ਸ਼ਹੀਦ ਭਗਤ ਸਿੰਘ ਸਟੇਡੀਅਮ ਕਲਾਨੌਰ ਵਿਖੇ ਸ਼ੁਰੂ ਹੋਈਆਂ ਬਲਾਕ ਪੱਧਰੀ ਖੇਡਾਂ

ਕਲਾਨੌਰ/ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਕਰਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਕਲਾਨੌਰ ਦੀਆਂ ਖੇਡਾਂ ਅੱਜ ਪੂਰੇ ਜੋਸ਼ੋ-ਖਰੋਸ਼ ਨਾਲ ਸ਼ਹੀਦ ਭਗਤ ਸਿੰਘ ਸਟੇਡੀਅਮ, ਕਲਾਨੌਰ ਵਿਖੇ ਸ਼ੁਰੂ ਹੋ ਗਈਆਂ। ਬਲਾਕ ਪੱਧਰੀ ਇਹ ਖੇਡਾਂ 5 ਤੋਂ 7 ਸਤੰਬਰ 2022 ਤੱਕ ਚੱਲਣਗੀਆਂ। ਖੇਡਾਂ ਦੀ ਸ਼ੁਰੂਆਤ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀ ਖੂਬਸੂਰਤ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੇ ਖੇਡਾਂ ਨੂੰ ਖੇਡ ਭਾਵਨਾਂ ਨਾਲ ਖੇਡਣ ਦੀ ਸਹੁੰ ਵੀ ਚੁੱਕੀ। ਬਲਾਕ ਪੱਧਰੀ ਖੇਡਾਂ ਦੀ ਸ਼ੁਰੂਆਤ ਮੌਕੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਗਏ।

Advertisements

ਸ਼ਹੀਦ ਭਗਤ ਸਿੰਘ ਸਟੇਡੀਅਮ, ਕਲਾਨੌਰ ਵਿਖੇ ਸ਼ੁਰੂ ਹੋਏ ਬਲਾਕ ਪੱਧਰੀ ਮੁਕਾਬਲੇ 7 ਸਤੰਬਰ ਤੱਕ ਚੱਲਣਗੇ। ਇਨਾਂ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਅਥਲੈਟਿਕਸ, ਫੁੱਟਬਾਲ, ਵਾਲੀਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ-ਖੋ ਅਤੇ ਰੱਸਾ-ਕਸੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ 12 ਤੋਂ 22 ਸਤੰਬਰ ਤੱਕ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਹੋਣਗੇ। ਇਸ ਮੌਕੇ ਆਪ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਰੰਧਾਵਾ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨਗੀਆਂ ਅਤੇ ਇਹ ਖਿਡਾਰੀ ਅੱਗੇ ਜਾ ਕੇ ਆਪਣੇ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਪੂਰੀ ਤਰਾਂ ਯਤਨਸ਼ੀਲ ਹੈ ਅਤੇ ਇਸੇ ਮਕਸਦ ਤਹਿਤ ਰਾਜ ਭਰ ਵਿੱਚ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਸ. ਰੰਧਾਵਾ ਨੇ ਇਨ੍ਹਾਂ ਖੇਡਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here