ਨਸ਼ਿਆਂ ਖਿਲਾਫ਼ ਵਿੱਢੀ ਜਾਵੇ ਜਾਗਰੂਕਤਾ ਮੁਹਿੰਮ: ਵਧੀਕ ਡਿਪਟੀ ਕਮਿਸ਼ਨਰ

ਪਟਿਆਲਾ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਯੂਥ ਫੈਡਰੇਸ਼ਨ ਆਫ਼ ਇੰਡੀਆ ਤੇ ਪਾਵਰ ਹਾਊਸ ਯੂਥ ਕਲੱਬ ਦੇ ਸਹਿਯੋਗ ਨਾਲ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਸਰਪ੍ਰਸਤੀ ਹੇਠ ਨਸ਼ਿਆਂ ਖਿਲਾਫ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂਵਧੀਕ ਡਿਪਟੀ ਕਮਿਸ਼ਨਰ (ਜਰਨਲ) ਗੁਰਪ੍ਰੀਤ ਸਿੰਘ ਥਿੰਦ ਨੇ ਸ਼ਿਰਕਤ ਕੀਤੀ।

Advertisements

ਇਸ ਮੌਕੇ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਨਾਲ ਹਰੇਕ ਵਿਅਕਤੀ ਨੂੰ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਪ੍ਰੋਗਰਾਮ ਕਰਵਾ ਕੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਹੀ ਇਸ ਅਲਾਮਤ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ।  ਇਸ ਮੌਕੇ ਉਨ੍ਹਾਂ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਪੋਸਟਰ ਵੀ ਜਾਰੀ ਕੀਤੇ।

ਪ੍ਰੋਗਰਾਮ ਦੀ ਪ੍ਰਧਾਨਗੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ ਨੇ ਕੀਤੀ ਅਤੇ ਇਸ ਮੌਕੇ ਵਿਸ਼ੇਸ਼ ਤੌਰ ਉਤੇ ਪੁੱਜੇ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਮੁਹਿੰਮ, ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਮੁਹਿੰਮ, ਜਸਪਾਲ ਟਿੱਕਾ, ਸਤਨਾਮ ਸਿੰਘ ਸੱਤਾ ਸਿਬੀਆ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
 

LEAVE A REPLY

Please enter your comment!
Please enter your name here