ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਲਜ ਅਧਿਆਪਕਾਂ ਨੂੰ ਦਿੱਤੀਆਂ ਵੱਡੀਆਂ ਸੌਗਾਤਾਂ: ਚੇਅਰਮੈਨ ਰਮਨ ਬਹਿਲ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਆਪਕ ਦਿਵਸ ਮੌਕੇ ਸੂਬੇ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਵਿਚ ਇਕ ਅਕਤੂਬਰ, 2022 ਤੋਂ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ.ਸੀ.ਜੀ.) ਦਾ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦਾ ਐਲਾਨ ਕਰਕੇ ਕਾਲਜ ਅਧਿਆਪਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਸਟਾਫ ਵੱਲੋਂ ਬਹੁਤ ਚਿਰਾਂ ਤੋਂ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ ਜਿਸਨੂੰ ਮੁੱਖ ਮੰਤਰੀ ਨੇ ਪ੍ਰਵਾਨ ਕਰਦੇ ਹੋਏ ਇਕ ਅਕਤੂਬਰ ਤੋਂ ਲਾਗੂ ਕਰਨ ਦਾ ਫੈਸਲਾ ਕੀਤਾ ਹੈ।

Advertisements

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਅੱਜ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਨੇ ਸਰਕਾਰੀ ਕਾਲਜਾਂ ਵਿਚ ਅਧਿਆਪਕਾਂ ਦੀ ਘਾਟ ਪੂਰੀ ਕਰਨ ਲਈ ਕਾਲਜਾਂ ਵਿਚ ਗੈਸਟ ਫੈਕਲਟੀ ਟੀਚਰਾਂ ਦੀ ਭਰਤੀ ਕਰਨ ਦਾ ਵੀ ਐਲਾਨ ਕੀਤਾ ਜਿਸ ਨਾਲ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਬੱਚਿਆਂ ਦੇ ਬਿਹਤਰ ਭਵਿੱਖ ਲਈ ਪੂਰਨ ਤੌਰ ਉਤੇ ਵਚਨਬੱਧ ਹੈ ਅਤੇ ਕਾਲਜਾਂ ਵਿਚ ਅਧਿਆਪਕਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਕਾਲਜਾਂ ਵਿਚ ਪਹਿਲਾਂ ਤੋਂ ਪੜਾ ਰਹੇ ਗੈਸਟ ਫੈਕਲਟੀ ਟੀਚਰਾਂ ਦੇ ਮਾਣ-ਭੱਤੇ ਵਿਚ ਵੀ ਸਨਮਾਨਯੋਗ ਵਾਧਾ ਕਰਨ ਦਾ ਐਲਾਨ ਵੀ ਕੀਤਾ ਹੈ। ਇਹ ਕਾਲਜ ਅਧਿਆਪਕ ਵੀ 18-20 ਸਾਲ ਦੇ ਸਮੇਂ ਤੋਂ ਤਾਲੀਮ ਦੇ ਰਹੇ ਹਨ ਅਤੇ ਪੰਜਾਬ ਸਰਕਾਰ ਨੇ ਇਨਾਂ ਦੇ ਮਾਣ-ਭੱਤੇ ਵਿਚ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਚੇਅਰਮੈਨ ਰਮਨ ਬਹਿਲ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਅੱਜ ਦੇ ਫੈਸਲੇ ਨੇ ਕਾਲਜ ਅਧਿਆਪਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

LEAVE A REPLY

Please enter your comment!
Please enter your name here