ਡਾ. ਅਮਨਦੀਪ ਭੰਡਾਰੀ ਅਧਿਆਪਕ ਦਿਵਸ ਦੇ ਮੌਕੇ ਤੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਬੈੱਸਟ ਐਜੂਕੇਟਰ ਅਵਾਰਡ ਨਾਲ ਸਨਮਾਨਿਤ

ਪਟਿਆਲਾ(ਦ ਸਟੈਲਰ ਨਿਊਜ਼)। ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਵਿਭਾਗ ਵਿੱਚ ਸਹਾਇਕ ਪ੍ਰੋਫੈਸਰ ਵਜੋਂ ਸੇਵਾ ਨਿਭਾ ਰਹੇ ਡਾ. ਅਮਨਦੀਪ ਸਿੰਘ ਭੰਡਾਰੀ ਨੂੰ ਅਧਿਆਪਕ ਦਿਵਸ ਦੇ ਮੌਕੇ ਤੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਬੈੱਸਟ ਐਜੂਕੇਟਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਚੰਡੀਗੜ੍ਹ ਦੇ ਸ਼ਿਵਾਲਿਕ ਵਿਊ ਹੋਟਲ ਵਿੱਚ ਬਰੇਵ ਸਾਊਲਜ਼ ਸੰਸਥਾ ਵੱਲੋਂ ਅਧਿਆਪਕ ਦਿਵਸ ਦੇ ਮੌਕੇ ਤੇ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਵਿੱਚੋਂ ਕਰੀਬ 80 ਅਧਿਆਪਕਾਂ ਨੂੰ ਐਵਾਰਡਜ਼ ਨਾਲ ਸਨਮਾਨਿਆ ਗਿਆ।

Advertisements

ਇਸ ਸਮਾਰੋਹ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਆਨੰਦ ਅਗਰਵਾਲ ਅਤੇ ਆਈ. ਆਈ. ਟੀ ਰੁੜਕੀ ਦੇ ਪ੍ਰੋਫੈਸਰ ਡਾ. ਨਵਨੀਤ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ।

LEAVE A REPLY

Please enter your comment!
Please enter your name here