ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਹਰ ਨਾਗਰਿਕ ਦੀ ਪਹਿਲੀ ਜ਼ਿੰਮੇਵਾਰੀ: ਮੰਤਰੀ ਜ਼ਿੰਪਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼):  ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣਾ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ, ਇਸ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਂਦੇ ਹੋਏ ‘ਮੇਰਾ ਵਾਰਡ-ਮੇਰਾ ਮਾਨ’ ਨਾਂਅ ਦੀ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਹਰ ਹਫਤੇ ਨਵੇਂ ਵਾਰਡ ਵਿੱਚ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਹ ਅੱਜ ਵਾਰਡ ਨੰਬਰ 40 ਦੇ ਕਣਕ ਮੰਡੀ ਅਤੇ ਹੋਰ ਇਲਾਕਿਆਂ ਵਿੱਚ ਸਫਾਈ ਮੁਹਿੰਮ ਦੀ ਸ਼ੁਰੂਆਤ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸ੍ਰੀ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਪ੍ਰਵੀਨ ਸੈਣੀ ਅਤੇ ਸਹਾਇਕ ਕਮਿਸ਼ਨਰ ਸ੍ਰੀ ਸੰਦੀਪ ਤਿਵਾੜੀ ਵੀ ਹਾਜ਼ਰ ਸਨ।

Advertisements

 ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਫਾਈ ਅਭਿਆਨ ਰਾਹੀਂ ਲੋਕਾਂ ਅਤੇ ਵਾਰਡ ਕੌਂਸਲਰ ਦੇ ਸਹਿਯੋਗ ਨਾਲ ਵਾਰਡ ਵਿੱਚ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਹੁਸ਼ਿਆਰਪੁਰ ਨੂੰ ਸਾਫ ਸੁਥਰਾ ਸ਼ਹਿਰ ਬਣਾਉਣ ਲਈ ਕੰਮ ਕੀਤਾ ਜਾ ਸਕੇ।  ਉਨ੍ਹਾਂ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਲੋਕਾਂ ਦੇ ਸਹਿਯੋਗ ਨਾਲ ਇਸ ਸ਼ਹਿਰ ਨੂੰ ਸਭ ਤੋਂ ਸਾਫ਼ ਸੁਥਰਾ ਅਤੇ ਸੁੰਦਰ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਤਰਫੋਂ ਪੂਰੇ ਸੂਬੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸੇ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨਾ ਸਾਡੀ ਸਾਰਿਆਂ ਦੀ ਪਹਿਲ ਹੋਣੀ ਚਾਹੀਦੀ ਹੈ।

 ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਵਾਰਡ ਨੰਬਰ 40 ਦੀਆਂ ਖੰਡਰ ਇਮਾਰਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਹ ਅਸੁਰੱਖਿਅਤ ਇਮਾਰਤਾਂ ਲੋਕਾਂ ਲਈ ਖ਼ਤਰਾ ਹਨ।  ਉਨ੍ਹਾਂ ਇਨ੍ਹਾਂ ਇਮਾਰਤਾਂ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਅਸੁਰੱਖਿਅਤ ਇਮਾਰਤਾਂ ਨੂੰ ਤੁਰੰਤ ਢਾਹ ਦੇਣ, ਨਹੀਂ ਤਾਂ ਨਗਰ ਨਿਗਮ ਵੱਲੋਂ ਸਖ਼ਤ ਕਦਮ ਚੁੱਕੇ ਜਾਣਗੇ |  ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ, ਜਿਸ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।  ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਸ੍ਰੀ ਦਿਲੀਪ ਓਹਰੀ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ, ਅਨਮੋਲ ਜੈਨ, ਵਿਜੇ ਅਗਰਵਾਲ, ਮੋਹਿਤ ਸੈਣੀ ਤੋਂ ਇਲਾਵਾ ਹੋਰ ਵੀ ਪਤਵੰਤੇ ਹਾਜ਼ਰ ਸਨ।

LEAVE A REPLY

Please enter your comment!
Please enter your name here