ਡੇਰਾ ਬਾਬਾ ਨਾਨਕ, ਕਲਾਨੌਰ, ਦੋਰਾਂਗਲਾ, ਧਾਰੀਵਾਲ ਅਤੇ ਬਲਾਕ ਬਟਾਲਾ ਸ਼ਹਿਰੀ ਤੇ ਪੇਂਡੂ ਬਲਾਕਾਂ ਦੇ ਖੇਡ ਮੁਕਾਬਲੇ 4 ਸਤੰਬਰ ਤੋਂ ਸ਼ੁਰੂ

ਗੁਰਦਾਸਪੁਰ (ਦ ਸਟੈਲਰ ਨਿਊਜ਼): ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਡੇਰਾ ਬਾਬਾ ਨਾਨਕ, ਕਲਾਨੌਰ, ਦੋਰਾਂਗਲਾ, ਧਾਰੀਵਾਲ ਅਤੇ ਬਲਾਕ ਬਟਾਲਾ ਸ਼ਹਿਰੀ ਤੇ ਪੇਂਡੂ ਦੀਆਂ ਖੇਡਾਂ ਮਿਤੀ 5 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਹਨ ਜੋ 7 ਸਤੰਬਰ 2022 ਤੱਕ ਚੱਲਣਗੀਆਂ। ਇਨ੍ਹਾਂ ਖੇਡਾਂ ਨੂੰ ਸਫਲਤਾ ਨਾਲ ਕਰਵਾਉਣ ਲਈ ਖੇਡ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀ ਮੁਕੰਮਲ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ 5 ਸਤੰਬਰ ਤੋਂ ਸ਼ੁਰੂ ਹੋ ਰਹੀਆਂ ਬਲਾਕ ਡੇਰਾ ਬਾਬਾ ਨਾਨਕ, ਕਲਾਨੌਰ, ਦੋਰਾਂਗਲਾ, ਧਾਰੀਵਾਲ ਅਤੇ ਬਟਾਲਾ ਸ਼ਹਿਰੀ ਤੇ ਪੇਂਡੂ ਦੀਆਂ ਖੇਡਾਂ ਵਿੱਚ ਫੁੱਟਬਾਲ, ਅਥਲੈਟਿਕਸ, ਖੋ-ਖੋ, ਕਬੱਡੀ, ਵਾਲੀਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਰੱਸਾ-ਕੱਸੀ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਅੰਡਰ-14, 17, 21, 21-40, 41-50 ਅਤੇ 50 ਸਾਲ ਤੋਂ ਵੱਧ ਉਮਰ ਵਰਗ ਦੇ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਭਾਗ ਲੈਣਗੇ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਸਾਰੇ ਇੰਤਜਾਮ ਮੁਕੰਮਲ ਹਨ ਅਤੇ ਉਪਰੋਕਤ ਬਲਾਕਾਂ ਦੇ ਖੇਡ ਮੈਦਾਨ ਖਿਡਾਰੀਆਂ ਅਤੇ ਦਰਸ਼ਕਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 1 ਤੋਂ 3 ਸਤੰਬਰ ਤੱਕ ਜ਼ਿਲ੍ਹੇ ਦੇ 6 ਬਲਾਕਾਂ ਦੀਨਾਨਗਰ, ਗੁਰਦਾਸਪੁਰ, ਕਾਹਨੂੰਵਾਨ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ ਅਤੇ ਫਤਹਿਗੜ ਚੂੜੀਆਂ ਦੀਆਂ ਖੇਡਾਂ ਮੁਕੰਮਲ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 5 ਹਜ਼ਾਰ ਤੋਂ ਵੱਧ ਖਿਡਾਰੀਆਂ ਨੇ ਭਾਗ ਲਿਆ ਸੀ। ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਖੇਡਾਂ ਦੇ ਜੇਤੂ ਖਿਡਾਰੀ 12 ਸਤੰਬਰ ਤੋਂ 22 ਸਤੰਬਰ ਤੱਕ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ।

LEAVE A REPLY

Please enter your comment!
Please enter your name here