ਕੋਵਿਡ-19 ਦੇ 11 ਨਵੇਂ ਪਾਜ਼ੇਟਿਵ ਮਰੀਜ਼

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਕੋਵਿਡ-19 ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਹੁਸ਼ਿਆਰਪੁਰ ਡਾ.ਅਮਰਜੀਤ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 401 ਨਵੇਂ ਸੈਂਪਲ ਲੈਣ ਅਤੇ 358 ਸੈਂਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅੱਜ ਕੋਵਿਡ-19 ਦੇ 11 ਨਵੇਂ ਪਾਜ਼ੇਟਿਵ ਕੇਸ ਆਏ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 55 ਕੇਸ ਐਕਟਿਵ ਹਨ ਅਤੇ 313 ਸੈਂਪਲਾ ਦੀ ਰਿਪੋਰਟ ਦਾ ਇੰਤਜਾਰ ਹੈ ।

Advertisements

ਹੁਣ ਤੱਕ ਜ਼ਿਲ੍ਹੇ ਦੇ ਕੋਵਿਡ ਸੈਂਪਲਾ ਦੀ ਕੁੱਲ ਗਿਣਤੀ : 1229401

ਜ਼ਿਲ੍ਹੇ’ਚ ਨੈਗਟਿਵ ਸੈਂਪਲਾ ਦੀ ਕੁੱਲ ਗਿਣਤੀ: 1191484

ਜ਼ਿਲ੍ਹੇ’ਚ ਪਾਜ਼ੇਟਿਵ ਸੈਂਪਲਾ ਦੀ ਕੁੱਲ ਗਿਣਤੀ: 42354

ਜ਼ਿਲ੍ਹੇ’ਚ ਠੀਕ ਹੋਏ ਕੇਸਾਂ ਦੀ ਕੁੱਲ ਗਿਣਤੀ: 408883

ਜ਼ਿਲ੍ਹੇ’ਚ ਕੋਵਿਡ ਨਾਲ ਹੋਈ ਕੁੱਲ ਮੌਤਾਂ: 1416

*** ਕੋਵਿਡ ਦੇ ਫੈਲਾਅ ਨੂੰ ਰੋਕਣ ਲਈ

ਕੋਵਿਡ ਅਨੁਰੂਪ ਵਿਵਹਾਰ ਦੀ ਪਾਲਣਾ ਕਰਨਾ (ਮੂੰਹ ਤੇ ਮਾਸਕ ਲਗਾਉਣ, ਹੈਂਡ ਸੈਨੇਟਾਈਜ਼ ਕਰਨਾ, ਭੀੜ ਵਾਲੀਆਂ ਥਾਂਵਾਂ ਤੇ ਜਾਣ ਤੋਂ ਗੁਰਰੇਜ਼ ਅਤੇ ਦੋ-ਗਜ਼ ਦੀ ਦੂਰੀ ਬਣਾ ਕੇ ਰੱਖੋ)

*** 12 ਸਾਲ ਤੋਂ 17 ਸਾਲ ਤੱਕ ਦੇ ਜ਼ਿਲ੍ਹਾ ਵਾਸੀਆਂ ਲਈ ਕੋਵਿਡ ਦੇ ਦੋ ਟੀਕੇ ਅਤੇ 18 ਸਾਲ ਤੋਂ ਵੱਧ ਲਈ 3 ਟੀਕੇ ਜ਼ਰੂਰੀ ਹਨ।

*** ਤੀਸਰੀ ਡੋਜ਼ 18 ਤੋਂ 59 ਸਾਲ ਤੱਕ ਦੇ ਲਾਭਪਾਤਰੀਆਂ ਲਈ ਸਿਰਫ 30 ਸੰਤਬਰ ਤੱਕ ਹੀ ਮੁਫਤ ਲਗਾਈ ਜਾਵੇਗੀ।

***ਆਪਣੇ ਨੇੜੇ ਦੇ ਸਿਹਤ ਕੇਂਦਰ ਤੋਂ ਇਹ ਟੀਕੇ ਜਲਦ ਤੋਂ ਜਲਦ ਲਗਵਾਓ

LEAVE A REPLY

Please enter your comment!
Please enter your name here