ਟਾਂਡਾ ਪੁਲਿਸ ਵੱਲੋਂ 107 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਗ੍ਰਿਫਤਾਰ

ਹੁਸਿਆਰਪੁਰ(ਦ ਸਟੈਲਰ ਨਿਊਜ਼): ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਨੇ ਦੱਸਿਆ ਕਿ ਜਿਲਾ ਹੁਸਿਆਰਪੁਰ ਦੇ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸਰਤਾਜ ਸਿੰਘ ਚਾਹਲ ਆਈ.ਪੀ.ਐਸ ਜੀ ਨੇ ਜਿਲੇ ਅੰਦਰ ਨਸ਼ਿਆਂ ਅਤੇ ਮਾੜੇ ਅਨਸਰਾਂ ਉਤੇ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਸ ਦੇ ਤਹਿਤ ਉਹਨਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਮਨਪ੍ਰੀਤ ਸਿੰਘ ਢਿੱਲੋਂ, ਐਸ.ਪੀ.ਡੀ , ਕੁਲਵੰਤ ਸਿੰਘ, ਪੀ.ਪੀ.ਐਸ.ਉਪ ਕਪਤਾਨ ਪੁਲਿਸ, ਸਬ ਡਵੀਜਨ ਟਾਂਡਾ ਦੀ ਅਗਵਾਈ ਹੇਠ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿੱਚ ਨਸ਼ਿਆ ਦੀ ਰੋਕਧਾਮ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ । ਜਿਸ ਦੇ ਤਹਿਤ ਥਾਣਾ ਟਾਂਡਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ। ਜਦੋਂ ਕਿ ASI ਦਲਜੀਤ ਸਿੰਘ, ਥਾਣਾ ਟਾਂਡਾ ਨੇ ਨਿਸ਼ਾਨ ਭੱਟੀ ਪੁੱਤਰ ਨਿਰਮਲ ਵਾਸੀ ਅਹੀਆਪੁਰ, ਥਾਣਾ ਟਾਂਡਾ , ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 107 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ । ਜਿਸਦੇ ਖਿਲਾਫ NDPS ACT ਤਹਿਤ ਮੁੱਕਦਮਾ ਦਰਜ ਰਜਿਸਟਰ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਗਿਆ।

Advertisements

ਜਿਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਕਿ ਇਸ ਧੰਦੇ ਦੇ ਅੱਗੇ ਅਤੇ ਪਿੱਛੇ ਕਿੰਨਾ ਕਿੰਨਾ ਵਿਅਕਤੀਆ ਦਾ ਸਬੰਧ ਹੈ । ਮਾਨਯੋਗ ਐਸ.ਐਸ.ਪੀ ਸਾਹਿਬ ਵੱਲੋਂ ਜਿਲੇ ਅੰਦਰ ਗੈਰ ਕਾਨੂੰਨੀ ਅਨਸਰਾਂ ਵੱਲੋ ਕੀਤੇ ਜਾਣ ਵਾਲੇ ਅਪਰਾਧ/ਸਮੱਗਲਿੰਗ ਦੇ ਗੋਰਖ ਧੰਦੇ ਨੂੰ ਨਕੇਲ ਪਾਉਣ ਲਈ ਹਰ ਤਰਾਂ ਦੇ ਢੁੱਕਵੇਂ ਅਤੇ ਅਧੁਨਿਕ ਢੰਗ ਤਰੀਕੇ ਵਰਤ ਕੇ ਇਹਨਾ ਉੱਪਰ ਸਖਤ ਤੋ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਕਿ ਸਮਾਜ ਨੂੰ ਇਹਨਾ ਨਸਾਂ ਵੇਚਣ ਵਾਲਿਆਂ ਤੋਂ ਛੁਟਕਾਰਾ ਪਾ ਕੇ ਜਿਲਾ ਹੁਸਿਆਰਪੁਰ ਨੂੰ ਕਰਾਇਮ ਫਰੀ ਬਣਾਇਆ ਜਾ ਸਕੇ । ਟਾਂਡਾ ਥਾਣਾ ਵੱਲੋ ਉਕਤ ਕਾਰਵਾਈ ਕਰਦਿਆ ਹੋਇਆ ਹੇਠ ਲਿਖਿਆ ਮੁੱਕਦਮਾ ਦਰਜ ਕਰਨ ਉਪਰੰਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਵੱਡੀ ਬ੍ਰਾਮਦਗੀ ਕੀਤੀ ਹੈ ।ਇਸ ਮੁੱਕਦਮਾ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ।

LEAVE A REPLY

Please enter your comment!
Please enter your name here