ਰਾਜਪੁਰਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਾਰਡ ਨੰਬਰ 11 ਤੇ 12 ‘ਚ ਚਲਾਈ ਵਿਸ਼ੇਸ਼ ਸਫ਼ਾਈ ਮੁਹਿੰਮ

ਰਾਜਪੁਰਾ/ਪਟਿਆਲਾ, (ਦ ਸਟੈਲਰ ਨਿਊਜ਼): ਰਾਜਪੁਰਾ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਖੂਬਸੂਰਤ ਬਣਾਉਣ ਲਈ ਚਲਾਈ ਜਾ ਰਹੀ ‘ਮੇਰਾ ਸ਼ਹਿਰ ਮੇਰਾ ਮਾਣ’ ਮੁਹਿੰਮ ਤਹਿਤ ਵਾਰਡ ਨੰਬਰ 11 ਤੇ 12 ਵਿਖੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਵਿੱਚ ਵਾਰਡ ਵਾਸੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਵਿਸ਼ੇਸ਼ ਤੌਰ ਉਤੇ ਪੁੱਜੇ ਰਾਜਪੁਰਾ ਦੇ ਵਿਧਾਇਕ ਮੈਡਮ ਨੀਨਾ ਮਿੱਤਲ ਨੇ ‘ਮੇਰਾ ਸ਼ਹਿਰ ਮੇਰਾ ਮਾਣ’ ਮੁਹਿੰਮ ਵਿੱਚ ਦਿੱਤੇ ਜਾ ਰਹੇ ਸਹਿਯੋਗ ਲਈ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ ਵੱਖ ਰੱਖਣ ਅਤੇ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ।

Advertisements

ਇਸ ਮੌਕੇ ਐਸ.ਡੀ.ਐਮ. ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਸ਼ਹਿਰ ਨੂੰ ਸਫ਼ਾਈ ਪੱਖੋਂ ਹੋਰ ਬਿਹਤਰ ਬਣਾਉਣ ਲਈ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਰਾਜਪੁਰਾ ਵੱਲੋਂ ਵਾਰਡਾਂ ਵਿੱਚ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਆਪਣੇ ਘਰਾਂ ਦੇ ਕੂੜੇ ਨੂੰ ਸੈਗਰੀਗੇਟ ਕਰਨ ਲਈ ਜਾਗਰੂਕ ਕੀਤਾ ਜਾਵੇਗਾ ਤਾਂ ਜੋ ਕੂੜੇ ਦਾ ਨਿਪਟਾਰਾ ਵਿਗਿਆਨਿਕ ਢੰਗ ਨਾਲ ਕਰਕੇ ਕੂੜੇ ਦੇ ਲਗਦੇ ਵੱਡੇ ਵੱਡੇ ਡੰਪਾਂ ਨੂੰ ਖਤਮ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਜਾਗਰੂਕਤਾ ਮੁਹਿੰਮ ਤਹਿਤ ਸ਼ਹਿਰ ਵਾਸੀਆਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਤੇ ਕੱਪੜੇ ਦੇ ਬਣੇ ਥੈਲੇ ਵਰਤਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸੀ.ਐਮ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਚਿਲਡਰਨ ਪਾਰਕ ਵਿਖੇ ਗਿੱਲੇ ਤੇ ਸੁੱਕੇ ਕੂੜੇ ਲਈ ਵੱਖ ਵੱਖ ਕੂੜਾਦਾਨ ਦੀ ਵਰਤੋਂ ਅਤੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਸ਼ਹਿਰ ਵਾਸੀਆਂ ਨੂੰ ਪ੍ਰੇਰਿਤ ਕਰਨ ਲਈ ਨੁੱਕੜ ਨਾਟਕ ਵੀ ਖੇਡਿਆ ਗਿਆ, ਜਿਸ ਦਾ ਵੱਡੀ ਗਿਣਤੀ ਸ਼ਹਿਰ ਵਾਸੀਆਂ ਵੱਲੋਂ ਆਨੰਦ ਮਾਣਿਆ ਗਿਆ। ਇਸ ਮੌਕੇ ਕਾਰਜਸਾਧਕ ਅਫ਼ਸਰ ਸੰਗੀਤ ਕੁਮਾਰ, ਵਿਕਾਸ ਚੌਧਰੀ, ਗੁਰਲਾਲ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here