ਦਸ ਰੋਜ਼ਾ ਗਣੇਸ਼ ਉਤਸਵ ਦੇ ਅੱਠਵੇਂ ਦਿਨ ਭਾਜਪਾ ਆਗੂਆਂ ਨੇ ਕੀਤੀ ਆਰਤੀ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ- ਗੌਰਵ ਮੜੀਆ। ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਧਾਰਮਿਕ ਪ੍ਰੋਗਰਾਮ ਕਰਵਾਉਣ ਨਾਲ ਲੋਕਾਂ ਵਿਚ ਆਪਸੀ ਭਾਈਚਾਰਕ ਤੇ ਸਾਂਝ ਅਤੇ ਪ੍ਰੇਮ ਪਿਆਰ ਦੀ ਭਾਵਨਾ ਪੈਦਾ ਹੁੰਦੀ ਹੈ। ਨੌਜਵਾਨਾਂ ਵਿਚ ਚੰਗੇ ਸੰਸਕਾਰ ਪੈਦਾ ਹੁੰਦੇ ਹਨ।ਉਨ੍ਹਾਂ ਲੋਕਾਂ ਨੂੰ ਸ਼ਮੇ ਸ਼ਮੇ ਤੇ ਧਾਰਮਿਕ ਪ੍ਰੋਗਰਾਮ ਕਰਵਾਉਣ ਦੀ ਅਪੀਲ ਕੀਤੀ।ਖੋਜੇਵਾਲ ਨੇ ਕਿਹਾ ਕਿ ਧਾਰਮਿਕ ਸਮਾਗਮ ਇਲਾਕੇ ਵਿੱਚ ਖੁਸ਼ਹਾਲੀ ਦੇ ਨਾਲ-ਨਾਲ ਮਜਬੂਤੀ ਵੀ ਲੈ ਕੇ ਆਉਂਦੇ ਹਨ।ਖੋਜੇਵਾਲ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵੱਲੋਂ ਹਨੂੰਮੰਤ ਅਖਾੜਾ ਵਿਖੇ ਕਰਵਾਏ ਜਾ ਰਹੇ ਦਸ ਰੋਜ਼ਾ ਗਣੇਸ਼ ਉਤਸਵ ਦੇ 8ਵੇਂ ਦਿਨ ਭਾਜਪਾ ਦੀ ਟੀਮ ਨਾਲ ਭਗਵਾਨ ਗਣੇਸ਼ ਜੀ ਆਰਤੀ ਕਰਨ ਉਪਰੰਤ ਬੋਲ ਰਹੇ ਸਨ।ਇਸ ਮੌਕੇ ਤੇ ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਜ਼ਿਲ੍ਹਾ ਮੀਤ ਪ੍ਰਧਾਨ ਆਨੰਦ ਯਾਦਵ, ਅਖਾੜਾ ਪ੍ਰਮੁੱਖ ਬਜਰੰਗੀ ਅਤੇ ਵਿਹਿਪ ਡਰ ਜ਼ਿਲ੍ਹਾ ਮੀਤ ਪ੍ਰਧਾਨ ਮੰਗਤ ਰਾਮ ਭੋਲਾ ਨੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਾਜੇਸ਼ ਪਾਸੀ ਅਤੇ ਰਣਜੀਤ ਸਿੰਘ ਖੋਜੇਵਾਲ ਸਮੇਤ ਭਾਜਪਾ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਦੌਰਾਨ ਭਗਵਾਨ ਗਣੇਸ਼ ਜੀ ਦਾ ਆਸ਼ੀਰਵਾਦ ਲੈਂਦਿਆਂ ਖੋਜੇਵਾਲ ਨੇ ਹਾਜ਼ਰ ਸੰਗਤਾਂ ਨੂੰ ਸੱਚ ਅਤੇ ਧਰਮ ਦਾ ਪ੍ਰਚਾਰ ਕਰਦੇ ਹੋਏ ਗੁਰੂ ਦੇ ਦਰਸਾਏ ਮਾਰਗ ਤੇ ਚੱਲਣ ਲਈ ਕਿਹਾ।

Advertisements

