ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੀ ਸਾਂਭ-ਸੰਭਾਲ ਲਈ ਜਲ ਸ਼ਕਤੀ ਅਭਿਆਨ ਤਹਿਤ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼):  ਪਾਣੀ ਦੀ ਸਾਂਭ-ਸੰਭਾਲ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਵੱਲੋਂ ਜਲ ਸ਼ਕਤੀ ਅਭਿਆਨ (ਕੈਚ ਦਾ ਰੇਨ ਕੰਪੇਨ) ਤਹਿਤ ਭੂਮੀ ਅਤੇ ਜਲ ਸੰਭਾਲ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਾਣੀ ਦੀ ਸਾਂਭ-ਸੰਭਾਲ ਅਤੇ ਉੱਤਮ ਵਰਤੋਂ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜਲ ਸ਼ਕਤੀ ਅਭਿਆਨ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਲਈ ਸਮੂਹ ਵਿਭਾਗਾਂ ਦੇ ਆਪਸੀ ਤਾਲਮੇਲ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਮੰਤਵ ਨੂੰ ਮੁੱਖ ਰੱਖਦਿਆਂ ਮਿੰਨੀ ਸਕੱਤਰੇਤ ਵਿਖੇ ਜਲ ਸ਼ਕਤੀ ਕੇਂਦਰ ਸਥਾਪਿਤ ਕੀਤਾ ਜਾਵੇਗਾ।

Advertisements

ਉਨ੍ਹਾਂ ਦੱਸਿਆ ਕ ਸਵੈ-ਸੇਵੀ ਜਥੇਬੰਦੀਆਂ ਦੀ ਮਦਦ ਅਤੇ ਸਮੂਹ ਵਿਭਾਗਾਂ ਦੇ ਤਾਲਮੇਲ ਨਾਲ ਲੋਕਾਂ ਨੂੰ ਪਾਣੀ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਇਮਾਰਤਾਂ ਜਿਵੇਂ ਸਕੂਲਾਂ, ਕਾਲਜਾਂ, ਦਫ਼ਤਰਾਂ ਆਦਿ ਵਿਚ ਰੇਨ ਵਾਟਰ ਹਾਰਵੈਸਟਿੰਗ ਸਟਰੱਕਚਰ ਅਤੇ ਛੱਤਾਂ ’ਤੇ ਰੂਫ ਟਾਪ ਸਟਰੱਕਚਰ ਬਣਾਏ ਜਾਣਗੇ ਤਾਂ ਜੋ ਬਾਰਿਸ਼ ਦੇ ਪਾਣੀ ਨੂੰ ਸਟੋਰ ਕੀਤਾ ਜਾ ਸਕੇ ਜਾਂ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਜ਼ਿਲ੍ਹੇ ਵਿਚ ਪਾਣੀ ਦੇ ਪੱਧਰ ਵਿਚ ਸੁਧਾਰ ਹੋਵੇਗਾ। ਇਸ ਮੌਕੇ ਮੰਡਲ ਭੂਮੀ ਰੱਖਿਆ ਅਫ਼ਸਰ ਕੇਸ਼ਵ ਕੁਮਾਰ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਪਰਸ਼ੋਤਮ ਲਾਲ, ਪੰਡਿਤ ਜਗਤ ਰਾਮ ਮੈਮੋਰੀਅਲ ਫੋਰਸ ਟਰੱਸਟ ਦੇ ਡਾਇਰੈਕਟਰ ਸੰਜੀਵ ਸ਼ਰਮਾ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।  

LEAVE A REPLY

Please enter your comment!
Please enter your name here