ਪ੍ਰਾਪਤ ਹੋਏ ਮੀਮੋ ਨੰਬਰ 6/08/2014 ਡੀ1/4816-37 ਮਿਤੀ 1-3-2018 ਅਨੁਸਾਰ ਪੰਜਾਬ ਰਾਜ  ਵਿਚ ਵੱਖ-ਵੱਖ ਥਾਵਾਂ ’ਤੇ ਨਕਲੀ ਅਤੇ ਅਣ-ਅਧਿਕਾਰਤ ਸਮੀਨ ਵਿਕਣ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੋਰ ’ਤੇ ਵੇਚੇ ਜਾਂ ਖਰੀਦੇ ਜਾ ਰਹੇ ਸਮੀਨ ਦੀ ਵਰਤੋਂ ਕਰਨ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਸੀ.ਆਰ.ਸੀ.ਪੀ. 1973 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਹੈ।ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲਾਂ, ਡਿਸਪੈਨਸਰੀਆਂ ਅਤੇ ਪੋਲੀਕਲੀਨਿਕਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ ਵੱਲੋਂ ਚਲਾਏ ਜਾ ਰਹੇ ਆਰਟੀਫਿਸ਼ਲ ਸੈਂਟਰ, ਕੋਈ ਹੋਰ ਆਰਟੀਫਿਸ਼ਲ ਸੈਂਟਰ ਜੋ ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰੇਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹੋਣ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਅੇਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦਾ ਇਹ ਹੁਕਮ 29 ਅਗਸਤ 2022 ਤੋਂ 27 ਅਕਤੂਬਰ 2022 ਤੱਕ ਲਾਗੂ ਰਹੇਗਾ।  

ਧਾਰਾ 144 ਤਹਿਤ ਪਬਲਿਕ ਥਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮਨਾਹੀ ਦੇ ਹੁਕਮ ਜਾਰੀ

ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਚ ਸਮੂਹ ਸਧਾਰਨ ਜਨਤਾ ਨੂੰ ਜਾਂ ਇਸ ਦੇ ਕਿਸੇ ਮੈਬਰ ਨੂੰ ਕਿਸੇ ਪਬਲਿਕ ਥਾਂ ਪੰਜ ਜਾਂ ਪੰਜ ਤੋਂ  ਵੱਧ ਵਿਆਕਤੀਆਂ ਦੇ ਇੱਕਠੇ ਹੋਣ ਜਲੂਸ ਕੱਢਣ ਅਤੇ ਰੈਲੀਆ ਆਦਿ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦਾ ਇਹ ਹੁਕਮ ਵਿਆਹ-ਸ਼ਾਦੀਆਂ ਅਤੇ ਸ਼ੋਕ ਸਭਾਵਾਂ ’ਤੇ ਲਾਗੂ ਨਹੀ ਹੋਵੇਗਾ ਅਤੇ ਨਾ ਹੀ ਉਨਾਂ ਮੀਟਿੰਗਾਂ ’ਤੇ ਜਿੰਨਾ ਦਾ ਸਰਕਾਰ ਪ੍ਰਬੰਧ ਕਰੇ, ਮਨਿਆ ਜਾਵੇਗਾ। ਇਹ ਹੁਕਮ ਉਨਾਂ ਮੀਟਿੰਗਾਂ ਜਾਂ ਜਲਸਿਆ ’ਤੇ ਵੀ ਨਹੀ ਲਾਗੂ ਹੋਵੇਗਾ, ਜਿਸ ਬਾਰੇ ਪਹਿਲਾਂ ਹੀ ਜ਼ਿਲ੍ਹਾ ਮੈਜਿਸਟਰੇਟ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਮੁੱਤਲਕਾ ਉਪ ਮੰਡਲ ਮੈਜਿਸਟਰੇਟ ਪਾਸੋਂ ਲਿਖਤੀ ਮੰਜੂਰੀ ਲਈ ਹੋਵੇਗੀ। ਪਾਬੰਦੀ ਦਾ ਇਹ ਹੁਕਮ 29 ਅਗਸਤ 2022 ਤੋਂ 27 ਅਕਤੂਬਰ 2022 ਤੱਕ ਲਾਗੂ ਰਹੇਗਾ।

ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਗੁਰਦਾਸਪੁਰ ਸ਼ਹਿਰ ਵਿਚੋਂ ਟਰੱਕਾਂ ਸਮੇਤ ਹੈਵੀ ਗੱਡੀਆਂ ਦੇ ਲੰਘਣ ’ਤੇ ਪਾਬੰਦੀ ਲਗਾਈ

ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਦੇ ਧਿਆਨ ਵਿੱਚ ਆਇਆ ਹੈ ਕਿ ਅੰਮ੍ਰਿਤਸਰ-ਪਠਾਨਕੋਟ ਹਾਈਵੇ ਤੋਂ ਚੱਲਦੀਆਂ ਟਰਾਂਸਪੋਰਟ ਹੈਵੀ ਗੱਡੀਆਂ ਬਾਈਪਾਸ ਬਰਿਆਰ ਵਾਲਾ ਰਸਤਾ ਅਪਨਾਉਣ ਦੀ ਬਜਾਏ ਗੁਰਦਾਸਪੁਰ ਸ਼ਹਿਰ ਰਾਹੀਂ ਲੰਗਦੀਆਂ ਹਨ, ਜਿਸ ਨਾਲ ਟਰੈਫਿਕ ਵਿੱਚ ਕਾਫੀ ਰੁਕਾਵਟ ਆਉਂਦੀ ਹੈ ਅਤੇ ਆਮ ਲੋਕ ਵੀ ਪਰੇਸ਼ਾਨ ਹੁੰਦੇ ਹਨ ਅਤੇ ਐਕਸੀਡੈਂਟ ਦਾ ਖਤਰਾ ਬਣਿਆ ਰਜਿੰਦਾ ਹੈ। ਇਸ ਲਈ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੈਵੀ ਗੱਡੀਆਂ ਗੁਡਸ ਟਰਾਂਸਪੋਰਟ (ਟਰੱਕ ਵਗੈਰਾ) ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਸ਼ਹਿਰ ਵਿਚੋਂ ਲੰਘਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਪੈਸੈਂਜਰ ਗੱਡੀਆਂ (ਬੱਸਾਂ ਵਗੈਰਾ) ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦਾ ਇਹ ਹੁਕਮ 29 ਅਗਸਤ 2022 ਤੋਂ 27 ਅਕਤੂਬਰ 2022 ਤੱਕ ਲਾਗੂ ਰਹੇਗਾ।
ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਚ ਕੋਈ ਵੀ ਵਿਅਕਤੀ ਜਾਂ ਸਮੂਹ ਵਿਅਕਤੀ ਕਿਸੇ ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਜਿਨ੍ਹਾਂ ਵਿੱਚ ਲਾਇਸੈਂਸੀ ਹਥਿਆਰ/ਗੋਲੀ ਸਿੱਕਾ, ਗੰਡਾਸਾ, ਚਾਕੂ, ਟਕੂਏ, ਬਰਸੇ, ਲੋਹੇ ਦੀਆਂ ਸਲਾਖਾਂ, ਲਾਠੀਆਂ, ਛਵੀਆਂ ਅਤੇ ਧਮਾਕਾਖੇਜ਼ ਪਦਾਰਥ ਜੋ ਕੋਈ ਵੀ ਐਸੀ ਚੀਜ਼ ਜੋ ਜੁਰਮ ਕਰਨ ਲਈ ਹਥਿਆਰ ਵਜੋਂ ਵਰਤੀ ਜਾ ਸਕਦੀ ਹੋਵੇ, ਨੂੰ ਲੈ ਕੇ ਨਹੀਂ ਚੱਲੇਗਾ। ਮਨਾਹੀ ਦੇ ਇਹ ਹੁਕਮ ਮਿਲਟਰੀ, ਬੀ.ਐੱਸ.ਐੱਫ. ਅਤੇ ਹੋਮ ਗਾਰਡ ਦੇ ਜਵਾਨਾਂ ਤੇ ਵਰਦੀਆਂ ਵਿੱਚ ਡਿਊਟੀ ਸਮੇਂ ਦੌਰਾਨ ਲਾਗੂ ਨਹੀਂ ਹੋਵੇਗਾ। ਇਹ ਹੁਕਮ ਕਾਰਜਕਾਰੀ ਮੈਜਿਸਟਰੇਟਾਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ’ਤੇ ਵੀ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਸੁਰੱਖਿਆ ਗਾਰਡਾਂ ’ਤੇ ਲਾਗੂ ਮੰਨਿਆ ਜਾਵੇਗਾ ਜੋ ਸੁਰੱਖਿਆ ਲਈ ਵਿਸ਼ੇਸ਼ ਵਿਅਕਤੀਆਂ ਨੂੰ ਸਰਕਾਰ ਵੱਲੋਂ ਮਿਲੇ ਹਨ। ਇਹ ਹੁਕਮ ਉਨ੍ਹਾਂ ਅਸਲਧਾਰੀ ਵਿਅਕਤੀਆਂ ’ਤੇ ਵੀ ਲਾਗੂ ਨਹੀਂ ਮੰਨਿਆ ਜਾਵੇਗਾ ਜਿਨ੍ਹਾਂ ਪਾਸ ਜ਼ਿਲ੍ਹਾ ਮੈਜਿਸਟਰੇਟ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਮੁੱਤਲਕਾ ਉਪ ਮੰਡਲ ਮੈਜਿਸਟਰੇਟ ਵੱਲੋਂ ਜਾਰੀ ਹੋਈ ਮੰਜ਼ੂਰੀ ਪ੍ਰਾਪਤ ਕੀਤੀ ਹੋਵੇਗੀ। ਪਾਬੰਦੀ ਦਾ ਇਹ ਹੁਕਮ 29 ਅਗਸਤ 2022 ਤੋਂ 27 ਅਕਤੂਬਰ 2022 ਤੱਕ ਲਾਗੂ ਰਹੇਗਾ।

