9 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਲੱਗੇਗਾ ਸਵੈ-ਰੋਜ਼ਗਾਰ ਕੈਂਪ

ਗੁਰਦਾਸਪੁਰ, (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਯਤਨ ਲਗਾਤਾਰ ਜਾਰੀ ਹਨ। ਰਾਜ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਜਿਥੇ ਸਰਕਾਰੀ ਨੌਂਕਰੀਆਂ ਦਿੱਤੀਆਂ ਜਾ ਰਹੀਆਂ ਹਨ ਓਥੇ ਨਾਮੀ ਕੰਪਨੀਆਂ ਵਿੱਚ ਪਲੇਸਮੈਂਟ ਕਰਾਉਣ ਦੇ ਨਾਲ ਸਵੈ-ਰੁਜ਼ਗਾਰ ਲਈ ਵੀ ਉਤਸ਼ਾਹਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੀਆਂ ਸਕੀਮਾਂ ਜਿਵੇਂ ਕਿ ਪਸ਼ੂ ਪਾਲਣ, ਬੱਕਰੀ ਪਾਲਣ, ਲਘੂ ਉਦਯੋਗ ਅਤੇ ਡੇਅਰੀ ਦਾ ਕੰਮ ਸ਼ੁਰੂ ਕਰਨ ਲਈ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ, ਗੁਰਦਾਸਪੁਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਮਿਤੀ 9 ਸਤੰਬਰ 2022 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ-ਬੀ, ਕਮਰਾ ਨੰ: 217, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਇੱਕ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।

Advertisements

ਉਨ੍ਹਾਂ ਕਿਹਾ ਕਿ ਜਿਹੜੇ ਪ੍ਰਾਰਥੀ ਸਵੈ-ਰੋਜ਼ਗਾਰ ਸਕੀਮ ਅਧੀਨ ਆਪਣੇ ਕੰਮ ਦੀ ਸ਼ੁਰੂਆਤ ਕਰਨਾ ਚਾਹੁੰਦੇ ਹਨ, ਉਹ ਪ੍ਰਾਰਥੀ ਪ੍ਰਧਾਨ ਮੰਤਰੀ ਮੁਦਰਾ ਸਕੀਮ, ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟਾਰਟ-ਅੱਪ ਇੰਡੀਆ ਦੇ ਤਹਿਤ ਆਪਣਾ ਸਵੈ ਰੋਜ਼ਗਾਰ ਕਰਨ ਦੇ ਲਈ ਲੋਨ ਲੈ ਸਕਦੇ ਹਨ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਜਿਹੜੇ ਨੌਜਵਾਨ ਲੜਕੇ ਅਤੇ ਲੜਕੀਆਂ ਸਵੈ-ਰੋਜ਼ਗਾਰ ਦੇ ਲਈ ਲੋਨ ਲੈ ਕੇ ਆਪਣਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ ਉਹ ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟਾਰਟ-ਅੱਪ ਇੰਡੀਆ ਅਤੇ ਸਵੈ-ਰੋਜਗਾਰ ਅਧੀਨ ਆਉਂਦੇ ਵੱਖ ਵੱਖ ਵਿਭਾਗਾ ਵਲੋਂ ਚਲਾਈਆ ਜਾ ਰਹੀਆ ਸਵੈ-ਰੋਜਗਾਰ ਸਕੀਮਾਂ ਦੇ ਤਹਿਤ ਇਸ ਸੁਨਹਰੀ ਮੌਕੇ ਦਾ ਲਾਭ ਲੈ ਸਕਦੇ ਹਨ ਤੇ ਭਵਿੱਖ ਵਿੱਚ ਸਵੈ ਰੋਜਗਾਰ ਦਾ ਕੰਮ ਸ਼ੁਰੂ ਕਰਕੇ ਆਤਮ ਨਿਰਭਰ ਬਣ ਸਕਦੇ ਹਨ। ਉਨ੍ਹਾਂ ਕਿਹਾ ਕਿ ਸਵੈ-ਰੋਜਗਾਰ ਦਾ ਕੰਮ ਕਰਨ ਦੇ ਚਾਹਵਾਨ ਬੇਰੁਜਗਾਰ ਪ੍ਰਾਰਥੀ ਮਿਤੀ 09 ਸਤੰਬਰ 2022 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਗੁਰਦਾਸਪੁਰ, ਬਲਾਕ-ਬੀ, ਕਮਰਾ ਨੰ: 217 ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਸਵੇਰੇ 9:30 ਵਜੇ ਪਹੁੰਚਣ ਅਤੇ ਇਸਦਾ ਵੱਧ ਤੋਂ ਵੱਧ ਲਾਭ ਉਠਾਉਣ।    

LEAVE A REPLY

Please enter your comment!
Please enter your name here