ਮੋਦੀ ਸਰਕਾਰ ਵਲੋਂ ਦੇਸ਼ ਦੇ ਸੰਵਿਧਾਨ ਨੂੰ ਲਗਾਤਾਰ ਕਮਜ਼ੋਰ ਕਰਨ ਦੇ ਕੀਤੇ ਜਾ ਰਹੇ ਯਤਨ: ਸੇਖੋਂ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਇੱਥੇ ਅਮਰ ਸ਼ਹੀਦ ਚੰਨਣ ਸਿੰਘ ਧੂਤ ਭਵਨ ਵਿਖੇ ਸੀਪੀਆਈ (ਐਮ) ਜ਼ਿਲ੍ਹਾ ਕਮੇਟੀ ਹੁਸ਼ਿਆਰਪੁਰ ਦੀ  ਮੀਟਿੰਗ ਸਾਥੀ ਦਰਸ਼ਨ ਸਿੰਘ ਮੱਟੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪਾਰਟੀ ਦੇ ਸੂਬਾ ਸਕੱਤਰ ਸਾਥੀ ਸੁਖਵਿੰਦਰ ਸਿੰਘ ਸੇਖੋਂ ਉਚੇਚੇ ਤੌਰ ਤੇ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਥੀ ਸੇਖੋਂ ਨੇ ਦੱਸਿਆ ਕਿ ਪਾਰਟੀ ਦੀ ਕੇਂਦਰੀ ਕਮੇਟੀ ਦੇ 14 ਤੋਂ 24 ਸਤੰਬਰ ਤੱਕ ਦੇਸ਼ ਪੱਧਰ ਤੇ ਜਨਸੰਪਰਕ ਮੁਹਿੰਮ ਚਲਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ ਦੇ ਸਮੂਹ ਕਿਰਤੀ ਵਰਗ ਨੂੰ ਫਿਰਕੂ ਅਤੇ ਫਾਸ਼ੀਵਾਦੀ ਜਥੇਬੰਦੀ ਆਰ.ਐਸ.ਐਸ ਤੇ ਉਸ ਦੀ ਰਾਜਨੀਤਿਕ ਧਿਰ ਬੀਜੇਪੀ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਸੰਵਿਧਾਨ ਨੂੰ ਲਗਾਤਾਰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਸੰਵਿਧਾਨਕ ਸੰਸਥਾਵਾਂ ਅੰਦਰ ਆਰ.ਐਸ.ਐਸ ਦੇ ਬੰਦੇ ਭਰਤੀ ਕਰਕੇ ਉਨ੍ਹਾਂ ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਮਹਿੰਗਾਈ ਨੇ ਗਰੀਬ ਲੋਕਾਂ ਦੀ ਦੋ ਡੰਗ ਦੀ ਰੋਟੀ ਖੋਹ ਲਈ ਤੇ ਬੇਰੁਜ਼ਗਾਰੀ ਸਾਰੇ ਹੱਦਾਂ ਬੰਨੇ ਪਾਰ ਕਰ ਗਈ ਹੈ।

Advertisements

ਜਨਤਕ ਖੇਤਰ ਦੇ ਸਾਰੇ ਅਦਾਰੇ ਪੂੰਜੀਪਤੀਆਂ ਨੂੰ ਵੇਚੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਰੋਜ਼ਮਰਾ ਦੀਆਂ ਮੁਸ਼ਕਿਲਾਂ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ 24 ਸਤੰਬਰ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਚ ਪਹੁੰਚਣ ਦੀ ਅਪੀਲ ਕੀਤੀ। ਮੀਟਿੰਗ ਦੇ ਫੈਸਲਿਆਂ ਦੀ ਜਾਣਕਾਰੀ ਪਾਰਟੀ ਦੇ ਜ਼ਿਲ੍ਹਾ ਸਕੱਤਰ ਸਾਥੀ ਗੁਰਨੇਕ ਸਿੰਘ ਭੱਜਲ ਨੇ ਦਿੰਦਿਆ ਕਿਹਾ ਕਿ ਮੀਟਿੰਗ ਅੰਦਰ ਪਿਛਲੇ ਕੀਤੇ ਕੰਮਾਂ ਦੀ ਸਮੀਖਿਆ ਕੀਤੀ ਗਈ 14 ਤੋਂ 24 ਸਤੰਬਰ ਦੇ ਕੇਂਦਰੀ ਕਮੇਟੀ ਦੇ ਫੈਸਲਿਆਂ ਨੂੰ ਲਾਗੂ ਕਰਨ ਲਈ ਠੋਸ ਨਿਰਣੇ ਲਏ ਗਏ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾਈ ਕਾਨਫਰੰਸ 22,23 ਸਤੰਬਰ 2022 ਧੂਤ ਕਲਾਂ ਹੁਸ਼ਿਆਰਪੁਰ  ਵਿੱਚ ਹੋ ਰਹੀ ਹੈ ਦੀ ਸਫ਼ਲਤਾ ਲਈ ਪੂਰਾ ਤਾਣ ਲਾ ਕੇ ਸਾਥੀਆਂ ਨੂੰ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ  ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਸਾਥੀ ਰਾਮ ਸਿੰਘ ਨੂਰਪੁਰੀ ਨੇ ਸੂਬਾਈ ਕਾਨਫਰੰਸ ਦੀ ਸਫ਼ਲਤਾ ਲਈ ਸਾਥੀਆਂ ਨੂੰ ਅਪੀਲ ਕੀਤੀ। ਇਸ ਮੌਕੇ ਸਾਥੀ  ਗੁਰਮੇਸ਼ ਸਿੰਘ, ਸਾਥੀ ਕਮਲਜੀਤ ਸਿੰਘ ਰਾਜਪੁਰ ਭਾਈਆਂ, ਸਾਥੀ ਮਹਿੰਦਰ ਕੁਮਾਰ ਬੱਡੋਆਣ, ਗੁਰਬਖਸ਼ ਸਿੰਘ ਸੂਸ, ਹਰਬੰਸ ਸਿੰਘ ਧੂਤ, ਆਸ਼ਾ ਨੰਦ, ਰਣਜੀਤ ਸਿੰਘ ਚੌਹਾਨ, ਗੁਰਮੀਤ ਸਿੰਘ, ਨਿਰਮਲ ਸਿੰਘ, ਗੁਰਦਿਆਲ ਸਿੰਘ ਕੋਟਲੀ ਆਦਿ ਹਾਜ਼ਰ ਸਨ ।            

LEAVE A REPLY

Please enter your comment!
Please enter your name here