ਅੰਤਰਾਰਸ਼ਟਰੀ ਸਰਹੱਦ ਨੇੜੇ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾਈ

ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ 500 ਮੀਟਰ ਅਤੇ ਜਿਥੇ ਕੰਡਿਆਲੀ ਤਾਰ ਨਹੀਂ ਲੱਗੀ ਉਥੇ ਸਰਹੱਦ ਤੋਂ 1000 ਮੀਟਰ ਤੱਕ ਦੀ ਦੂਰੀ ਤੱਕ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਮਨਾਹੀ ਬੀ.ਐੱਸ.ਐੱਫ, ਪੁਲਿਸ, ਆਰਮੀ, ਸੀ.ਆਰ.ਪੀ.ਐੱਫ. ਪੰਜਾਬ ਹੋਮਗਾਰਡ ਅਤੇ ਐਕਸਾਈਜ ਵਿਭਾਗ ਦੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ’ਤੇ ਲਾਗੂ ਨਹੀਂ ਹੋਵੇਗਾ।ਪਾਬੰਦੀ ਦਾ ਇਹ ਹੁਕਮ 29 ਅਗਸਤ 2022 ਤੋਂ 27 ਅਕਤੂਬਰ 2022 ਤੱਕ ਲਾਗੂ ਰਹੇਗਾ।

ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰ ਸਾਈਕਲਾਂ ਜਾਂ ਕਿਸੇ ਵੀ ਤਰਾਂ ਦੇ ਟਰਾਂਸਪੋਰਟ ਸਾਧਨ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜਾਉਣ ਦੀ ਮੁਕੰਮਲ ਪਾਬੰਦੀ ਲਗਾਈ

ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰ ਸਾਈਕਲਾਂ ਜਾਂ ਕਿਸੇ ਵੀ ਤਰਾਂ ਦੇ ਟਰਾਂਸਪੋਰਟ ਸਾਧਨ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜਾਉਣ ਦੀ ਮੁਕੰਮਲ ਪਾਬੰਦੀ ਲਗਾਈ ਹੈ। ਬੱਚਿਆਂ/ਵਿਦਿਆਰਥੀਆਂ ਨੂੰ ਸਿਰਫ ਸਕੂਲ ਹਦੂਦ ਅੰਦਰ ਹੀ ਉਤਾਰਿਆ ਤੇ ਚੜਾਇਆ ਜਾਵੇ। ਸਕੂਲ ਵੱਲੋਂ ਇਸ ਮੰਤਵ ਲਈ ਬੱਚਿਆਂ/ਵਿਦਿਆਰਥੀਆਂ ਨੂੰ ਚੜਾਉਣ ਤੇ ਉਤਾਰਨ ਲਈ ਢੁੱਕਵੀਂ ਜਗ੍ਹਾ ਤੇ ਪਾਰਕਿੰਗ ਦਾ ਪ੍ਰਬੰਧ ਹਦੂਦ ਅੰਦਰ ਕੀਤਾ ਜਾਵੇ। ਕੋਈ ਗੱਡੀ, ਮੋਟਰਸਾਈਕਲ ਆਦਿ ਸਕੂਲ ਬਾਹਰ ਖੜ੍ਹਾ ਨਾ ਹੋਵੇ। ਸਕੂਲ ਵੱਲੋਂ ਟਰੈਫਿਕ ਮਾਰਸ਼ਲ ਲਗਾ ਕੇ ਟਰੈਫਿਕ ਨੂੰ ਸਕੂਲ ਹਦੂਦ ਦੇ ਅੰਦਰ ਅਤੇ ਬਾਹਰ ਗੇਟ ਦੇ ਸਾਹਮਣੇ ਟ੍ਰੈਫਿਕ ਕੰਟਰੋਲ ਕਰਨ ਦੀ ਜਿੰਮੇਵਾਰੀ ਸਕੂਲ ਪ੍ਰਿੰਸੀਪਲ ਦੀ ਹੋਵੇਗੀ। ਇਹ ਹੁਕਮ ਮਿਤੀ 29 ਅਗਸਤ 2022 ਨੂੰ ਪਾਸ ਕੀਤਾ ਗਿਆ ਹੈ ਜੋ 27 ਅਕਤੂਬਰ 2022 ਤੱਕ ਲਾਗੂ ਰਹੇਗਾ।

ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ ਸਵੇਰੇ ਸ਼ਾਮ ਹੋਵੇਗੀ ਨੋ ਵਹੀਕਲ ਜੋਨ

ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਗੁਰਦਾਸਪੁਰ ਸ਼ੀਹਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾੁਿੲਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰੀਜਨਲ ਰਿਸਰਚ ਸੈਂਟਰ, ਗੁਰਦਾਸਪੁਰ) ਰੋਜ਼ਾਨਾਂ ਸਵੇਰੇ 4:00 ਵਜੇ ਤੋਂ 7:00 ਵਜੇ ਤੱਕ ਅਤੇ ਸ਼ਾਮ 6:00 ਵਜੇ ਤੋਂ 7:30 ਵਜੇ ਤੱਕ ਨੋ ਵਹੀਕਲ ਜੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ ਸਮੇਂ ਦੌਰਾਨ ਕੇਵਲ ਸੈਰ, ਦੌੜ, ਬਾਈਸਾਈਕਲ ਅਤੇ ਐਮਰਜੈਂਸੀ ਵਹੀਕਲ ਹੀ ਇਸ ਸੜਕ ਦੀ ਵਰਤੋਂ ਕਰ ਸਕਣਗੇ। ਇਹ ਹੁਕਮ ਮਿਤੀ 29 ਅਗਸਤ 2022 ਤੋਂ 27 ਅਕਤੂਬਰ 2022 ਤੱਕ ਲਾਗੂ ਰਹੇਗਾ।

LEAVE A REPLY

Please enter your comment!
Please enter your name here