ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਸੁਣੀਆਂ ਸ਼ਿਕਾਇਤਾਂ/ਸਮੱਸਿਆਵਾਂ

????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????

ਫਿਰੋਜ਼ਪੁਰ, (ਦ ਸਟੈਲਰ ਨਿਊਜ਼)।  ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ, ਪੰਜਾਬ ਸ. ਫੌਜਾ ਸਿੰਘ ਸਰਾਰੀ ਵੱਲੋਂ ਲੱਖੋ ਕੇ ਬਹਿਰਾਮ, ਹਲਕਾ ਗੁਰੂਹਰਸਹਾਏ ਫਿਰੋਜ਼ਪੁਰ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।ਇਸ ਮੌਕੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਫੌਜਾ ਸਿੰਘ ਸਰਾਰੀ ਨੇ ਕਈ ਮੁਸ਼ਕਿਲਾਂ ਦਾ ਤਾਂ ਮੌਕੇ ‘ਤੇ ਹੀ ਨਿਪਟਾਰਾ ਕਰ ਦਿੱਤਾ ਅਤੇ ਬਾਕੀ ਮੁਸ਼ਕਿਲਾਂ/ਸ਼ਿਕਾਇਤਾਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ।

Advertisements

ਇਸ ਮੌਕੇ ਸ. ਫੌਜਾ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਦੇ ਕੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵਿੱਚ  ਵਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀਆਂ, ਪਾਰਟੀ ਦੇ ਵਿਧਾਇਕਾਂ ਵੱਲੋਂ ਹਲਕਾ ਪੱਧਰ ‘ਤੇ ਅਤੇ ਪੂਰੇ ਪੰਜਾਬ ਵਿੱਚ ਜਿਥੇ ਲੋਕਾਂ ਦੀਆਂ ਸਮੱਸਿਆਵਾਂ/ਸ਼ਿਕਾਇਤਾਂ ਸੁਣੀਆਂ ਜਾ ਰਹੀਆਂ ਹਨ ਉੱਥੇ ਹੀ ਉਨ੍ਹਾਂ ਦੇ ਹੱਲ ਲਈ  ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਫੌਜਾ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਸ.  ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਲੋਕ ਹਿੱਤਾਂ ਵਿੱਚ ਦਿਨ-ਰਾਤ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਵਿਚ ਤਿੰਨ ਸੌ ਯੂਨਿਟ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਨੂੰ ਪੂਰਾ ਕੀਤਾ ਜਿਸ ਦਾ ਸੂਬੇ ਦੇ ਹਰੇਕ ਵਰਗ ਨੂੰ ਆਰਥਿਕ ਲਾਭ ਹੋ ਰਿਹਾ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਗਏ ਹਰੇਕ ਵਾਅਦੇ, ਗਾਰੰਟੀ ਨੂੰ ਹਰ ਹਾਲ ਵਿੱਚ ਪੂਰਾ ਕਰੇਗੀ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਸੂਬਾ ਅਤੇ ਲੋਕ ਭਲਾਈ ਗਰੰਟੀਆਂ ਅਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਪੰਜਾਬ ਸਰਕਾਰ ਦਾ ਸਾਥ ਦੇਣ।

ਇਸ ਮੌਕੇ ਐਸ.ਡੀ.ਐਮ. ਗੁਰੂਹਰਸਹਾਏ ਅਰਵਿੰਦਰ ਪ੍ਰਕਾਸ਼ ਵਰਮਾ, ਤਹਿਸੀਲਦਾਰ ਗੁਰੂਹਰਸਹਾਏ ਮਨਜੀਤ ਸਿੰਘ, ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ, ਤਰਸੇਮ ਲਾਲ ਕਪੂਰ ਓ.ਐਸ.ਡੀ., ਸੁਖਬੀਰ ਸਿੰਘ ਪੀ.ਏ., ਸੁਖਜਿੰਦਰ ਬਰਾੜ ਸਪੋਕਸਪਰਸਨ, ਸੁਰਿੰਦਰ ਮੋਹਨ ਪੱਪਾ, ਬਲਵੰਤ ਸਿੰਘ ਲਾਡੀ, ਸ਼ੀਲੂ ਵਧਵਾ, ਜੋਨੀ ਕਪੂਰ, ਝੰਡਵਿੰਦਰ ਸਿੰਘ, ਪ੍ਰੀਤ ਹਾਮਦ, ਸਿਮਰਨ ਕੌਰ ਸਰਾਰੀ, ਹਰਜਿੰਦਰ ਸਿੰਘ ਘਾਂਗਾ, ਮੰਗਤ ਮਹਿਤਾ ਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

LEAVE A REPLY

Please enter your comment!
Please enter your name here