5 ਅਤੇ 6 ਸਤੰੰਬਰ ਨੂੰ ਪ੍ਰਾਰਥੀਆਂ ਨੂੰ ਪੰਜਾਬ ਸਿਵਲ ਸਰਵਿਸਜ ਪ੍ਰੀਖਿਆ ਵਿਚ ਸਫਲਤਾ ਹਾਸਲ ਕਰਨ ਸਬੰਧੀ ਦਿੱਤੀ ਜਾਵੇਗੀ ਜਾਣਕਾਰੀ

ਫਿਰੋਜ਼ਪੁਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਦੁਆਰਾ ਵੱਧ ਤੋਂ ਵੱਧ ਰੋਜ਼ਗਾਰ ਦੇ ਉਪਰਾਲੇ ਮੁਹੱਈਆ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਖਵਾਇਸ਼ਾ ਦੀ ਉਡਾਨ ਤਹਿਤ 5 ਸਤੰਬਰ਼ ਸੋਮਵਾਰ ਨੂੰ ਸਮਾਂ ਸਵੇਰੇ 11:00 ਵਜੇ ਅਤੇ 6 ਸਤੰਬਰ ਸਮਾਂ ਬਾਅਦ ਦੁਪਹਿਰ 02:00 ਵਜੇ ਦਿਨ ਮੰਗਲਵਾਰ ਨੂੰ ਆਨਲਾਈਨ ਵੈਬੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।

Advertisements

ਇਸ ਸਬੰਧੀ  ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਹਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਆਨਲਾਈਨ ਵੈਬੀਨਾਰ ਵਿੱਚ ਮਿਸ ਅੰਕਿਤਾ ਅਗਰਵਾਲ ਈਜੀਐਸਡੀਟੀਓ, ਬਠਿੰਡਾ, ਜੀਵਨ ਦੀਪ ਸਿੰਘ ਈਜੀਐਸਡੀਟੀਓ, ਲੁਧਿਆਣਾ ਅਤੇ  ਮਿਸ ਸੁਖਮਨ ਮਾਨ ਈਜੀਐਸਡੀਟੀਓ ਲੁਧਿਆਣਾ ਵੱਲੋਂ ਪੰਜਾਬ ਸਿਵਲ ਸਰਵਿਸਜ ਪ੍ਰੀਖਿਆ ਵਿਚ ਸਫਲਤਾ ਹਾਸਲ ਕਰਨ ਸਬੰਧੀ ਜ਼ਰੂਰੀ ਨੁਕਤੇ/ਰਣਨੀਤੀ  (Strategy for success in Punjab Civil Services Exam (PCS)) ਬਾਰੇ ਪ੍ਰਾਰਥੀਆਂ ਨੂੰ ਗਾਈਡ ਕੀਤਾ ਜਾਵੇਗਾ ਤਾਂ ਜੋ ਇਸ ਕਿੱਤੇ ਸਬੰਧੀ ਭਰਪੂਰ ਜਾਣਕਾਰੀ ਹਾਸਲ ਕਰ ਪ੍ਰਾਰਥੀ ਰੋਜ਼ਗਾਰ ਵੱਲ ਵੱਧ ਸਕਣ।

ਉਨ੍ਹਾਂ ਦੱਸਿਆ ਕਿ ਇਸ ਵੈਬੀਨਾਰ ਵਿੱਚ ਘੱਟੋ-ਘੱਟ ਬਾਰ੍ਹਵੀਂ ਪਾਸ ਅਤੇ ਇਸ ਤੋਂ ਉਚੇਰੀ ਸਿੱਖਿਆ ਵਾਲੇ ਪ੍ਰਾਰਥੀ ਦਫ਼ਤਰ ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ ਵਿੱਚ ਪਹੁੰਚ ਕੇ ਹਿੱਸਾ ਲੈ ਸਕਦੇ ਹਨ। ਇਸ ਤੋਂ ਇਲਾਵਾ ਚਾਹਵਾਨ ਪ੍ਰਾਰਥੀ ਇਸ ਆਨਲਾਈਨ ਵੈਬੀਨਾਰ ਦਿੱਤੇ ਗਏ ਫੇਸਬੁੱਕ ਲਾਈਵ ਲਿੰਕ https://t.co/nelX1hTkwQ ਤੇ ਘਰ ਬੈਠੇ ਵੀ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਜਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜਪੁਰ, ਆਈ-ਬਲਾਕ, ਦੂਜੀ ਮੰਜਿਲ, ਡੀ.ਸੀ. ਕੰਪਲੈਕਸ ਫਿਰੋਜਪੁਰ ਜਾਂ ਹੈਲਪਲਾਈਨ ਨੰਬਰ 94654-74122 ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here