ਪਲੇਸਮੈਂਟ ਕੈਂਪ ‘ਚ 27 ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ

ਜਲੰਧਰ, (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਜਲੰਧਰ ਵੱਲੋਂ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 27 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰਣਜੀਤ ਕੌਰ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਐਲ.ਆਈ.ਸੀ. ਵੱਲੋਂ ਸ਼ਿਰਕਤ ਕੀਤੀ ਗਈ ਅਤੇ 62 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 27 ਉਮੀਦਵਾਰਾਂ ਦੀ ਮੌਕੇ ’ਤੇ ਰੋਜ਼ਗਾਰ ਲਈ ਚੋਣ ਕੀਤੀ ਗਈ।
ਰਣਜੀਤ ਕੌਰ ਨੇ ਕਿਹਾ ਕਿ ਡੀ.ਬੀ.ਈ.ਈ. ਵੱਲੋਂ ਨੌਜਵਾਨਾਂ ਦੀ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਲਈ ਅਜਿਹੇ ਹੋਰ ਪਲੇਸਮੈਂਟ ਕੈਂਪ ਲਗਾਏ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸੰਪਰਕ ਕਰਨ ਲਈ ਕਿਹਾ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ. 90569-20100 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Advertisements

LEAVE A REPLY

Please enter your comment!
Please enter your name here