ਆਪ ਸਰਕਾਰ ਵਲੋਂ ਕਰਵਾਈਆ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨਵਾਂ ਇਤਿਹਾਸ ਸਿਰਜ ਰਹੀਆਂ ਹਨ: ਕਪੂਰ/ਇੰਡੀਅਨ/ਇਕਬਾਲ/ਢੋਟ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜ੍ਹੀਆਂ। ਨੌਜਵਾਨ ਪੀੜ੍ਹੀ ਨੂੰ ਨਸ਼ੇ ਰੁਪੀ ਕੋਹੜ ਦੀ ਦਲ-ਦਲ ‘ਚੋਂ ਕੱਢਣ ਲਈ ਆਮ ਆਦਮੀ ਪਾਰਟੀ ਖੇਡਾਂ ਨੂੰ ਵਧਾਵਾ ਦੇ ਰਹੀ ਹੈ।ਉਕਤ ਗੱਲ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਗੁਰਸ਼ਰਨ ਸਿੰਘ ਕਪੂਰ,ਪੰਜਾਬ ਦੇ ਸੂਬਾ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ,ਵਪਾਰ ਮੰਡਲ ਦੇ ਪ੍ਰਧਾਨ ਕੰਵਰ ਇਕਬਾਲ ਸਿੰਘ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹਿਆ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਨੂੰ ਪਹਿਲੀ ਵਾਰ ਇਕ ਚੰਗੀ ਸੋਚ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦੇਸ਼ ਭਰ ‘ਚੋਂ ਪੰਜਾਬ ਨੂੰ ਖੇਡਾਂ ਵਿੱਚ ਨੰਬਰ 1 ਬਣਾਉਣ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨਿੱਜੀ ਤੌਰ ਉੱਤੇ ਖੇਡਾਂ ਨੂੰ ਤਰਜੀਹ ਦੇ ਰਹੇ ਹਨ ਅਤੇ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisements

ਉਪਰੋਕਤ ਆਗੂਆਂ ਨੇ ਕਿਹਾ ਕਿ ਪੰਜਾਬ 2001 ਵਿੱਚ ਕੌਮੀ ਖੇਡਾਂ ਵਿੱਚ ਪਹਿਲੇ ਨੰਬਰ ਉੱਤੇ ਸੀ ਪਰ ਫੇਰ ਸੂਬਾ ਲਗਾਤਾਰ ਪਛੜਦਾ ਗਿਆ।ਸੂਬਾ ਸਰਕਾਰ ਹੁਣ ਦੂਜੇ ਸੂਬਿਆਂ ਦੀਆਂ ਖੇਡ ਨੀਤੀਆਂ ਦਾ ਅਧਿਐਨ ਕਰਨ ਦੇ ਨਾਲ ਖੇਡ ਮਾਹਿਰਾਂ ਦੀ ਕਮੇਟੀ ਬਣਾਉਣ ਜਾ ਰਹੀ ਹੈ। ਇਸ ਦੇ ਨਾਲ ਹੀ 220 ਕੋਚਾਂ ਦੀ ਭਰਤੀ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਕੋਚਾਂ ਦੀਆਂ ਪੋਸਟਾਂ ਪੈਦਾ ਕਰਕੇ ਪਿੰਡ,ਬਲਾਕ ਤੇ ਤਹਿਸੀਲ ਪੱਧਰ ਉੱਤੇ ਤਾਇਨਾਤੀ ਕੀਤੀ ਜਾਵੇਗੀ। ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਸਿਰਫ ਹੁਨਰ ਤਲਾਸ਼ ਕਰਕੇ ਨਿਖਾਰਨ ਦੀ ਲੋੜ ਹੈ। ਸਰਕਾਰ ਵਲੋਂ ਖੇਡ ਬਜਟ ਵਧਾਇਆ ਜਾ ਰਿਹਾ ਹੈ।ਖੇਡ ਸਮਾਨ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਪਰੋਕਤ ਆਗੂਆਂ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਦਾ ਹੱਲ ਸਿਰਫ ਖੇਡ ਮਾਹੌਲ ਸਿਰਜਣ ਨਾਲ ਹੀ ਹੋਵੇਗੀ।ਨੌਜਵਾਨਾਂ ਦੀ ਊਰਜਾ ਖੇਡਾਂ ਵੱਲ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ। ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਪੱਕਾ ਰੋਜ਼ਗਾਰ ਦਿੱਤਾ ਜਾਵੇਗਾ।ਡਾਈਟ ਵਿੱਚ ਵਾਧਾ ਕੀਤਾ ਜਾ ਰਿਹਾ ਹੈ।ਲੋੜ ਪੈਣ ਉੱਤੇ ਖੇਡ ਵਿਭਾਗ ਵਿਦੇਸ਼ੀ ਕੋਚਾਂ ਦੀਆਂ ਸੇਵਾਵਾਂ ਲਵੇਗਾ। ਉਪਰੋਕਤ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਧੀਆ ਸੋਚ ਸਦਕਾ ਅੱਜ ਪੰਜਾਬ ਦਾ 13 ਸਾਲ ਤੋਂ ਲੈ ਕੇ 50 ਸਾਲ ਤਕ ਦਾ ਵਿਅਕਤੀ ਖੇਡਾਂ ਚ ਹਿੱਸਾ ਲੈ ਰਿਹਾ ਹੈ,ਜੋ ਕਿ ਬਹੁਤ ਹੀ ਵਧੀਆ ਉਪਰਾਲਾ ਹੈ।

ਉਪਰੋਕਤ ਆਗੂਆਂ ਨੇ ਕਿਹਾ ਕਿ 5 ਮਹੀਨੇ ‘ਚ ਹੀ ਆਪ ਦੀ ਸਰਕਾਰ ਨੇ ਪੰਜਾਬ ‘ਚ ਖੇਡਾਂ ਕਰਵਾ ਕੇ ਹਰ ਵਿਅਕਤੀ ਨੂੰ ਉਤਸ਼ਾਹਿਤ ਕਰ ਦਿੱਤਾ ਹੈ। ਖੇਡਾਂ ਨਾਲ ਜਿੱਥੇ ਨੌਜਵਾਨ ਸਿਹਤ ਪੱਖੋਂ ਤਾਕਤਵਰ ਹੋਣਗੇ,ਉੱਥੇ ਹੀ ਉਨ੍ਹਾਂ ਨੂੰ ਸਮਾਜ ‘ਚ ਵਧੀਆ ਤਰੀਕੇ ਨਾਲ ਵਿਚਰਣ ਦੀ ਭਾਵਨਾ ਵੀ ਪੈਦਾ ਹੋਵੇਗੀ ਤੇ ਉਹ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿਣਗੇ। ਉਪਰੋਕਤ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਨਵਾਂ ਇਤਿਹਾਸ ਸਿਰਜ ਰਹੀਆਂ ਹਨ। ਜਿਥੇ ਨੌਜਵਾਨਾਂ ਲਈ ਖੇਡਾਂ ਇੱਕ ਆਦਤ ਦੇ ਰੂਪ ‘ਚ ਉਭਰੇਗੀ,ਓਥੇ ਨਾਲ ਹੀ ਖੇਡ ਮੁਕਾਬਲੇ ਖਿਡਾਰੀਆਂ ਨੂੰ ਆਉਣ ਵਾਲੇ ਸਮੇਂ ਲਈ ਤਿਆਰ ਕਰ ਰਹੇ ਹਨ।

LEAVE A REPLY

Please enter your comment!
Please enter your name here