ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾ ਰਹੇ ਸ਼ਰਾਰਤੀ ਲੋਕਾਂ ‘ਤੇ ਹੋਵੇ ਕਾਰਵਾਈ: ਨਰੇਸ਼ ਪੰਡਿਤ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਬਜਰੰਗ ਦਲ ਪੰਜਾਬ ਦੇ ਸਾਬਕਾ ਪ੍ਰਧਾਨ ਨਰੇਸ਼ ਪੰਡਿਤ ਨੇ ਗੱਲਬਾਤ ਕਰਦਿਆਂ ਕਿਹਾ ਕਿ ਧਰਮ ਪਰਿਵਰਤਨ ਖਿਲਾਫ ਆਵਾਜ਼ ਚੁੱਕਣ ਵਾਲੇ ਸ਼੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਵਿਸ਼ਵ ਹਿੰਦੂ ਪ੍ਰਰੀਸ਼ਦ,ਬਜਰੰਗ ਦਲ ਹਰ ਸਮੇਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਝ ਇਲਾਕਿਆਂ ਵਿਚ ਹਿੰਦੂ-ਸਿੱਖ ਪਰਿਵਾਰਾਂ ਨੂੰ ਗੁਮਰਾਹ ਕਰਕੇ ਕੁਝ ਲੋਕ ਧਰਮ ਪਰਿਵਰਤਨ ਕਰਵਾ ਰਹੇ ਹਨ, ਜੋ ਵਿਸ਼ਵ ਹਿੰਦੂ ਪ੍ਰਰੀਸ਼ਦ ਤੇ ਬਜਰੰਗ ਦਲ ਬਰਦਾਸ਼ਤ ਨਹੀਂ ਕਰੇਗਾ।ਉਨ੍ਹਾਂ ਕਿਹਾ ਕਿ ਹਿੰਦੂ-ਸਿੱਖ ਪਰਿਵਾਰਾਂ ਨੂੰ ਜ਼ਬਰਦਸਤੀ ਇਸਾਈ ਬਣਾਉਣ ਵਾਲਿਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਧਰਮ ਪਰਿਵਰਤਨ ਕਰਵਾਉਣ ਵਾਲਿਆਂ ਖਿਲਾਫ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਵਿਸ਼ਵ ਹਿੰਦੂ ਪ੍ਰਰੀਸ਼ਦ ਤੇ ਬਜਰੰਗ ਦਲ ਸੜਕਾਂ ਤੇ ਆ ਕੇ ਰੋਸ ਪ੍ਰਦਰਸ਼ਨ ਕਰੇਗੀ।

Advertisements

ਉਨ੍ਹਾਂ ਸਾਰੇ ਸੰਤ ਸਮਾਜ ਨੂੰ ਅਪੀਲ ਕਾਦਿਰ ਕਿਹਾ ਕਿ ਧਰਮ ਪਰਿਵਰਤਨ ਨੂੰ ਰੋਕਣ ਲਈ ਅੱਗੇ ਆਉਣਾ ਚਾਹੀਦਾ ਹੈ। ਨਰੇਸ਼ ਪੰਡਿਤ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕ ਹਿੰਦੂ ਅਤੇ ਸਿੱਖ ਸਮਾਜ ਦੇ ਲੋਕਾਂ ਨੂੰ ਲਾਲਚ ਦੇ ਕੇ ਧਰਮ ਪਰਿਵਰਤਨ ਕਰਵਾ ਰਹੇ ਹਨ ਅਤੇ ਧਰਮ ਪਰਿਵਰਤਨ ਕਰਵਾਉਣ ਦੀਆਂ ਵੀਡੀਓ ਵੀ ਕਈ ਵਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕੀਆਂ ਹਨ,ਪਰ ਇਸਦੇ ਬਾਵਜੂਦ ਵੀ ਸਰਕਾਰਾਂ ਕੁੰਭਕਰਨੀ ਨੀਂਦ ਸੁਤੀਆਂ ਹੋਈਆਂ ਹਨ।ਉਨ੍ਹਾਂ ਕਿਹਾ ਕਿ ਲੋਕਾਂ ਦਾ ਧਰਮ ਪਰਿਵਰਤਨ ਕਰਵਾਉਣ ਵਾਲੇ ਸ਼ਰਾਰਤੀ ਲੋਕ ਆਪਣੇ ਸਵਾਰਥ ਲਈ ਲੋਕਾਂ ਨੂੰ ਬਹੁਤ ਸਾਰੇ ਲਾਲਚ ਦਿੰਦੇ ਹਨ,ਜੋ ਬਜਰੰਗ ਦਲ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕਰੇਗਾ।ਨਰੇਸ਼ ਪੰਡਿਤ ਨੇ ਕਿਹਾ ਕਿ ਪੰਜਾਬ ’ਚ ਜਬਰੀ ਤੇ ਲਾਲਚ ਨਾਲ ਧਰਮ ਤਬਦੀਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਨਕਲੀ ਪਾਸਟਰਾਂ ਤੇ ਬਲੈਕ ਮੈਜਿਕ ਐਕਟ ਦਾ ਪਰਚਾ ਦਰਜ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸੰਵਿਧਾਨ ਮੁਤਾਬਿਕ ਧਰਮ ਦੇ ਨਾਂ ਤੇ ਜੇ ਕੋਈ ਪਾਖੰਡ ਕਰਦਾ ਹੈ ਤਾਂ ਉਸ ਤੇ ਪਰਚੇ ਦਰਜ ਹੁੰਦੇ ਹਨ। ਪਰ ਮੌਜੂਦਾ ਹਾਲਾਤ ’ਚ ਪਾਖੰਡਵਾਦ ਦਾ ਜੋ ਡਰਾਮਾ ਰਚਿਆ ਜਾ ਰਿਹਾ ਹੈ ਇਨ੍ਹਾਂ ਤੇ ਕੋਈ ਵੋਟਾਂ ਦੀ ਰਾਜਨੀਤੀ ਕਾਰਨ ਕਾਰਵਾਈ ਨਹੀਂ ਕੀਤੀ ਜਾ ਰਹੀ।

LEAVE A REPLY

Please enter your comment!
Please enter your name here