ਚੀਨ ਦੇ ਦੱਖਣ-ਪੱਛਮੀ ਸਿਚੁਆਨ ਵਿੱਚ ਆਇਆਂ ਭੂਚਾਲ, 46 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਬੀਜਿੰਗ: ( ਦ ਸਟੈਲਰ ਨਿਊਜ਼), ਰਿਪੋਰਟ: ਜੋਤੀ ਗੰਗੜ੍ਹ। ਚੀਨ ਦੇ ਦੱਖਣ-ਪੱਛਮੀ ਸਿਚੁਆਨ ਸੂਬੇ ਦੀ ਲੁਡਿੰਗ ਕਾਊਂਟੀ ‘ਚ ਸੋਮਵਾਰ ਨੂੰ 6.8 ਤੀਬਰਤਾ ਦਾ ਭੂਚਾਲ ਆ ਜਾਮ ਦੀ ਖਬਰ ਮਿਲੀ ਹੈ। ਦੱਸ ਦਈਏ ਕਿ ਭੂਚਾਲ ਦਾ ਇੰਨਾ ਜ਼ਬਰਦਸਤ ਸੀ ਕਿ ਜਿਸ ਕਾਰਣ 46 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 30 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਇਸਦੇ ਨਾਲ ਵੀ ਇਹ ਝਟਕੇ ਸਿਚੁਆਨ ਸੂਬੇ ਦੀ ਰਾਜਧਾਨੀ ਚੇਂਗਦੂ ‘ਚ ਵੀ ਮਹਿਸੂਸ ਕੀਤੇ ਗਏ।

Advertisements

ਇੱਥੇ ਭਾਰਤੀ ਦੂਤਾਵਾਸ ਨੇ ਟਵੀਟ ਕੀਤਾ, “ਸਿਚੁਆਨ ਵਿੱਚ 5 ਸਤੰਬਰ ਨੂੰ ਆਏ ਵਿਨਾਸ਼ਕਾਰੀ ਭੂਚਾਲ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਇਸ ਘਟਨਾ ਤੇ ਦੁੱਖ ਪ੍ਰਗਟ ਕਰਦੇ ਹੋਏ ਹਰ ਸੰਭਵ ਕੋਸ਼ਿਸ਼ ਕਰਨ ਦਾ ਹੁਕਮ ਦਿੱਤਾ ਹੈ। ਸਿਚੁਆਨ ਪ੍ਰਾਂਤ ਤਿੱਬਤ ਦੇ ਗੁਆਂਢ ਵਿੱਚ ਸਥਿਤ ਹੈ ਅਤੇ ਭੂਚਾਲਾਂ ਲਈ ਕਮਜ਼ੋਰ ਹੈ।

LEAVE A REPLY

Please enter your comment!
Please enter your name here