ਬਲਾਕ ਸਮਾਣਾ ਦੀਆਂ ਖੇਡਾਂ ਦੀ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਕਰਵਾਈ ਸ਼ੁਰੂਆਤ

ਸਮਾਣਾ/ਪਟਿਆਲਾ, (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਕੀਤੀ ਪਹਿਲਕਦਮੀ ਤਹਿਤ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ‘ਚ ਖੇਡ ਸੱਭਿਆਚਾਰ ਨੂੰ ਪ੍ਰਫ਼ੁੱਲਿਤ ਕਰਨ ਵਿੱਚ ਸਹਾਈ ਹੋਣਗੀਆਂ ਤੇ ਇੱਥੋਂ ਨਿਕਲੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਮੈਡਲ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣਗੇ। ਇਹ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਅਤੇ ਚੋਣਾਂ ਬਾਰੇ ਵਿਭਾਗਾਂ ਦੇ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਵਿਖੇ ਬਲਾਕ ਪੱਧਰੀ ਖੇਡਾਂ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਗ਼ਾਜ਼ ਕਰਨ ਲਈ ਕਰਵਾਏ ਗਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ ਤੇ ਜ਼ਿਲ੍ਹਾ ਖੇਡ ਅਫ਼ਸਰ ਸ਼ਾਸਵਤ ਰਾਜਦਾਨ ਵੀ ਮੌਜੂਦ ਸਨ।

Advertisements

ਸਮਾਗਮ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਲਗਭਗ ਦੋ ਮਹੀਨੇ ਚੱਲਣ ਵਾਲੀਆਂ ਇਹ ਖੇਡਾਂ ਬਲਾਕ ਪੱਧਰ ਤੋਂ ਸ਼ੁਰੂ ਹੋ ਕੇ ਜ਼ਿਲ੍ਹਾ ਪੱਧਰ ਅਤੇ ਫਿਰ ਸੂਬਾ ਪੱਧਰ ਤੱਕ ਕਰਵਾਈਆਂ ਜਾਣਗੀਆਂ ਅਤੇ ਜੇਤੂਆਂ ਨੂੰ ਸੂਬਾ ਸਰਕਾਰ ਵੱਲੋਂ 6 ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ‘ਚ ਪੰਜਾਬ ਦੀਆਂ ਰਵਾਇਤੀ ਖੇਡਾਂ ਦੇ ਨਾਲ-ਨਾਲ ਅੰਤਰਰਾਸ਼ਟਰੀ ਪੱਧਰ ਉਤੇ ਖੇਡੀਆਂ ਜਾਣ ਵਾਲੀਆਂ ਖੇਡਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਰਾਹੀਂ ਪੰਜਾਬ ਨੂੰ ਖੇਡਾਂ ਦੇ ਖੇਤਰ ‘ਚ ਨਵੀਂ ਦਿਸ਼ਾ ਮਿਲੇਗੀ ਕਿਉਂਕਿ ਇਨ੍ਹਾਂ ਮੁਕਾਬਲਿਆਂ ਵਿੱਚ ਖਿਡਾਰੀਆਂ ਨੂੰ ਆਪਣੇ ਖੇਡ ਹੁਨਰ ਨੂੰ ਨਿਖਾਰਨ ਦਾ ਮੌਕਾ ਮਿਲੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਖੇਡਾਂ ਜ਼ਰੀਏ ਪੰਜਾਬ ਨੂੰ ਓਲੰਪਿਕ ਸਮੇਤ ਹੋਰਨਾਂ ਅੰਤਰਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ‘ਚ ਮਾਅਰਕੇ ਮਾਰਨ ਵਾਲੇ ਖਿਡਾਰੀ ਤਿਆਰ ਕਰਨ ‘ਚ ਮਦਦ ਮਿਲੇਗੀ। ਉਨ੍ਹਾਂ ਖਿਡਾਰੀਆਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਖਿਡਾਰੀਆਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿੱਚ ਚੰਗਾਂ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

LEAVE A REPLY

Please enter your comment!
Please enter your name here