ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 12 ਸਤੰਬਰ ਤੋਂ ਸ਼ੁਰੂ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਡੇਅਰੀ ਦੇ ਖੇਤਰ ਵਿੱਚ ਰੁਜ਼ਗਾਰ ਦੇਣ ਲਈ ਵਿਸ਼ੇਸ਼ ਸਿਖਲਾਈ ਕੋਰਸ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜ਼ਿਲ, ਕਮਰਾ ਨੰ:508 ਵਿਖੇ ਮਿਤੀ 08 ਸਤੰਬਰ 2022 ਤੱਕ ਅਰਜ਼ੀਆਂ ਦੇ ਸਕਦੇੇ ਹਨ।

Advertisements

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਸ਼ਮੀਰ ਸਿੰਘ ਗੋਰਾਇਆ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ 2 ਹਫਤੇ ਦੀ ਡੇਅਰੀ ਸਿਖਲਾਈ ਮਿਤੀ 12 ਸਤੰਬਰ 2022 ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜ਼ਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ-ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਗਰੰਟੀ ਅਤੇ ਹਰੇ ਚਾਰੇ ਦੀ ਬਿਜਾਈ ਵਾਸਤੇ ਜ਼ਮੀਨ ਦਾ ਪ੍ਰਬੰਧ ਹੋਵੇ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।

ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਸਿਖਲਾਈ ਉਪਰੰਤ ਡੇਅਰੀ ਵਿਭਾਗ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਬੈਂਕਾਂ ਤੋਂ ਡੇਅਰੀ ਕਰਜ਼ੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25 ਫੀਸਦੀ ਜਨਰਲ ਅਤੇ 33 ਫੀਸਦੀ ਅਨਸੂਚਿਤ ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਲੜਕੀਆਂ ਇਸ ਸਬੰਧੀ ਦਫ਼ਤਰ, ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ, ਗੁਰਦਾਸਪੁਰ ਨਾਲ ਆਪਣੇ ਅਸਲ ਯੋਗਤਾ ਸਰਟੀਫਿਕੇਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਮਿਤੀ 08 ਸਤੰਬਰ 2022 ਤੱਕ ਫਾਰਮ ਭਰਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01874-220163 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here