37ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। 37ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਤਹਿਤ ਜ਼ਿਲ੍ਹਾ ਕਪੂਰਥਲਾ ਵਿਖੇ ਵੱਖ-ਵੱਖ  ਥਾਈਂ ਜਾਗਰੂਕਤਾ ਸੈਮੀਨਾਰ ਕਰਵਾਏ ਜਾ ਰਹੇ ਹਨ ਇਸ ਲੜੀ ਵਜੋਂ ਅੱਜ ਮੰਡੀ ਹਾਰਡਿੰਗ ਗੰਜ ਹਾਈ ਸਕੂਲ ਵਿਖੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਐਸ.ਐਮ.ਓ ਡਾ. ਸੰਦੀਪ ਧਵਨ ਦੀ ਅਗਵਾਈ ‘ਚ 37ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਤਹਿਤ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਐਸਐਮਓ ਡਾ. ਸੰਦੀਪ ਧਵਨ ਨੇ ਦੱਸਿਆ ਕਿ ਅੱਖਾਂ ਦਾਨ ਪੰਦਰਵਾੜੇ ਨੂੰ ਮਨਾਉਣ ਦਾ ਉਦੇਸ਼ ਮੌਤ ਤੋਂ ਬਾਅਦ ਲੋਕਾਂ ਨੂੰ ਨੇਤਰਦਾਨ ਕਰਨ ਲਈ ਪ੍ਰੇਰਿਤ ਕਰਨਾ ਹੈ।

Advertisements

ਅੱਖਾਂ ਦੇ ਰੋਗਾਂ ਦੇ ਮਾਹਿਰ ਐਸ.ਐਮ.ਓ ਡਾ ਸੰਦੀਪ ਧਵਨ ਨੇ ਦੱਸਿਆ ਕਿ ਦੇਸ਼ ਵਿੱਚ ਅੰਨ੍ਹੇਪਣ ਤੋਂ ਪ੍ਰਭਾਵਿਤ ਵੱਡੀ ਗਿਣਤੀ ਲੋਕ ਕੋਰਨੀਅਲ ਅੰਨ੍ਹਾਪਨ ਨਾਲ ਪੀੜਤ ਹਨ । ਉਹਨਾਂ ਵਿੱਚੋਂ ਘੱਟੋ-ਘੱਟ ਇੱਕ ਤਿਹਾਈ ਨੂੰ ਕੋਰਨੀਅਲ ਟ੍ਰਾਂਸਪਲਾਂਟੇਸ਼ਨ ਤੋਂ ਲਾਭ ਹੋ ਸਕਦਾ ਹੈ। ਕੋਰਨੀਅਲ ਅੰਨ੍ਹੇਪਣ ਦੇ ਮਰੀਜ਼ਾਂ ਨਾਲ ਕੁਸ਼ਲਤਾ ਨਾਲ ਨਜਿੱਠਣ ਲਈ, ਭਾਰਤ ਵਿੱਚ ਹਰ ਸਾਲ 30 ਲੱਖ ਕੋਰਨੀਅਲ ਟ੍ਰਾਂਸਪਲਾਂਟ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਅੱਖਾਂ ਦਾਨ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਦੀ ਘਾਟ ਮੁੱਖ ਮੁੱਦਾ ਹੈ ਜਿਸ ਨੂੰ ਹੱਲ ਕਰਨ ਦੀ ਲੋੜ ਹੈ। ਇਹ ਪੰਦਰਵਾੜਾ ਉਨ੍ਹਾਂ ਲੋਕਾਂ ਨਾਲ ਜੁੜਨ ਦਾ ਵਧੀਆ ਸਮਾਂ ਹੈ ਜੋ ਆਪਣੀਆਂ ਅੱਖਾਂ ਦਾਨ ਕਰਨ ਲਈ ਤਿਆਰ ਹਨ ਪਰ ਇਹ ਨਹੀਂ ਜਾਣਦੇ ਕਿ ਇਸ ਲਈ ਕਿਵੇਂ ਜਾਣਾ ਹੈ। ਸਾਰਿਆਂ ਨੂੰ ਅੱਖਾਂ ਦਾਨ ਕਰਨ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਸਾਨੂੰ ਕਿਸੇ ਵੀ ਅੰਧ-ਵਿਸ਼ਵਾਸ, ਮਿੱਥ ਅਤੇ ਗਲਤ ਵਿਸ਼ਵਾਸਾਂ ਨੂੰ ਦੂਰ ਕਰਨਾ ਚਾਹੀਦਾ ਹੈ ਅਤੇ ਕਿਸੇ ਦੇ ਜੀਵਨ ‘ਤੇ ਸਕਾਰਾਤਮਕ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸਦੇ ਲਈ, ਸਾਨੂੰ ਦੇਸ਼ ਭਰ ਦੇ ਆਮ ਲੋਕਾਂ ਨੂੰ ਅੱਖਾਂ ਦਾਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਜਿਵੇਂ ਕਿ, ਕੌਣ ਆਪਣੀਆਂ ਅੱਖਾਂ ਦਾਨ ਕਰ ਸਕਦਾ ਹੈ ਅਤੇ ਕੌਣ ਨਹੀਂ, ਦਾਨ ਕੀਤੀਆਂ ਅੱਖਾਂ ਦੀ ਵਰਤੋਂ ਕਿਵੇਂ ਕੀਤੀ ਜਾਂਦੀ ਹੈ। ਅੱਖਾਂ ਦਾਨ ਆਦਿ ਬਾਰੇ ਮਿੱਥ ਅਤੇ ਤੱਥ ਕੀ ਹਨ।

