ਕੇਂਦਰੀ ਜੇਲ੍ਹ ਵਿਖੇ ਬੰਦੀਆਂ ਦੇ ਮੁੜ ਵਸੇਬੇ ਲਈ ਕਿੱਤਾ ਮੁਖੀ ਸਿਖਲਾਈ ਕੋਰਸ ਦੀ ਸ਼ੁਰੂਆਤ

ਪਟਿਆਲਾ(ਦ ਸਟੈਲਰ ਨਿਊਜ਼): ਕੇਂਦਰੀ ਜੇਲ੍ਹ ਪਟਿਆਲਾ ਵਿਖੇ ਬੰਦੀਆਂ ਦੇ ਮੁੜ-ਵਸੇਬੇ ਨੂੰ ਧਿਆਨ ਵਿੱਚ ਰੱਖਦਿਆਂ ਕਿੱਤਾ-ਮੁੱਖੀ ਸਿਖਲਾਈ ਦੇਣ ਦੇ ਯਤਨਾਂ ਹੇਠ ਬੰਦੀ ਔਰਤਾਂ ਲਈ ‘ਫੈਸ਼ਨ ਡਿਜਇਨਿੰਗ’ ਦਾ ਕੋਰਸ ਸ਼ੁਰੂ ਕੀਤਾ ਗਿਆ ਹੈ। ਸਰਕਾਰੀ ਪੋਲੀਟੈਕਨਿਕ ਕਾਲਜ (ਲੜਕੀਆਂ) ਵੱਲੋਂ ਕਰਵਾਏ ਜਾਣ ਵਾਲੇ ਇਸ 6 ਮਹੀਨਿਆਂ ਦੇ ਕੋਰਸ ਲਈ 35 ਬੰਦੀ ਔਰਤਾਂ ਨੂੰ ਰਜਿਸਟਰ ਕੀਤਾ ਗਿਆ ਹੈ। ਇਹ ਸਿਖਲਾਈ ਕੋਰਸ ਦਾ ਸ਼ੁਭਆਰੰਭ ਕਰਦਿਆਂ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਨੇ ਸਰਕਾਰੀ ਪੋਲਿਟੈਕਨਿਕ ਕਾਲਜ (ਲੜਕੀਆਂ) ਦੇ ਕੰਪਿਊਟਰ ਵਿਭਾਗ ਦੇ ਮੁਖੀ ਨਰਿੰਦਰ ਸਿੰਘ ਢੀਂਡਸਾ, ਲੈਕਚਰਾਰ ਹਰਮਨਜੀਤ ਸਿੰਘ ਨਿੱਜਰ ਅਤੇ ਟ੍ਰੇਨਰ ਰਾਜਵੰਤ ਕੌਰ ਦਾ ਧੰਨਵਾਦ ਕੀਤਾ।
ਇਸ ਮੌਕੇ ਸੁਪਰਡੈਂਟ ਟਿਵਾਣਾ ਨੇ ਦੱਸਿਆ ਕਿ ਇਸ ਲਈ ਟ੍ਰੇਨਰ, ਕੱਚਾ ਮਾਲ, ਮਸ਼ੀਨਾਂ ਆਦਿ ਵੀ ਕਾਲਜ ਵੱਲੋਂ ਹੀ ਮੁਹੱਈਆ ਕਰਵਾਇਆ ਜਾਵੇਗਾ। ਬੰਦੀ ਔਰਤਾਂ ਨੂੰ ਸਿਖਲਾਈ ਕੋਰਸ ਨੂੰ ਪੂਰਾ ਕਰਨ ਉਪਰੰਤ ਕਾਲਜ ਵੱਲੋਂ ਸਰਟੀਫਿਕੇਟ ਵੀ ਮੁਹੱਈਆ ਕਰਵਾਇਆ ਜਾਵੇਗਾ, ਜਿਸ ਨਾਲ ਇਹ ਔਰਤਾਂ ਨੂੰ ਰਿਹਾਅ ਹੋਣ ਉਪਰੰਤ ਆਪਣਾ ਕੰਮ ਸ਼ੁਰੂ ਕਰਨ ਅਤੇ ਨੌਕਰੀ ਹਾਸਲ ਕਰਨ ਵਿੱਚ ਸਹਾਇਤਾ ਕਰੇਗਾ। ਮਨਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਇਸ ਨਾਲ ਬੰਦੀ ਔਰਤਾਂ ਨੂੰ ਜਿੱਥੇ ਪੁਨਰ ਵਸੇਬੇ ਵਿੱਚ ਮਦਦ ਮਿਲੇਗੀ ਉਥੇ ਹੀ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਦਾ ਭਾਗ ਬਣ ਕੇ ਸਮਾਜ ਤੇ ਪੰਜਾਬ ਰਾਜ ਦੀ ਤਰੱਕੀ ਵਿੱਚ ਵੀ ਆਪਣਾ ਯੋਗਦਾਨ ਪਾਉਣ ਦਾ ਮੌਕਾ ਵੀ ਮਿਲੇਗਾ। ਇਸ ਮੌਕੇ ਵਧੀਕ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ, ਡਿਪਟੀ ਸੁਪਰਡੈਂਟ ਸਕਿਉਰਟੀ ਬਲਜਿੰਦਰ ਸਿੰਘ ਤੇ ਹੋਰ ਮੌਜੂਦ ਸਨ।

Advertisements

LEAVE A REPLY

Please enter your comment!
Please enter your name here