ਤਹਿਸੀਲ ਹੁਸ਼ਿਆਰਪੁਰ ਦੇ ਪੈਨਸ਼ਨਰ ਵੱਡੀ ਗਿਣਤੀ ਵਿੱਚ 10 ਸਤੰਬਰ ਦੀ ਸੰਗਰੂਰ ਰੈਲੀ ਵਿੱਚ ਸ਼ਾਮਿਲ ਹੋਣਗੇ:ਧਾਮੀ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਪੰਜਾਬ ਪੈਂਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲਾ ਹੁਸ਼ਿਆਰਪੁਰ ਦੀ ਤਹਿਸੀਲ ਕਾਰਜਕਾਰਨੀ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ਮਸ਼ੇਰ ਸਿੰਘ ਥਾਮੀ ਦੀ ਪ੍ਰਧਾਨਗੀ ਹੇਠ ਹੁਸ਼ਿਆਰਪੁਰ ਵਿਖੇ ਮੁਲਾਜਮ ਭਵਨ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪੈਨਸ਼ਨਰ ਸਾਥੀ ਹਾਜਰ ਹੋਏ। ਮੀਟਿੰਗ ਦੇ ਸ਼ੁਰੂ ਵਿੱਚ ਤਹਿਸੀਲ ਪ੍ਰਧਾਨ ਨੇ ਪਿਛਲੇ ਸਮੇਂ ਵਿੱਚ ਜੱਥੇਬੰਦੀ ਵਲੋਂ ਕੀਤੇ ਸੰਘਰਸ਼ਾਂ ਅਤੇ ਜੱਥੇਬੰਦਕ ਕਾਰਵਾਈ ਦੀ ਸਮੀਖਿਆ ਕੀਤੀ ਅਤੇ ਸੰਘਰਸ਼ਾ ਦੀ ਸਫਲਤਾ ਲਈ ਦਿੱਤੇ ਸਹਿਯੋਗ ਲਈ ਸਾਥੀਆ ਦਾ ਧੰਨਵਾਦ ਕੀਤਾ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਤਹਿਸੀਲ ਪ੍ਰਧਾਨ ਸ਼ਮਸ਼ੇਰ ਸਿੰਘ ਧਾਮੀ ਨੇ ਦਸਿਆ ਕਿ ਸਰਕਾਰ ਵੱਲੋਂ ਸੁਬਾਈ ਜੱਥੇਬੰਦੀ ਨੂੰ ਸਰਕਾਰ ਵਲੋਂ ਵਾਰ ਵਾਰ ਮੀਟਿੰਗਾਂ ਦੇਣ ਉਪਰੰਤ ਤਨਖਾਹ ਕਮਿਸ਼ਨ ਵੱਲੋਂ ਪੈਨਸ਼ਨ ਰਵੀਜ਼ਨ ਲਈ ਰਿਕਮੈਂਡ ਕੀਤੇ 2.59 ਦੇ ਗੁਣਾਂਕ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ, ਡੀ.ਆਰ. ਦੀਆਂ ਕਿਸ਼ਤਾਂ ਤੇ ਬਕਾਇਆ ਵੀ ਲੰਮੇ ਸਮੇਂ ਤੋਂ ਨਾ ਦੇਣ, ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਪੈਨਸ਼ਨ ਫਿਕਸੇਸ਼ਨ ਦੇ ਬਣਦੇ ਬਕਾਏ ਨਾ ਦੇਣ, ਕੈਸ਼ਲੈੱਸ ਹੈਲਥ ਐਕਟ ਸਕੀਮ ਨੂੰ ਸੋਧ ਕੇ ਲਾਗੂ ਨਾ ਕਰਨ ਅਤੇ ਮੈਡੀਕਲ ਭੱਤਾ 2500/- ਰੁਪਏ ਪ੍ਰਤੀ ਮਹੀਨਾ ਨਾ ਕਰਨ ਸੰਬੰਧੀ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਕੀਤਾ ਜਾ ਰਿਹਾ।

Advertisements

ਜਿਸ ਦੀ ਵੱਖ ਵੱਖ ਬੁਲਰਿਆਂ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਤੋਂ ਜਲਦੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਪੈਨਸ਼ਨਰਾਂ ਨੇ ਜੋਸ਼ ਭਰਪੂਰ ਸਰਕਾਰ ਦੇ ਵਿਰੁੱਧ ਨਾਅਰੇ ਲਗਾਉਂਦਿਆਂ ਜਿਥੇ ਸਰਕਾਰ ਦੀ ਨਰਮ ਤੇ ਲਾਰਾ ਲਾਊ ਨੀਤੀ ਦਾ ਸਖਤ ਵਿਰੋਧ ਕੀਤਾ ਉਥੇ ਹਰ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਦਾ ਪੱਕਾ ਇਰਾਦਾ ਵੀ ਪ੍ਰਗਟ ਕੀਤਾ ਗਿਆ। ਇਸ ਮੌਕੇ 10 ਸਤੰਬਰ ਨੂੰ ਸੰਗਰੂਰ ਵਿਖੇ ਸਟੇਟ ਪੱਧਰੀ ਕੀਤੀ ਜਾ ਰਹੀ ਰੈਲੀ ਵਿੱਚ ਪੈਨਸ਼ਨਰ ਸਾਥੀਆਂ ਨੇ 2 ਬੱਸਾਂ ਭਰ ਕੇ ਸ਼ਾਮਲ ਹੋਣ ਦੀ ਸਭ ਨੇ ਸਰਬਸੰਮਤੀ ਨਾਲ ਸਹਿਮਤੀ ਪ੍ਰਗਟਾਈ।

LEAVE A REPLY

Please enter your comment!
Please enter your name here