ਪੰਜਾਬ ਦੇ ਵਧੀਕ ਪ੍ਰਧਾਨ ਮੁੱਖ ਵਣਪਾਲ ਸ਼ਰਮਾ ਨੇ ਵਣ ਵਿਭਾਗ ਦੇ ਜਖ਼ਮੀ ਕਾਮਿਆਂ ਦਾ ਜਾਣਿਆ ਹਾਲ-ਚਾਲ

ਪਟਿਆਲਾ (ਦ ਸਟੈਲਰ ਨਿਊਜ਼): ਪੰਜਾਬ ਦੇ ਵਧੀਕ ਪ੍ਰਧਾਨ ਮੁੱਖ ਵਣ ਪਾਲ ਸ੍ਰੀ ਧਰਮਿੰਦਰ ਸ਼ਰਮਾ ਨੇ ਜੰਗਲਾਤ ਵਿਭਾਗ ਦੇ ਕਲਾਸ ਫੋਰਥ ਯੂਨੀਅਨ ਆਗੂਆਂ ਨੂੰ ਆਪਣਾ ਧਰਨਾ ਉਠਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਨ੍ਹਾਂ ਕਾਮਿਆਂ ਨਾਲ ਮੁਲਾਕਾਤ ਕਰਕੇ ਦੱਸਿਆ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਇਨ੍ਹਾਂ ਕਾਮਿਆਂ ਦੀਆਂ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਉਜਰਤਾਂ ਵਿੱਚ ਹੁੰਦੀ ਦੇਰੀ ਦਾ ਹੱਲ ਪੱਕੇ ਤੌਰ ‘ਤੇ ਕੱਢਣ ਲਈ ਕੇਂਦਰ ਸਰਕਾਰ ਨਾਲ ਰਾਬਤਾ ਕੀਤਾ ਗਿਆ ਹੈ।

Advertisements


ਸ੍ਰੀ ਧਰਮਿੰਦਰ ਸ਼ਰਮਾ ਵਣ ਵਿਭਾਗ ਦੇ ਪਟਿਆਲਾ ਸਥਿਤ ਮੰਡਲ ਦਫ਼ਤਰ ਮੂਹਰੇ ਧਰਨੇ ‘ਤੇ ਬੈਠੇ ਦਰਜਾ ਚਾਰ ਯੂਨੀਅਨ ਦੇ ਮੈਂਬਰਾਂ ਉਪਰ ਮਿਤੀ 1 ਸਤੰਬਰ ਦੀ ਰਾਤ ਨੂੰ ਇੱਕ ਬੇਕਾਬੂ ਕਾਰ ਚੜ੍ਹ ਜਾਣ ਕਾਰਨ ਵਾਪਰੀ ਅਣਸੁਖਾਵੀਂ ਘਟਨਾ ਵਿੱਚ ਜਖ਼ਮੀ ਹੋਏ ਕਾਮਿਆਂ ਦਾ ਨਿਜੀ ਤੌਰ ‘ਤੇ ਹਾਲ-ਚਾਲ ਜਾਣਨ ਸਰਕਾਰੀ ਰਾਜਿੰਦਰਾ ਹਸਪਤਾਲ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਵੀ ਮੌਜੂਦ ਸਨ।


ਵਧੀਕ ਪ੍ਰਧਾਨ ਮੁੱਖ ਵਣ ਪਾਲ ਨੇ ਦੱਸਿਆ ਕਿ ਉਨ੍ਹਾਂ ਨੇ ਯੂਨੀਅਨ ਦੇ ਪ੍ਰਧਾਨ ਜਗਮੋਹਨ ਸਿੰਘ ਨੌਲੱਖਾ ਅਤੇ ਹੋਰ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਜਖ਼ਮੀ ਹੋਣ ਵਾਲੇ ਕਾਮਿਆਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਯੂਨੀਅਨ ਆਗੂਆਂ ਨੂੰ ਆਪਣਾ ਧਰਨਾ ਚੁੱਕਣ ਦੀ ਅਪੀਲ ਕੀਤੀ ਹੈ, ਜਿਸ ‘ਤੇ ਯੂਨੀਅਨ ਨੇ ਹਾਂ ਪੱਖੀ ਹੁੰਗਾਰਾ ਭਰਿਆ ਹੈ। ਇਸ ਮੌਕੇ ਵੱਖ-ਵੱਖ ਵਣ ਰੇਂਜ ਅਧਿਕਾਰੀ ਸਵਰਨ ਸਿੰਘ, ਇਕਬਾਲ ਸਿੰਘ, ਗੁਰਿੰਦਰ ਸਿੰਘ, ਸੋਮ ਨਾਥ ਤੇ ਅਮਨਦੀਪ ਸਿੰਘ ਆਦਿ ਵੀ ਮੌਜੂਦ ਸਨ।

LEAVE A REPLY

Please enter your comment!
Please enter your name here