ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਜਾਣਕਾਰੀ ਦੇਣ ਲਈ 9 ਸਤੰਬਰ ਨੂੰ ਖੇਤਰੀ ਖੋਜ਼ ਕੇਂਦਰ ਵਿਖੇ ਲੱਗੇਗਾ ਕਿਸਾਨ ਮੇਲਾ

ਗੁਰਦਾਸਪੁਰ(ਦ ਸਟੈਲਰ ਨਿਊਜ਼)। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਆਪਣੇ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ 9 ਸਤੰਬਰ 2022 ਨੂੰ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਕਿਸਾਨ ਮੇਲੇ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਖੁਰਾਕ ਤੇ ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਵਿਭਾਗ, ਪੰਜਾਬ ਸਰਕਾਰ, ਮੁੱਖ ਮਹਿਮਾਨ ਵਜੋਂ ਹੋਣਗੇ। ਇਸ ਤੋਂ ਇਲਾਵਾ ਡਾ. ਸਤਬੀਰ ਸਿੰਘ ਗੋਸਲ, ਉੱਪ-ਕੁੱਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਇਸ ਮੇਲੇ ਦੀ ਪ੍ਰਧਾਨਗੀ ਕਰਨਗੇ।

Advertisements

ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਘ ਢਿਲੋਂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸਾਨ ਮੇਲੇ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਖੇਤੀ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ ਅਤੇ ਹਾੜੀ ਦੀਆਂ ਫਸਲਾਂ ਦੇ ਸੁਧਰੇ ਬੀਜ਼, ਫ਼ਲਦਾਰ ਬੂਟਿਆਂ ਅਤੇ ਖੇਤੀ ਸਾਹਿਤ ਦੀ ਵਿਕਰੀ ਵੀ ਕੀਤੀ ਜਾਵੇਗੀ। ਡਾ. ਭੁਪਿੰਦਰ ਸਿੰਘ ਢਿਲੋਂ ਨੇ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ 9 ਸਤੰਬਰ ਨੂੰ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ ਲੱਗ ਰਹੇ ਕਿਸਾਨ ਮੇਲੇ ਵਿੱਚ ਭਾਗ ਲੈਣ ਅਤੇ ਖੇਤੀ ਮਾਹਿਰਾਂ ਕੋਲੋਂ ਖੇਤੀ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਹਾਸਲ ਕਰਨ।

LEAVE A REPLY

Please enter your comment!
Please enter your name here