ਉਨ੍ਹਾਂ ਦੱਸਿਆ ਕਿ ਸਾਨੂੰ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਅੱਖਾਂ ਦਾਨ ਕਰਨ ਦਾ ਵਾਅਦਾ ਕਰਨ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ ਅਤੇ ਅੱਖਾਂ ਦਾਨ ਕਰਨ ਲਈ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਕੀ ਕਰਨਾ ਚਾਹੀਦਾ ਹੈ ਆਦਿ ਬਾਰੇ ਲੋਕਾਂ ਨੂੰ ਜਾਣੂ ਕਰਵਾਉਣਾ ਚਾਹੀਦਾ ਹੈ। ਐਸਐਮਓ ਡਾ. ਸੰਦੀਪ ਧਵਨ ਅੱਖਾਂ ਦੇ ਮਾਹਿਰ ਨੇ ਦੱਸਿਆ ਕਿ ਕਿਸੇ ਵੀ ਉਮਰ ਵਿਚ ਅੱਖਾਂ ਦਾਨ ਕੀਤੀਆ ਜਾ ਸਕਦੀਆਂ ਹਨ। ਜੇਕਰ ਆਦਮੀ ਦੇ ਦੂਰ ਦੀ ਐਨਕ ਲੱਗੀ ਹੋਵੇ, ਲੈੰਨਜ਼ ਪਾਇਆ ਹੋਵੇ ਤਾਂ ਵੀ ਉਹ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ। ਕੇਵਲ ਕੈਂਸਰ, ਏਡਜ ਅਤੇ ਦਿਮਾਗੀ ਬੁਖਾਰ ਦੇ ਵਿਚ ਅੱਖਾਂ ਦਾਨ ਨਹੀਂ ਕੀਤੀਆਂ ਜਾ ਸਕਦੀਆਂ। ਲੋਕਾਂ ਨੂੰ ਅੱਖਾਂ ਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਮਨੋਰਥ ਨਾਲ ਸਕੂਲ ਵਿੱਚ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਪੋਸਟਰ ਮੇਕਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਗੁਰਲੀਨ, ਦੂਜਾ ਕੀਰਤੀ, ਅਤੇ ਤੀਜਾ ਸਥਾਨ ਆਰੀਅਨ ਨੇ ਹਾਸਲ ਕੀਤਾ। ਇਨ੍ਹਾਂ ਬੱਚਿਆਂ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾ. ਯੋਗੇਸ਼ ਨੇ ਅੱਖਾਂ ਦਾਨ ਕਰਨ ਅਤੇ ਪੌਸ਼ਣ ਮਾਹੀ ਬਾਰੇ ਵਿਦਿਆਰਥੀਆਂ ਨੂੰ ਵਿਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ,  ਸਕੂਲ ਦੇ ਪ੍ਰਿੰਸੀਪਲ ਗੋਰੀ ਗਰਗ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਵਿੰਦਰ ਕੁਮਾਰ ਅਗਰਵਾਲ,ਉਪ ਪ੍ਰਧਾਨ ਬਾਲਕਿ੍ਸ਼ਨ ਕੌੜਾ, ਮੈਨੇਜਰ ਉਮਪ੍ਰਕਾਸ਼ ਬਹਿਲ, ਸੈਕਟਰੀ ਪਵਨ ਅਗਰਵਾਲ, ਖਜਾਨਚੀ ਅਹਰਿੰਤ ਅਗਰਵਾਲ ਆਰਬੀਐਸਕੇ ਟੀਮ ਤੋਂ ਡਾ. ਯੋਗੇਸ਼, ਡਾ. ਭਾਵਨਾ, ਬੀਸੀਸੀ ਕੁਆਰਡੀਨੇਟਰ ਜੋਤੀ ਅਤੇ ਹੋਰ ਕਮੇਟੀ ਮੈਂਬਰ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here