ਏਡੀਸੀ ਨੇ ਡੇਰਾ ਬਾਬਾ ਨਾਨਕ ਵਿਖੇ ਖੇਡਾਂ ਮੁਕਾਬਲਿਆਂ ਦੀਆਂ ਤਿਆਰੀਆਂ ਦਾ ਲਿਆ ਜਾਇਜਾ

ਗੁਰਦਾਸਪੁਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲੇ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ 5 ਤੋਂ 7 ਸਤੰਬਰ 2022 ਤੱਕ ਹੋ ਰਹੇ ਹਨ। ਇਨ੍ਹਾਂ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਅਮਨਦੀਪ ਕੌਰ ਵੱਲੋਂ ਡੇਰਾ ਬਾਬਾ ਨਾਨਕ ਸਥਿਤ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਡੇਰਾ ਬਾਬਾ ਨਾਨਕ ਜਗਤਾਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Advertisements

ਮੀਟਿੰਗ ਦੌਰਾਨ ਏ.ਡੀ.ਸੀ. (ਯੂ.ਡੀ) ਨੇ ਦੱਸਿਆ ਕਿ 5 ਸਤੰਬਰ ਤੋਂ 7 ਸਤੰਬਰ ਤੱਕ ਡੇਰਾ ਬਾਬਾ ਨਾਨਾਕ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਖੇਡਾਂ ਵਿੱਚ ਫੁੱਟਬਾਲ, ਅਥਲੈਟਿਕਸ, ਖੋਹ-ਖੋਹ, ਕਬੱਡੀ, ਵਾਲੀਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਰੱਸਾ-ਕੱਸੀ ਦੇ ਮੁਕਾਬਲੇ ਹੋਣਗੇ ਅਤੇ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀਆਂ ਇਨ੍ਹਾਂ ਖੇਡਾਂ ਵਿੱਚ ਭਾਗ ਲੈਣਗੇ।

ਉਨ੍ਹਾਂ ਦੱਸਿਆ ਕਿ 1 ਸਤੰਬਰ ਤੋਂ ਜ਼ਿਲ੍ਹੇ ਦੇ 6 ਬਲਾਕਾਂ ਦੀਨਾਨਗਰ, ਗੁਰਦਾਸਪੁਰ, ਕਾਹਨੂੰਵਾਨ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ, ਫਤਹਿਗੜ ਚੂੜੀਆਂ ਦੀਆਂ ਖੇਡਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਨ੍ਹਾਂ ਬਲਾਕਾਂ ਵਿੱਚ 3 ਸਤੰਬਰ ਨੂੰ ਖੇਡਾਂ ਖਤਮ ਹੋਣਗੀਆਂ। ਉਨਾਂ ਕਿਹਾ ਕਿ ਬਲਾਕ ਬਟਾਲਾ ਸ਼ਹਿਰੀ ਤੇ ਪੇਂਡੂ, ਕਲਾਨੌਰ, ਡੇਰਾ ਬਾਬਾ ਨਾਨਕ, ਦੋਰਾਂਗਲਾ ਅਤੇ ਧਾਰੀਵਾਲ ਬਲਾਕਾਂ ਦੀਆਂ ਖੇਡਾਂ 5 ਸਤੰਬਰ ਤੋਂ 7 ਸਤੰਬਰ ਤੱਕ ਕਰਵਾਈਆਂ ਜਾਣਗੀਆਂ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਲਾਕ ਪੱਧਰੀ ਖੇਡਾਂ ਦੀ ਤਿਆਰੀ 3 ਸਤੰਬਰ ਦੀ ਸ਼ਾਮ ਤੱਕ ਪੂਰੀ ਕਰ ਲੈਣ।

LEAVE A REPLY

Please enter your comment!
Please enter your name here