‘ਖੇਡਾਂ ਵਤਨ ਪੰਜਾਬ ਦੀਆਂ’ ਨੇ ਖਿਡਾਰੀਆਂ ‘ਚ ਭਰਿਆਂ ਨਵਾਂ ਜੋਸ਼: ਨੀਨਾ ਮਿੱਤਲ

ਰਾਜਪੁਰਾ/ਪਟਿਆਲਾ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸਭਿਆਚਾਰ ਵਿਕਸਤ ਕਰਨ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਖਿਡਾਰੀਆਂ ਵਿੱਚ ਨਵਾਂ ਜੋਸ਼ ਪੈਦਾ ਕੀਤਾ ਹੈ, ਜਿਸ ਦੇ ਭਵਿੱਖ ਵਿੱਚ ਸਾਰਥਕ ਨਤੀਜੇ ਸਾਹਮਣੇ ਆਉਣਗੇ ਤੇ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਤੇ ਦੇਸ਼ ਦਾ ਨਾਮ ਰੌਸ਼ਨ ਕਰਨਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਐਮ.ਐਲ.ਏ. ਰਾਜਪੁਰਾ ਨੀਨਾ ਮਿੱਤਲ ਨੇ ਨੀਲਪੁਰ ਖੇਡ ਸਟੇਡੀਅਮ ਵਿਖੇ ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਵੀ ਮੌਜੂਦ ਸਨ।

Advertisements

ਵਿਧਾਇਕਾਂ ਨੀਨਾ ਮਿੱਤਲ ਨੇ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਬੱਚੇ ਤੋਂ ਬਜ਼ੁਰਗ ਤੱਕ ਹਰੇਕ ਉਮਰ ਵਰਗ ਵੱਲੋਂ ਭਾਗ ਲਿਆ ਜਾ ਰਿਹਾ ਹੈ ਜੋ ਕਿ ਸੂਬੇ ਲਈ ਚੰਗਾ ਸੰਕੇਤ ਹੈ। ਇਸ ਮੌਕੇ ਉਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤੰਦਰੁਸਤੀ ਲਈ ਸਹਾਈ ਹਨ ਬਲਕਿ ਖੇਡ ਭਾਵਨਾ ਵਿਅਕਤੀ ਵਿੱਚ ਸਹਿਣਸ਼ੀਲਤਾ ਵਰਗੇ ਗੁਣ ਵੀ ਪੈਦਾ ਕਰਦੀ ਹੈ।

ਉਨ੍ਹਾਂ ਕਿਹਾ ਕਿ ਬਲਾਕ ਪੱਧਰੀ ਖੇਡਾਂ ਛੁੱਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਦਾ ਕੰਮ ਕਰਨਗੀਆਂ ਤੇ ਇਥੋਂ ਨਿਕਲੇ ਚੰਗੇ ਖਿਡਾਰੀ ਆਉਣ ਵਾਲੇ ਸਾਲਾਂ ਵਿੱਚ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣਗੇ। ਉਨ੍ਹਾਂ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਇੱਕ ਚੰਗੀ ਸ਼ੁਰੂਆਤ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਦਿਸ਼ਾ ਪ੍ਰਦਾਨ ਕਰਨ ਲਈ ਜੋ ਇਹ ਕਦਮ ਚੁੱਕਿਆਂ ਗਿਆ ਹੈ, ਇਸ ਦੇ ਨਤੀਜੇ ਖੇਡਾਂ ਮੈਦਾਨਾਂ ਵਿੱਚ ਜੁਟੇ ਇਕੱਠ ਦੇ ਰੂਪ ਵਿੱਚ ਸਾਹਮਣੇ ਆ ਰਹੇ ਹਨ। ਉਨ੍ਹਾਂ ਰਾਜਪੁਰਾ ਵਾਸੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।

LEAVE A REPLY

Please enter your comment!
Please enter your name here