ਖੋਜੇਵਾਲ ਨੇ ਕਿਹਾ ਕਿ ਵਿਅਕਤੀ ਨੂੰ ਜੀਵਨ ਵਿੱਚ ਸਮਾਜਿਕ ਅਤੇ ਧਾਰਮਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਅਜਿਹੇ ਕਾਰਜਾਂ ਨਾਲ ਹੀ ਵਿਅਕਤੀ ਨੂੰ ਸਮਾਜ ਵਿੱਚ ਆਪਣੀ ਪਹਿਚਾਣ ਮਿਲਦੀ ਹੈ।ਉਨ੍ਹਾਂ ਕਿਹਾ ਕਿ ਜੀਵਨ ਵਿੱਚ ਜੋ ਵਿਅਕਤੀ ਧਰਮ ਦੇ ਕੰਮਾਂ ਵਿੱਚ ਅੱਗੇ ਆਉਂਦਾ ਹੈ,ਉਸ ਦੇ ਮਨ ਨੂੰ ਜੀਵਨ ਵਿੱਚ ਸ਼ਾਂਤੀ ਮਿਲਦੀ ਹੈ।ਉਸ ਨੂੰ ਜੀਵਨ ਵਿਚ ਸੁਖ ਪ੍ਰਾਪਤ ਹੁੰਦਾ ਹੈ।ਧਰਮ ਨਾਲ ਸਬੰਧਤ ਕੰਮ ਕਰਨ ਨਾਲ ਧਨ ਦੀ ਕੋਈ ਕਮੀ ਨਹੀਂ ਹੁੰਦੀ ਅਤੇ ਭਗਤੀ ਕਰਨ ਨਾਲ ਮੁਕਤੀ ਪ੍ਰਾਪਤ ਹੁੰਦੀ ਹੈ।ਮਨੁੱਖ ਨੂੰ ਆਪਣੇ ਜੀਵਨ ਵਿਚ ਆਪਣੀ ਨੇਕ ਕਮਾਈ ਵਿਚੋਂ ਸਮਾਜਕ ਅਤੇ ਧਾਰਮਿਕ ਕੰਮਾਂ ਵਿਚ ਸਹਿਯੋਗ ਜਰੂਰ ਕਰਨਾ ਚਾਹੀਦਾ ਹੈ। ਕੰਮ ਕਰਦਾ ਹੈ।ਪਰਮਾਤਮਾ ਦੀ ਮਿਹਰ ਨਾਲ ਜੀਵਨ ਵਿੱਚ ਆਪਣੇ ਟੀਚਿਆਂ ਦੀ ਪ੍ਰਾਪਤੀ ਵਿੱਚ ਕੋਈ ਰੁਕਾਵਟ ਨਹੀਂ ਆਉਂਦੀ।ਉਨ੍ਹਾਂ ਕਿਹਾ ਕਿ ਉਹ ਆਪਣੇ ਜੀਵਨ ਵਿੱਚ ਹਰ ਵਰਗ ਦੇ ਗਰੀਬ ਅਤੇ ਬੇਸਹਾਰਾ ਲੋਕਾਂ ਦੀ ਸੇਵਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ ਹਨ।ਸੇਵਾ ਕਰਨ ਨਾਲ ਜਿੱਥੇ ਮਨ ਨੂੰ ਸ਼ਾਂਤੀ ਮਿਲਦੀ ਹੈ ਉੱਥੇ ਪ੍ਰਮਾਤਮਾ ਅੱਗੇ ਕੀਤੀਆਂ ਅਰਦਾਸਾਂ ਵੀ ਪੂਰੀਆਂ ਹੁੰਦੀਆਂ ਹਨ। ਇਸ ਮੌਕੇ ਭਾਜਪਾ ਜ਼ਿਲ੍ਹਾ ਮੀਤ ਪ੍ਰਧਾਨ ਧਰਮਪਾਲ ਮਹਾਜਨ,ਜ਼ਿਲ੍ਹਾ ਸਕੱਤਰ ਰਿੰਪੀ ਸ਼ਰਮਾ,ਜ਼ਿਲ੍ਹਾ ਉਪ ਪ੍ਰਧਾਨ ਐਡਵੋਕੇਟ ਪਿਯੂਸ਼ ਮਨਚੰਦਾ,ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਵਿਵੇਕ ਸਿੰਘ ਸਨੀ ਬੇਂਸ,ਸੋਸ਼ਲ ਮੀਡੀਆ ਸੈੱਲ ਦੇ ਮੁਖੀ ਸੰਦੀਪ ਵਾਲੀਆ,ਬਜਰੰਗ ਦਲ ਦੇ ਜ਼ਿਲ੍ਹਾ ਇੰਚਾਰਜ ਚੰਦਰ ਮੋਹਨ ਭੋਲਾ,ਸ਼ਹਿਰੀ ਪ੍ਰਧਾਨ ਚੰਦਨ ਸ਼ਰਮਾ,ਬਜਰੰਗ ਦਲ ਆਗੂ ਇਸ਼ਾਂਤ ਸ਼ਰਮਾ,ਜ਼ਿਲ੍ਹਾ ਉਪ ਪ੍ਰਧਾਨ ਆਨੰਦ ਯਾਦਵ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here