ਯੂਥ ਨੌਜਵਾਨਾਂ ਨੂੰ 50 ਫ਼ੀਸਦੀ ਅਕਾਲੀ ਦਲ ਅੰਦਰ ਹਲਕੇ ਦੀ ਨੁਮਾਇੰਦਗੀ ਦੇਣ ਦੇ ਐਲਾਨ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ: ਅਵੀ ਰਾਜਪੂਤ 

ਕਪੂਰਥਲਾ(ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਗਏ 13 ਅਹਿਮ ਫੈਸਲੇ ਅਕਾਲੀ ਦਲ ਦੀ ਮਜ਼ਬੂਤੀ ਲਈ ਕਾਰਗਰ ਸਿੱਧ ਹੋਣਗੇ।ਪਾਰਟੀ ਪ੍ਰਧਾਨ ਵੱਲੋਂ ਕੀਤੇ ਫ਼ੈਸਲਿਆਂ ਨੂੰ ਲੈ ਕੇ ਅਕਾਲੀ ਦਲ ਦੇ ਸਮੁੱਚੇ ਵਰਕਰ ਤੇ ਆਗੂਆਂ ਵਿੱਚ ਜਿੱਥੇ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ ਉਥੇ ਫ਼ੈਸਲਿਆਂ ਨੂੰ ਲੈ ਕੇ ਵਰਕਰ ਤੇ ਆਗੂ ਬਾਗੋਬਾਗ ਵੀ ਦਿਖਾਈ ਦੇ ਰਹੇ ਹਨ।ਇਹ ਪ੍ਰਗਟਾਵਾ ਕਪੂਰਥਲਾ ਹਲਕੇ ਦੇ ਸੇਵਾਦਾਰ ਤੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਨੇ ਐਤਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਅਵੀ ਰਾਜਪੂਤ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿਥੇ ਯੂਥ ਨੌਜਵਾਨਾਂ ਨੂੰ ਪਾਰਟੀ ਅੰਦਰ ਵਧੇਰੇ ਮਾਣ ਸਤਿਕਾਰ ਦੇਣ ਦਾ ਫੈਸਲਾ ਕੀਤਾ ਗਿਆ ਹੈ।ਉਥੇ ਨੌਜਵਾਨ ਆਗੂਆਂ ਨੂੰ ਪ੍ਰਮੁੱਖ ਕੋਰ ਕਮੇਟੀ ਵਿੱਚ ਸ਼ਾਮਲ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।

Advertisements

ਅਵੀ ਰਾਜਪੂਤ ਨੇ ਕਿਹਾ ਕਿ ਪਾਰਟੀ ਪ੍ਰਧਾਨ ਦੇ ਫੈਸਲੇ ਅਨੁਸਾਰ ਯੂਥ ਨੌਜਵਾਨਾਂ ਨੂੰ 50 ਫ਼ੀਸਦੀ ਅਕਾਲੀ ਦਲ ਅੰਦਰ ਨੁਮਾਇੰਦਗੀ ਜਿੱਥੇ ਦਿੱਤੀ ਜਾਵੇਗੀ ਉਂਥੇ ਯੂਥ ਅਕਾਲੀ ਦਲ ਦੇ ਪ੍ਰਧਾਨ ਦੀ ਉਮਰ ਵੀ 35 ਸਾਲ ਨਿਰਧਾਰਤ ਕੀਤੀ ਗਈ ਹੈ।ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਐੱਸਓਆਈ ਵਿੱਚ ਕੰਮ ਕਰਨ ਵਾਲੇ ਵਿਦਿਆਰਥੀਆਂ ਦੀ ਉਮਰ ਵੀ 30 ਸਾਲ ਨਿਰਧਾਰਤ ਕੀਤੀ ਗਈ ਹੈ। ਇਸ ਤੋਂ ਇਲਾਵਾ ਜੋ ਪਾਰਟੀ ਪ੍ਰਧਾਨ ਵੱਲੋਂ ਅਕਾਲੀ ਦਲ ਦਾ ਸੰਸਦੀ ਬੋਰਡ ਬਣਾਉਣ ਦਾ ਐਲਾਨ ਕੀਤਾ ਗਿਆ ਹੈ ਉਹ ਵੀ ਸ਼ਲਾਘਾਯੋਗ ਫ਼ੈਸਲਾ ਹੈ। ਉਨ੍ਹਾਂ ਨੇ ਕਿਹਾ ਕਿ ਜੋ ਪਾਰਟੀ ਅੰਦਰ ਅਹਿਮ ਫੈਸਲਾ ਸੁਖਬੀਰ ਸਿੰਘ ਬਾਦਲ ਵੱਲੋਂ ਕੀਤਾ ਗਿਆ ਹੈ ਕਿ ਇੱਕ ਪਰਿਵਾਰ ਨੂੰ ਇੱਕ ਟਿਕਟ ਉਸ ਫੈਸਲੇ ਦੀ ਸ਼ਲਾਘਾ ਹਰ ਵਰਕਰ ਤੇ ਆਗੂ ਵੱਲੋਂ ਕੀਤੀ ਜਾ ਰਹੀ। ਇਸ ਮੌਕੇ ਅਵੀ ਰਾਜਪੂਤ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਸ਼ੂ ਪਾਲਕਾਂ ਲਈ ਆਫ਼ਤ ਬਣ ਕੇ ਆਈ ਲੰਪੀ ਸਕਿਨ ਬਿਮਾਰੀ ਉਤੇ ਕਾਬੂ ਪਾਉਣ ਲਈ ਤੁਰੰਤ ਢੁੱਕਵੀਂ ਮਾਤਰਾ ਵਿਚ ਦਵਾਈਆਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਮਰ ਰਹੇ ਪਸ਼ੂਆਂ ਨੂੰ ਸੁਰੱਖਿਅਤ ਢੰਗ ਨਾਲ ਬਿਲ੍ਹੇ ਲਾਉਣ ਦੇ ਢੁਕਵੇਂ ਇੰਤਜ਼ਾਮ ਕਰਾਵੇ ਤਾਂ ਕਿ ਤੰਦਰੁਸਤ ਪਸ਼ੂਆਂ ਨੂੰ ਇਸ ਘਾਤਕ ਬਿਮਾਰੀ ਤੋਂ ਬਚਾਇਆ ਜਾ ਸਕੇ।

