ਖੇਤੀਬਾੜੀ ਵਿਭਾਗ ਨੇ ਪਿੰਡ ਬਰਸਟ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

ਪਟਿਆਲਾ, (ਦ ਸਟੈਲਰ ਨਿਊਜ਼)।  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਹਦਾਇਤਾਂ ਉਤੇ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਬਰਸਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਸਹਿਕਾਰੀ  ਸਭਾ ਵਿੱਚ ਲੱਗੇ ਕਿਸਾਨ ਸਿਖਲਾਈ ਕੈਂਪ ਦੀ ਅਗਵਾਈ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਅਤੇ ਸਹਾਇਕ ਰਜਿਸਟਰਾਰ ਪਟਿਆਲਾ ਗੁਰਵਿੰਦਰਜੀਤ ਸਿੰਘ ਵੱਲੋਂ ਕੀਤੀ ਗਈ।

Advertisements

ਕੈਂਪ ਦੌਰਾਨ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਵਿੰਦਰਜੀਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪਰਾਲੀ ਦੇ ਪ੍ਰਬੰਧਨ ਲਈ ਸੁਸਾਇਟੀਆਂ ਵਿੱਚ ਉਪਲਬਧ ਮਸ਼ੀਨਰੀ ਦੀ ਵਰਤੋਂ ਵੱਧ ਤੋਂ ਵੱਧ ਕਰਨ ਲਈ ਪ੍ਰੇਰਿਤ ਕੀਤਾ ਅਤੇ ਮਸ਼ੀਨਰੀ ਦੀ ਉਪਲਬਧਤਾ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ। ਇਸ ਮੌਕੇ ਖੇਤੀਬਾੜੀ ਅਫ਼ਸਰ ਸੁਖਵੀਰ ਸਿੰਘ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਕੇ ਇਸ ਦੀ ਵਰਤੋਂ ਖੇਤਾਂ ਵਿੱਚ ਹੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਨਵੀਆਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਉਤੇ ਉਪਲਬਧ ਮਸ਼ੀਨਰੀ ਦੀ ਵਰਤੋਂ ਕਰਦੇ ਹੋਏ ਬਿਨ੍ਹਾਂ ਅੱਗ ਲਗਾਏ ਪਰਾਲੀ ਨੂੰ ਖੇਤ ਵਿੱਚ ਹੀ ਮਿਲਾਇਆ ਜਾਵੇ। ਇਸ ਤੋਂ ਇਲਾਵਾ ਅਜੈਪਾਲ ਸਿੰਘ ਬਰਾੜ, ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਝੋਨੇ ਦੇ ਮਧਰੇ ਰਹਿ ਰਹੇ ਬੂਟਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਕੈਂਪ ਵਿੱਚ ਪਿੰਡ ਦੇ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕੀਤੀ।

LEAVE A REPLY

Please enter your comment!
Please enter your name here