ਸੂਬੇ ‘ਚ ਖੇਡ ਸਭਿਆਚਾਰ ਪੈਦਾ ਕਰਨਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’: ਗੁਰਲਾਲ ਘਨੌਰ

ਘਨੌਰ/ਪਟਿਆਲਾ, (ਦ ਸਟੈਲਰ ਨਿਊਜ਼)। ਕਬੱਡੀ ਦੇ ਅੰਤਰ ਰਾਸ਼ਟਰੀ ਖਿਡਾਰੀ ਤੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਸ਼ੁਰੂਆਤ ਕਰਦਿਆਂ ਸਰਕਾਰ ਬਣਨ ਦੇ ਪਹਿਲੇ ਛੇ ਮਹੀਨੇ ਅੰਦਰ ਹੀ ਨੌਜਵਾਨਾਂ ਦੇ ਮੂੰਹ ਖੇਡ ਮੈਦਾਨਾਂ ਵੱਲ ਮੋੜ ਦਿੱਤੇ ਹਨ, ਜੋ ਸੂਬੇ ਲਈ ਇੱਕ ਚੰਗਾ ਸੰਕੇਤ ਹੈ।  

Advertisements

ਉਹ ਅੱਜ ਪਟਿਆਲਾ ਜ਼ਿਲ੍ਹੇ ਦੇ ਬਲਾਕ ਘਨੌਰ ਤੇ ਸ਼ੰਭੂ ਕਲਾਂ ਦੀਆਂ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਰੇਕ ਉਮਰ ਵਰਗ ਨੂੰ ਮੌਕਾ ਪ੍ਰਦਾਨ ਕੀਤਾ ਹੈ, ਜਿਸ ਨਾਲ ਪੂਰਾ ਸੂਬਾ ਖੇਡਾਂ ਦੇ ਰੰਗ ਵਿੱਚ ਰੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ ਦਰ ਸਾਲ ਇਨ੍ਹਾਂ ਦਾ ਦਾਇਰਾ ਵੱਡਾ ਹੁੰਦਾ ਜਾਵੇਗਾ ਅਤੇ ਆਉਣ ਵਾਲੇ ਪੰਜ ਸਾਲਾਂ ਵਿਚ ਸਾਡਾ ਟੀਚਾ ਹੈ ਕਿ ਪੰਜਾਬ ਮੁੜ ਖੇਡਾਂ ਦੇ ਖੇਤਰ ਵਿਚ ਦੇਸ਼ ਵਿਚੋਂ ਮੋਹਰੀ ਸੂਬਾ ਬਣਾਇਆ ਜਾਵੇ।

ਐਮ.ਐਲ.ਏ. ਗੁਰਲਾਲ ਘਨੌਰ ਨੇ ਕਿਹਾ ਕਿ ਬਲਾਕ ਪੱਧਰੀ ਖੇਡਾਂ ਦੀ ਅਹਿਮੀਅਤ ਖੇਡ ਮੁਕਾਬਲਿਆਂ ਵਿੱਚ ਸਭ ਤੋਂ ਜ਼ਿਆਦਾ ਹੈ ਕਿਉਂਕਿ ਇੱਥੋਂ ਹੀ ਖਿਡਾਰੀਆਂ ਵਿਚਲੀ ਪ੍ਰਤਿਭਾ ਦੀ ਪਹਿਚਾਣ ਹੁੰਦੀ ਹੈ ਤੇ ਉਸ ਨੂੰ ਤਰਾਸ਼ਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੱਲੋਂ ਖੇਡਾਂ ਵਿੱਚ ਭਾਗ ਨਹੀਂ ਵੀ ਲਿਆ ਗਿਆ, ਉਹ ਪਰਿਵਾਰਾਂ ਸਮੇਤ ਇਨ੍ਹਾਂ ਖੇਡ ਮੁਕਾਬਲਿਆਂ ਨੂੰ ਦੇਖਣ ਜ਼ਰੂਰ ਆਉਣ। ਇਸ ਨਾਲ ਜਿਥੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਹੁੰਦੀ ਹੈ, ਉਥੇ ਹੀ ਛੋਟੇ ਬੱਚਿਆਂ ਵਿੱਚ ਖੇਡਣ ਦੀ ਰੁਚੀ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਆਨ ਲਾਈਨ ਰਜਿਸਟਰੇਸ਼ਨ 8 ਸਤੰਬਰ ਤੱਕ ਜਾਰੀ ਹੈ, ਜਿਨ੍ਹਾਂ ਖਿਡਾਰੀਆਂ ਨੇ ਹਾਲੇ ਤੱਕ ਅਪਲਾਈ ਨਹੀਂ ਕੀਤਾ ਹੈ ਉਹ ਜ਼ਰੂਰ ਇਨ੍ਹਾਂ ਮੁਕਾਬਲਿਆਂ ਲਈ ਆਪਣੀ ਰਜਿਸਟਰੇਸ਼ਨ ਕਰਵਾਉਣ।

LEAVE A REPLY

Please enter your comment!
Please enter your name here