ਅਵੀ ਰਾਜਪੂਤ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਇਸ ਸੰਕਟ ਦੀ ਘੜੀ ਵਿਚ ਪਸ਼ੂ ਪਾਲਕਾਂ ਦੀ ਬਾਂਹ ਫੜਦਿਆਂ ਇਸ ਬਿਮਾਰੀ ਨੂੰ ਕੁਦਰਤੀ ਆਫ਼ਤ ਐਲਾਨ ਕੇ ਉਹਨਾਂ ਨੂੰ ਹਰ ਮਰੇ ਦੁਧਾਰੂ ਪਸ਼ੂ ਲਈ ਇਕ ਲੱਖ ਦਾ ਮੁਆਵਜਾ ਦਿੱਤਾ ਜਾਵੇ ਤਾਂ ਕਿ ਉਹ ਮੁੜ ਆਪਣੇ ਪੈਰਾਂ ਸਿਰ ਖੜੇ ਹੋ ਸਕਣ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹੁਣ ਤਕ ਇਸ ਘਾਤਕ ਬਿਮਾਰੀ ਉਤੇ ਕਾਬੂ ਪਾਉਣ ਵਿਚ ਪੂਰੀ ਤਰਾਂ ਫੇਲ੍ਹ ਹੋਈ ਹੈ ਜਿਸ ਕਾਰਨ ਇਸ ਬਿਮਾਰੀ ਨਾਲ ਸੂਬੇ ਵਿਚ ਹਜ਼ਾਰਾਂ ਦੀ ਗਿਣਤੀ ਵਿੱਚ ਪਸ਼ੂ ਮਰ ਚੁੱਕੇ ਹਨ ਅਤੇ ਇਸ ਬਿਮਾਰੀ ਦੀ ਲਪੇਟ ਵਿਚ ਆ ਚੁੱਕੇ ਹਨ।ਉਹਨਾਂ ਕਿਹਾ ਕਿ ਸਰਕਾਰ ਨਾ ਤਾਂ ਲੋਂੜੀਦੀ ਮਾਤਰਾ ਵਿਚ ਦਵਾਈਆਂ ਦਾ ਪ੍ਰਬੰਧ ਕਰ ਸਕੀ ਹੈ ਅਤੇ ਨਾ ਹੀ ਇਸ ਭਿਆਨਕ ਬਿਮਾਰੀ ਨਾਲ ਮਰ ਰਹੇ ਪਸ਼ੂਆਂ ਨੂੰ ਸੁਰੱਖਿਅਤ ਢੰਗ ਨਾਲ ਬਿਲੇ ਲਾਉਣ ਦੇ ਕੋਈ ਪੁਖ਼ਤਾ ਪ੍ਰਬੰਧ ਕਰ ਸਕੀ ਹੈ।ਉਹਨਾਂ ਹੋਰ ਕਿਹਾ ਕਿ ਪਸ਼ੂ ਪਾਲਕਾਂ ਨੂੰ ਆਪਣੇ ਖ਼ਰਚੇ ਉਤੇ ਮਰੇ ਹੋਏ ਪਸ਼ੂਆਂ ਨੂੰ ਚੁਕਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

LEAVE A REPLY

Please enter your comment!
Please enter your name here