ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਪਹੁੰਚੇ ਜ਼ੀਰਾ

ਜ਼ੀਰਾ/ਫਿਰੋਜ਼ਪੁਰ (ਦ ਸਟੈਲਰ ਨਿਊਜ਼): ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅੱਜ ਜ਼ੀਰਾ ਵਿਖੇ ਪਹੁੰਚੇ, ਥਾਣਾ ਸਿਟੀ ਜ਼ੀਰਾ ਵਿਖੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਹ ਜ਼ੀਰਾ ਦੇ ਐਮਬਰੋਜੀਅਲ ਪਬਲਿਕ ਸਕੂਲ ਵਿਖੇ ਚੱਲ ਰਹੀਆਂ ਖੇਡਾਂ ਦਾ ਜਾਇਜ਼ਾ ਲੈਣ ਲਈ ਸਕੂਲ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ, ਐਸ.ਡੀ.ਐਮ. ਜ਼ੀਰਾ ਇੰਦਰਪਾਲ, ਆਮ ਆਦਮੀ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ ਆਦਿ ਹਾਜਰ ਸਨ।

Advertisements

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਮੱਦੇਨਜ਼ਰ ਅੱਜ ਜ਼ੀਰਾ ਪਹੁੰਚੇ ਹਨ , ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵਾਲੇ ਪਾਸੇ ਲਿਆਉਣ ਦੇ ਮਕਸਦ ਨਾਲ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਕੇ ਖੇਡ ਦੇ ਮੈਦਾਨ ਵਿੱਚ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ -ਇੱਕ ਮਕਸਦ ਹੈ ਕਿ ਪੰਜਾਬ ਦੇ ਨੌਜਵਾਨ ਖੇਡਾਂ ਦੇ ਜ਼ਰੀਏ ਪੂਰੀ ਦੁਨੀਆਂ ਦੇ ਵਿੱਚ ਆਪਣਾ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰਨ।

LEAVE A REPLY

Please enter your comment!
Please enter your name here